PUNJABMAILUSA.COM

ਵੈਸਟ ਮਨਿਸਟਰ ਕਾਨਫਰੰਸ ‘ਚ ਖੁਦਮੁਖਤਿਆਰੀ ਦੇ ਇਮਦਾਦ ਲਈ ਵੱਖ-ਵੱਖ ਪਾਰਟੀਆਂ ਦੀ ਇਕੱਤਰਤਾ ਹੋਈ

ਵੈਸਟ ਮਨਿਸਟਰ ਕਾਨਫਰੰਸ ‘ਚ ਖੁਦਮੁਖਤਿਆਰੀ ਦੇ ਇਮਦਾਦ ਲਈ ਵੱਖ-ਵੱਖ ਪਾਰਟੀਆਂ ਦੀ ਇਕੱਤਰਤਾ ਹੋਈ

ਵੈਸਟ ਮਨਿਸਟਰ ਕਾਨਫਰੰਸ ‘ਚ ਖੁਦਮੁਖਤਿਆਰੀ ਦੇ ਇਮਦਾਦ ਲਈ ਵੱਖ-ਵੱਖ ਪਾਰਟੀਆਂ ਦੀ ਇਕੱਤਰਤਾ ਹੋਈ
May 04
10:45 2016

18
ਲੰਡਨ, 4 ਮਈ (ਪੰਜਾਬ ਮੇਲ)- ਪਾਰਲੀਮੈਨਟੇਰੀਅਸ ਫ਼ਾਰ ਨੈਸ਼ਨਲ ਸੈਲਫ਼ ਡਿਟ੍ਰੇਮੇਸ਼ਨ (ਪੀ.ਐੱਨ.ਐੱਸ.ਡੀ.) ਦੁਆਰਾ ਬੀਤੇ ਦਿਨੀਂ ਲੰਡਨ ਵਿਖੇ ਇਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਖੁਦਮੁਖਤਿਆਰੀ ‘ਤੇ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਇਸ ਨਾਲ ਸ਼ਾਂਤੀ ਬਹਾਲ ਹੋਵੇਗੀ ਅਤੇ ਜੋ ਲੰਮੇ ਸਮੇਂ ਤੋਂ ਝਗੜੇ ਚੱਲ ਰਹੇ ਹਨ, ਉਸ ਨੂੰ ਇਨਸਾਫ਼ ਮਿਲ ਸਕੇਗਾ। ਇਸ ਮੌਕੇ ਸਿੱਖਾਂ ਅਤੇ ਕਸ਼ਮੀਰੀਆਂ ਨੇ ਖੁਦਮੁਖਤਿਆਰੀ ਲਈ ਆਪਣਾ ਕੇਸ ਵੀ
ਪੇਸ਼ ਕੀਤਾ।
ਇਸ ਮੌਕੇ ਕਾਨਫਰੰਸ ‘ਚ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਆਪਣੇ ਸੰਬੋਧਨੀ ਭਾਸ਼ਣ ‘ਚ ਲੋਰਡ ਅਹਿਮਦ ਨੇ ਕਿਹਾ ਕਿ ਇਹ ਇਕੱਤਰਤਾ ਇਸ ਗੱਲ ਦਾ ਸਬੂਤ ਹੈ ਕਿ ਉਹ ਸਭ ਖੁਦਮੁਖਤਿਆਰੀ ਲਈ ਇਕਜੁੱਟ ਹਨ ਅਤੇ ਇਸ ਲਈ ਆਪਣਾ ਪੂਰਨ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਲੋਕਤੰਤਰ ਨਹੀਂ ਹੈ, ਉਥੇ ਇਸਦੀ ਬਹਾਲੀ ਹੋਵੇ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਜੋ ਸਹਾਇਤਾ ਉਨ੍ਹਾਂ ਦੁਆਰਾ ਕੀਤੀ ਜਾ ਰਹੀ ਹੈ, ਉਸ ਲਈ ਉਨ੍ਹਾਂ ਦਾ ਯੋਗਦਾਨ ਸਰਾਹਣਯੋਗ ਹੈ। ਇਸ ਮੌਕੇ ਸ਼੍ਰੀ ਅਹਿਮਦ ਨੇ ਇੰਟਰਨੈਸ਼ਨਲ ਕਮੇਟੀ ਨੂੰ ਅਪੀਲ ਕਰਦਿਆਂ ਕਿਹਾ ਕਿ ਖੁਦਮੁਖਤਿਆਰੀ ਸਬੰਧੀ ਉਹ ਇਕ ਮੰਚ ‘ਤੇ ਇਕੱਠੇ ਹੋ ਕੇ ਇਸ ਖਿਲਾਫ਼ ਵੱਧ ਤੋਂ ਵੱਧ ਆਵਾਜ਼ ਬੁਲੰਦ ਕਰਨ।
ਇਸ ਮੌਕੇ ਲੇਬਰ ਪਾਰਟੀ ਦੇ ਸ਼੍ਰੀ ਫੇਬੀਅਨ ਹੈਮਿਲਟਨ ਤੋਂ ਇਲਾਵਾ ਪੀਟਰ ਗਾਂਟ, ਐਂਡਰਿਯੂ ਗ੍ਰੀਫ਼ਿਟਸ, ਟੋਮ ਬਰੇਕ ਆਦਿ ਨੇ ਆਪਣੇ ਸੰਬੋਧਨ ‘ਚ ਖੁਦਮੁਖਤਿਆਰੀ ਲਈ ਉੱਚ ਪੱਧਰ ‘ਤੇ ਹੰਭਲਾ ਮਾਰਨ ਅਤੇ ਤਹਿਸ-ਨਹਿਸ ਹੋ ਚੁੱਕੇ ਅਮਨ-ਕਾਨੂੰਨ ਦੀ ਦਰੁੱਸਤ ਵਿਵਸਥਾ ਅਤੇ ਲੋਕਤੰਤਰ ਦੀ ਬਹਾਲੀ ਲਈ ਉਚਿਤ ਪ੍ਰਬੰਧਾਂ ਦੀ ਲੋੜ ਹੈ ਅਤੇ ਸਰਕਾਰ ਨੂੰ ਇਸ ਲਈ ਆਪਣਾ ਅਹਿਮ ਰੋਲ ਨਿਭਾਉਣਾ ਚਾਹੀਦਾ ਹੈ।
ਇਸ ਮੌਕੇ ਸੀਨੀਅਰ ਵਕੀਲ ਸ. ਅਮਰ ਸਿੰਘ ਚਾਹਲ ਨੇ ਕਿਹਾ ਕਿ ਸਿੱਖ ਵੀ ਪਿਛਲੇ ਕਾਫ਼ੀ ਲੰਮੇਂ ਸਮੇਂ ਤੋਂ ਖੁਦਮੁਖਤਿਆਰੀ ਲਈ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਦੁਆਰਾ ਸਮੇਂ-ਸਮੇਂ ਕੀਤੇ ਜਾ ਰਹੇ ਯਤਨਾਂ ਅਤੇ ਉਪਰਾਲਿਆਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ‘ਚ ਅਮਨ-ਸ਼ਾਂਤੀ ਤੇ ਕਾਨੂੰਨ ਦੀ ਵਿਗੜ ਚੁੱਕੀ ਵਿਵਸਥਾ ਕਰਕੇ ਅੱਜ ਉਥੇ ਕਿਸੇ ਨੂੰ ਵੀ ਇਨਸਾਫ਼ ਨਹੀਂ ਮਿਲ ਰਿਹਾ ਹੈ।
ਇਸ ਮੌਕੇ ਡਾ. ਇਕਦਾਰ ਕਰਾਮਤ ਚੀਮਾ ਨੇ ਹਾਜ਼ਰ ਸਮੂਹ ਸ਼ਖਸੀਅਤਾਂ ਤੇ ਬੁੱਧੀਜੀਵੀਆਂ ਦਾ ਕਾਨਫਰੰਸ ਨੂੰ ਸਫਲ ਬਣਾਉਣ ਲਈ ਆਪਣਾ ਕੀਮਤੀ ਸਮਾਂ ਦੇਣ ਅਤੇ ਖੁਦਮੁਖਤਿਆਰੀ ਲਈ ਹਰੇਕ ਪੱਧਰ ‘ਤੇ ਯੋਗ ਕਾਰਵਾਈ ਲਈ ਯੋਗਦਾਨ ਪਾਉਣ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਕਤ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਹਮੇਸ਼ਾ ਤੱਤਪਰ ਹਨ ਅਤੇ ਇਸ ਲਈ ਸਮੂਹ ਪਾਰਟੀਆਂ ਨਾਲ ਰਾਬਤਾ ਕਰਦੇ ਹੋਏ ਇਸ ਨੂੰ ਕਾਮਯਾਬ ਕਰਨ ਲਈ ਹਰ ਹੀਲਾ ਕਰਨਗੇ। ਇਸ ਤੋਂ ਇਲਾਵਾ ਉਕਤ ਕਾਨਫਰੰਸ ਸਬੰਧੀ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਏ.ਜੀ.ਪੀ.ਸੀ.) ਨੇ ਪੀ.ਐੱਨ.ਐੱਸ.ਡੀ. ਦੁਆਰਾ ਕਰਵਾਈ ਗਈ ਵੱਖ-ਵੱਖ ਪਾਰਟੀਆਂ ਦੀ ਇਕੱਤਰਤਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਹਰ ਕਦਮ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਇਸ ਲਈ ਉਹ ਆਪਣੇ ਵਿਚਾਰ ਉਕਤ ਪਾਰਟੀਆਂ ਦੇ ਆਗੂਆਂ ਨਾਲ ਸਾਂਝੇ ਕਰਦੇ ਰਹਿਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article