PUNJABMAILUSA.COM

ਵੈਨੇਜ਼ੁਏਲਾ ‘ਚ ਕੀਤੀ ਜਾ ਰਹੀ ਹੈ ਕਾਰ ਮਾਲਕਾਂ ਦੀ ਗਿਣਤੀ!

ਵੈਨੇਜ਼ੁਏਲਾ ‘ਚ ਕੀਤੀ ਜਾ ਰਹੀ ਹੈ ਕਾਰ ਮਾਲਕਾਂ ਦੀ ਗਿਣਤੀ!

ਵੈਨੇਜ਼ੁਏਲਾ ‘ਚ ਕੀਤੀ ਜਾ ਰਹੀ ਹੈ ਕਾਰ ਮਾਲਕਾਂ ਦੀ ਗਿਣਤੀ!
August 04
14:25 2018

ਕਰਾਕਾਸ, 4 ਅਗਸਤ (ਪੰਜਾਬ ਮੇਲ)- ਵੈਨੇਜ਼ੁਏਲਾ ਵਿਚ ਕਾਰ ਮਾਲਕਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਇਹ ਗਿਣਤੀ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਈ ਹੈ। ਸਮਾਜਵਾਦੀ ਸਰਕਾਰ ਦਾ ਕਹਿਣਾ ਹੈ ਕਿ ਇਸ ਰਾਹੀਂ ਈਂਧਨ ਦੀ ਸਹੀ ਵਰਤੋਂ ਨੂੰ ਤੈਅ ਕਰਨ ਵਿਚ ਮਦਦ ਮਿਲੇਗੀ। ਪਰ ਅਲੋਚਕਾਂ ਦਾ ਕਹਿਣਾ ਹੈ ਕਿ ਇਸ ਨਾਲ ਸੰਕਟ ਨਾਲ ਜੂਝ ਰਹੇ ਓਪੇਕ ਰਾਸ਼ਟਰਾਂ ਵਿਚ ਤੇਲ ਦੀ ਸਪਲਾਈ ਸੀਮਤ ਹੋ ਜਾਵੇਗੀ। ਵੈਨੇਜ਼ੁਏਲਾ ਪਹਿਲਾਂ ਤੋਂ ਹੀ ਈਂਧਨ ਦੀ ਕਮੀ ਨਾਲ ਜੂਝ ਰਿਹਾ ਹੈ। ਇਥੇ ਮੰਦੀ ਦੇ ਪੰਜਵੇਂ ਸਾਲ ਵਿਚ ਰਿਫਾਈਨਰੀ ਅਤੇ ਤੇਲ ਉਤਪਾਦਨ ਵਿਚ ਭਾਰੀ ਗਿਰਾਵਟ ਆਈ ਹੈ।
ਰਾਸ਼ਟਰਪਤੀ ਨਿਕੋਲਸ ਮਦੁਰੋ ਨੇ ਕਿਹਾ ਕਿ ਵੈਨੇਜ਼ੁਏਲਾ ਨੂੰ ਤਰਕਸੰਗਤ ਈਂਧਨ ਦੀ ਵਰਤੋਂ ਦੀ ਲੋੜ ਹੈ ਅਤੇ ਇਹ ਗਿਣਤੀ ਰਾਹੀਂ ਹੀ ਮੁਮਕਿਨ ਹੈ। ਪਾਰਟੀ ਦੇ ਇਕ ਚੋਟੀ ਦੇ ਅਧਿਕਾਰੀ ਨੇ ਅਤਿ ਆਧੁਨਿਕ ਸਬਸਿਡੀ ਵਾਲੇ ਈਂਧਨ ਦੀ ਕੀਮਤ ਵਿਚ ਵਾਧਾ ਕਰਨ ਦਾ ਵੀ ਪ੍ਰਸਤਾਵ ਰੱਖਿਆ ਹੈ। ਇਹ ਈਂਧਨ ਦੁਨੀਆ ਦਾ ਸਭ ਤੋਂ ਸਸਤਾ ਈਂਧਨ ਮੰਨਿਆ ਜਾਂਦਾ ਹੈ। ਵੈਨੇਜ਼ੁਏਲਾ ਸਰਕਾਰ ਨੇ ਯੋਜਨਾਵਾਂ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ। ਜਦੋਂ ਸੂਚਨਾ ਮੰਤਰਾਲੇ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਵੀ ਇਸ ‘ਤੇ ਟਿੱਪਣੀ ਕਰਨ ਤੋਂ ਮਨਾਂ ਕਰ ਦਿੱਤਾ। ਯੋਜਨਾ ਬਾਰੇ ਸਿਰਫ ਇਹ ਜਾਣਕਾਰੀ ਦਿੱਤੀ ਗਈ ਕਿ ਵੈਨੇਜ਼ੁਏਲਾ ਦੇ ਲੋਕ ਇਸ ਗੱਲ ਤੋਂ ਚਿੰਤਤ ਹਨ ਕਿ ਗਿਣਤੀ ਜ਼ਿਆਦਾ ਪਾਬੰਦਤ ਗੈਸੋਲੀਨ ਵਿਕਰੀ ਲਈ ਮੰਚ ਸਥਾਪਿਤ ਕਰ ਸਕਦੀ ਹੈ।
45 ਸਾਲਾ ਟੈਕਸੀ ਚਾਲਕ ਜੁਆਨ ਸੁਅਰੇਜ ਨੇ ਸ਼ੁੱਕਰਵਾਰ ਨੂੰ ਕਰਾਕਾਸ ਵਿਚ ਆਪਣੇ-ਆਪ ਨੂੰ ਰਜਿਸਟਰਡ ਕਰਵਾਉਣ ਲਈ 6 ਘੰਟੇ ਉਡੀਕ ਕੀਤੀ। ਉਨ੍ਹਾਂ ਨੇ ਕਿਹਾ ਕਿ ਮੈਂ ਖੁਦ ਨੂੰ ਰਜਿਸਟਰ ਕਰਵਾ ਰਿਹਾ ਹਾਂ ਕਿਉਂਕਿ ਮੈਨੂੰ ਡਰ ਹੈ ਕਿ ਜੇਕਰ ਮੇਰਾ ਨਾਂ ਸ਼ਾਮਲ ਨਹੀਂ ਹੋਵੇਗਾ ਤਾਂ ਮੈਨੂੰ ਪੈਟਰੋਲ ਉਤਪਾਦ ਨਹੀਂ ਮਿਲਣਗੇ। ਉਨ੍ਹਾਂ ਨੇ ਅਤੇ ਉਨ੍ਹਾਂ ਦੇ ਨਾਲ ਲਾਈਨ ਵਿਚ ਖੜੇ ਹੋਰ ਲੋਕਾਂ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਰਜਿਸਟ੍ਰੇਸ਼ਨ ਤੋਂ ਬਾਅਦ ਸਾਨੂੰ ਸਸਤੀ ਗੈਸ ਮਿਲੇਗੀ। ਹਾਲਾਂਕਿ ਟਰੱਕ ਡਰਾਈਵਰਾਂ ਨੇ ਇਸ ਦਾ ਵਿਰੋਧ ਕੀਤਾ ਹੈ। ਦਰਜਨਾਂ ਟਰੱਕ ਚਾਲਕਾਂ ਨੇ ਵਿਰੋਧ ਵਿਚ ਸੜਕਾਂ ‘ਤੇ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਈਂਧਨ ਦੀ ਕਮੀ ਦੀ ਸਮੱਸਿਆ ਹਲ ਨਹੀਂ ਹੋ ਸਕਦੀ। ਇਸ ਰਾਹੀਂ ਸਰਕਾਰ ਬੱਸਾਂ ਅਤੇ ਟਰੱਕਾਂ ਦੀ ਗਿਣਤੀ ਨੂੰ ਘੱਟ ਕਰਨਾ ਚਾਹੁੰਦੀ ਹੈ।
ਗਿਣਤੀ ਦੇ ਤਹਿਤ ਕਾਰ ਮਾਲਕਾਂ ਨੂੰ ਆਪਣੇ ਵਾਹਨ ਅਤੇ ਈਂਧਨ ਖਪਤ ਦੀ ਵੰਡ ਦਾ ਰਜਿਸਟ੍ਰੇਸ਼ਨ ਸਰਕਾਰ ਵਲੋਂ ਜਾਰੀ ਫਾਦਰਲੈਂਡ ਕਾਰਡ ਤੋਂ ਕਰਨਾ ਹੋਵੇਗਾ, ਜਿਨ੍ਹਾਂ ਕੋਲ ਇਹ ਕਾਰਡ ਨਹੀਂ ਹਨ, ਉਹ ਆਪਣੇ-ਆਪ ਨੂੰ ਰਜਿਸਟਰਡ ਨਹੀਂ ਕਰਵਾ ਸਕਦੇ। ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਇਸ ਲਈ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜਿਨ੍ਹਾਂ ਨੇ ਫਾਦਰਲੈਂਡ ਕਾਰਡ ਲੈਣ ਤੋਂ ਮਨਾਂ ਕਰ ਦਿੱਤਾ ਸੀ। ਸਰਕਾਰ ਨੇ ਭੋਜਨ ਤੋਂ ਲੈ ਕੇ ਬੋਨਸ ਤੱਕ ਸਭ ਚੀਜਾਂ ਲਈ ਕਾਰਡ ਨੂੰ ਜ਼ਰੂਰੀ ਬਣਾ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article