PUNJABMAILUSA.COM

ਵੈਨਕੂਵਰ ਵਿਚਾਰ ਮੰਚ ਵਲੋਂ ਪ੍ਰੀਤਮ ਸਿੰਘ ਭਰੋਵਾਲ ਦੀਆਂ 2 ਪੁਸਤਕਾਂ ਰਿਲੀਜ਼

ਵੈਨਕੂਵਰ ਵਿਚਾਰ ਮੰਚ ਵਲੋਂ ਪ੍ਰੀਤਮ ਸਿੰਘ ਭਰੋਵਾਲ ਦੀਆਂ 2 ਪੁਸਤਕਾਂ ਰਿਲੀਜ਼

ਵੈਨਕੂਵਰ ਵਿਚਾਰ ਮੰਚ ਵਲੋਂ ਪ੍ਰੀਤਮ ਸਿੰਘ ਭਰੋਵਾਲ ਦੀਆਂ 2 ਪੁਸਤਕਾਂ ਰਿਲੀਜ਼
March 08
09:20 2017

1
ਸਰੀ, 8 ਮਾਰਚ (ਪੰਜਾਬ ਮੇਲ)- ਵੈਨਕੂਵਰ ਵਿਚਾਰ ਮੰਚ ਵਲੋਂ ਪ੍ਰਸਿਧ ਸ਼ਾਇਰ ਤੇ ਸਮਾਜ ਸੇਵੀ ਸ. ਪ੍ਰ੍ਰੀਤਮ ਸਿੰਘ ਭਰੋਵਾਲ ਦੀਆਂ ਨਵੀਆਂ ਛਪੀਆਂ ਪੁਸਤਕਾਂ ‘ਪ੍ਰੀਤਮ ਹੁਲਾਰੇ’ ਤੇ ‘ਪ੍ਰੀਤਮ ਰੁਬਾਈਆਂ’ ਰਿਲੀਜ਼ ਕੀਤੀਆਂ ਗਈਆਂ। ਬੰਬੇ ਬੈਂਕੁਇਟ ਹਾਲ ਵਿਚ ਹੋਏ ਇਕ ਪ੍ਰਭਾਵਸ਼ਾਲੀ ਸਮਾਰੋਹ ਵਿਚ ਸਥਾਨਕ ਬੁੱਧੀਜੀਵੀਆਂ, ਸਾਹਿਤਕਾਰਾਂ ਤੇ ਕਲਾਕਾਰਾਂ ਦੇ ਭਰਵੇਂ ਇਕੱਠ ਵਿਚ ਇਹ ਰਸਮ ਹੋਈ। ਸਮਾਗਮ ਦੇ ਆਰੰਭ ਵਿਚ ਅੰਗਰੇਜ਼ ਬਰਾੜ ਨੇ ਮੰਚ ਦੀ ਕਾਰਵਾਈ ਸੰਭਾਲਦੇ ਹੋਏ ਸ. ਭਰੋਵਾਲ ਦੀ ਜਾਣ-ਪਛਾਣ ਕਰਾਉਂਦਿਆਂ ਦੱਸਿਆ ਕਿ ਉਹ ਬਾਬਾ ਫਰੀਦ ਫਾਊਂਡੇਸ਼ਨ ਇੰਟਰਨੈਸ਼ਨਲ ਦੇ ਪ੍ਰਧਾਨ ਵਜੋਂ ਸਾਹਿਤਕ ਤੇ ਸਮਾਜਕ ਗਤੀਵਿਧੀਆਂ ਵਿਚ ਸਰਗਰਮ ਹੋਣ ਦੇ ਨਾਲ-ਨਾਲ ਵਧੀਆ ਉਸਾਰੂ ਸੇਧ ਦਿੰਦੀਆਂ ਕਵਿਤਾ ਦੀਆਂ 5 ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਵਿਚ ਪਾ ਚੁੱਕੇ ਹਨ। ਇਸ ਤੋਂ ਬਾਦ ਮੋਹਨ ਗਿੱਲ, ਨਾਵਲਕਾਰ ਜਰਨੈਲ ਸਿੰਘ ਸੇਖਾ, ਪ੍ਰੋ. ਪ੍ਰਿਥੀਪਾਲ ਸਿੰਘ ਸੋਹੀ, ਪ੍ਰੋ. ਗੁਰਵਿੰਦਰ ਸਿੰਘ ਧਾਲੀਵਾਲ, ਦਰਸ਼ਨ ਸੰਘਾ, ਪ੍ਰਿੰਸੀਪਲ ਸਰੂਪ ਸਿੰਘ, ਭਗਵੰਤ ਸਿੰਘ ਤੂਰ ਤੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਸ. ਭਰੋਵਾਲ ਦੇ ਨਿੱਜੀ ਜੀਵਨ ਤੇ ਕਾਵ ਰਚਨਾਵਾਂ ਦੀ ਭਰਪੂਰ ਚਰਚਾ ਕੀਤੀ। ਬਹੁਤ ਹੀ ਸ਼ਾਨਦਾਰ ਇਸ ਸਮਾਗਮ ਵਿਚ ਸ. ਜਰਨੈਲ ਸਿੰਘ ਆਰਟਿਸਟ, ਗੁਰਚਰਨ ਟੱਲੇਵਾਲੀਆ, ਡਾ. ਪਰਗਟ ਸਿੰਘ ਭੁਰਜੀ, ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਸਾਹਿਬ ਥਿੰਦ, ਹਰਜਿੰਦਰ ਮਠਾੜੂ ਰੀਐਲਟਰ, ਹਰਜਿੰਦਰ ਸਿੰਘ ਠਾਣਾ, ਗੁਰਪ੍ਰੀਤ ਸਿੰਘ, ਜਸਵਿੰਦਰ ਰਾਏ ਤੇ ਸ਼ਹਿਰ ਦੇ ਸਾਹਿਤਕ, ਰਾਜਨੀਤਿਕ ਤੇ ਸਮਾਜਿਕ ਜੀਵਨ ਨਾਲ ਜੁੜੀਆਂ ਉਘੀਆਂ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ ਸ. ਭੈਰੋਵਾਲ ਨੇ ਆਪਣੀਆਂ ਕਾਵਿ ਰਚਨਾਵਾਂ ਵੀ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਭੈਰੋਵਾਲ ਪਰਿਵਾਰ ਲਈ ਇਹ ਸਮਾਗਮ ਦੂਹਰੀ ਖੁਸ਼ੀ ਵਾਲਾ ਹੋ ਨਿਬੜਿਆ ਕਿਉਂਕਿ ਇਸੇ ਹੀ ਮੌਕੇ ਸ. ਭੈਰੋਵਾਲ ਦੇ ਪੋਤੇ ਫਤਿਹ ਸਿੰਘ ਦੀ ਲੋਹੜੀ ਦੇ ਜਸ਼ਨ ਵੀ ਮਨਾਏ ਗਏ। ਅਖੀਰ ਵਿਚ ਸ. ਪ੍ਰੀਤਮ ਸਿੰਘ ਭੈਰੋਵਾਲ, ਰਘਬੀਰ ਸਿੰਘ ਭੈਰੋਵਾਲ ਤੇ ਹਰਦੇਵ ਸਿੰਘ ਭੈਰੋਵਾਲ ਵਲੋਂ ਧੰਨਵਾਦ ਨਾਲ ਇਸ ਯਾਦਗਾਰੀ ਸਮਾਗਮ ਦੀ ਸਮਾਪਤੀ ਹੋਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article