PUNJABMAILUSA.COM

ਵੋਟਰਾਂ ਦੀ ਜਾਣਕਾਰੀ ਦੀ ਸੁਰੱਖਿਆ ਜ਼ਰੂਰੀ; ਸਾਈਬਰ ਸੁਰੱਖਿਆ ਵਰਕਸ਼ਾਪ ‘ਚ ਆਧੁਨਿਕ ਤਕਨੀਕ ਨਾਲ ਲੈਸ ਹੋਣ ਦਾ ਹੋਕਾ

ਵੋਟਰਾਂ ਦੀ ਜਾਣਕਾਰੀ ਦੀ ਸੁਰੱਖਿਆ ਜ਼ਰੂਰੀ; ਸਾਈਬਰ ਸੁਰੱਖਿਆ ਵਰਕਸ਼ਾਪ ‘ਚ ਆਧੁਨਿਕ ਤਕਨੀਕ ਨਾਲ ਲੈਸ ਹੋਣ ਦਾ ਹੋਕਾ

ਵੋਟਰਾਂ ਦੀ ਜਾਣਕਾਰੀ ਦੀ ਸੁਰੱਖਿਆ ਜ਼ਰੂਰੀ; ਸਾਈਬਰ ਸੁਰੱਖਿਆ ਵਰਕਸ਼ਾਪ ‘ਚ ਆਧੁਨਿਕ ਤਕਨੀਕ ਨਾਲ ਲੈਸ ਹੋਣ ਦਾ ਹੋਕਾ
June 13
18:17 2018

ਅੱਠ ਸੂਬਿਆਂ ਦੀ ਸਾਈਬਰ ਸੁਰੱਖਿਆ ਬਾਰੇ ਖੇਤਰੀ ਵਰਕਸ਼ਾਪ ਵਿੱਚ ਪੁੱਜਿਆ ਚੋਣ ਅਮਲਾ
ਚੰਡੀਗੜ੍ਹ, 13 ਜੂਨ (ਪੰਜਾਬ ਮੇਲ)- ਤੇਜ਼-ਤਰਾਰ ਸੂਚਨਾ ਤਕਨਾਲੌਜੀ ਦੇ ਅਜੋਕੇ ਯੁੱਗ ਵਿੱਚ ਵੋਟਰਾਂ ਦੀ ਜਾਣਕਾਰੀ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ ਅਤੇ ਚੋਣ ਅਮਲੇ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਾਈਬਰ ਅਪਰਾਧਾਂ ਵਿਰੁੱਧ ਲੜਨ ਲਈ ਆਧੁਨਿਕ ਤਕਨੀਕਾਂ ਨਾਲ ਲੈਸ ਹੋਵੇ। ਇਹ ਹੋਕਾ ਅੱਜ ਇਥੇ ਸਮਾਪਤ ਹੋਈ ਸਾਈਬਰ ਸੁਰੱਖਿਆ ਬਾਰੇ ਖੇਤਰੀ ਵਰਕਸ਼ਾਪ ਦੌਰਾਨ ਜੁੜੇ ਮਾਹਰਾਂ ਅਤੇ ਚੋਣ ਅਮਲੇ ਨੇ ਸਾਂਝੇ ਤੌਰ ‘ਤੇ ਦਿੱਤਾ।
ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਵੋਟਰਾਂ ਦੀ ਜਾਣਕਾਰੀ ਸਬੰਧੀ ਡਾਟਾ ਨੂੰ ਸੁਰੱਖਿਅਤ ਰੱਖਣ ਅਤੇ ਸੁਰੱਖਿਆ ਮਾਪਦੰਡਾਂ ਬਾਰੇ ਅਧਿਕਾਰੀਆਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਕਰਵਾਈ ਗਈ ਇਕ ਰੋਜ਼ਾ ਵਰਕਸ਼ਾਪ ਵਿੱਚ ਪੰਜਾਬ ਸਮੇਤ ਉੱਤਰੀ ਭਾਰਤ ਦੇ ਅੱਠ ਸੂਬਿਆਂ; ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ, ਉੱਤਰਾਖੰਡ, ਦਿੱਲੀ ਅਤੇ ਰਾਜਸਥਾਨ ਦੇ ਮੁੱਖ ਚੋਣ ਅਫ਼ਸਰ, ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਈ.ਆਰ.ਓਜ਼, ਏ.ਈ.ਆਰ.ਓਜ਼ ਅਤੇ ਤਕਨੀਕੀ ਵਿੰਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਵਰਕਸ਼ਾਪ ਦੀ ਪ੍ਰਧਾਨਗੀ ਭਾਰਤੀ ਚੋਣ ਕਮਿਸ਼ਨਰ ਸ੍ਰੀ ਅਸ਼ੋਕ ਲਵਾਸਾ ਨੇ ਕੀਤੀ।
ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸ੍ਰੀ ਲਵਾਸਾ ਨੇ ਕਿਹਾ ਕਿ ਚੋਣ ਕਮਿਸ਼ਨ ਲਈ ਜਿੰਨਾ ਅਹਿਮ ਦੇਸ਼ ਦੇ ਯੋਗ ਵੋਟਰਾਂ ਸਬੰਧੀ ਡਾਟਾ ਇਕੱਤਰ ਕਰਨਾ ਹੈ, ਉਨਾ ਹੀ ਜ਼ਰੂਰੀ ਇਕੱਤਰ ਡਾਟਾ ਨੂੰ ਸੁਰੱਖਿਅਤ ਰੱਖਣਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਡਾਟਾ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਹੈ, ਇਸ ਲਈ ਸਾਡੀ ਸਭ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਨੂੰ ਹੈਕ ਜਾਂ ਚੋਰੀ ਹੋਣ ਤੋਂ ਬਚਾਉਣ ਲਈ ਨਵੀਨਤਮ ਤਕਨੀਕਾਂ ਤੋਂ ਜਾਣੂ ਹੋ ਕੇ ਇਸ ਦਿਸ਼ਾ ਵਿੱਚ ਕੰਮ ਕੀਤਾ ਜਾਵੇ।
ਵਰਕਸ਼ਾਪ ਵਿੱਚ ਪਹੁੰਚੇ ਭਾਰਤੀ ਚੋਣ ਕਮਿਸ਼ਨਰ ਅਤੇ ਸਮੂਹ ਚੋਣ ਸਟਾਫ਼ ਦਾ ਸਵਾਗਤ ਕਰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਵਰਕਸ਼ਾਪ ਦੇ ਉਦੇਸ਼ ਉਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕੰਪਿਊਟਰ ਦੀ ਆਮਦ ਨੇ ਜਿੱਥੇ ਹਰ ਕੰਮ ਨੂੰ ਸੁਖਾਲਾ ਬਣਾਇਆ ਹੈ, ਉਥੇ ਨਾਲ ਹੀ ਕਈ ਆਧੁਨਿਕ ਕਿਸਮ ਦੇ ਖ਼ਤਰੇ ਵੀ ਪੈਦਾ ਕੀਤੇ ਹਨ, ਜਿਸ ਨੂੰ ਧਿਆਨ ਵਿੱਚ ਰੱਖ ਕੇ ਇਹ ਵਰਕਸ਼ਾਪ ਕਰਵਾਈ ਜਾ ਰਹੀ ਹੈ।
ਵਰਕਸ਼ਾਪ ਦੇ ਵੱਖ-ਵੱਖ ਸੈਸ਼ਨਾਂ ਦੌਰਾਨ ਮੁੱਖ ਸੂਚਨਾ ਸੁਰੱਖਿਆ ਅਧਿਕਾਰੀ (ਸੀ.ਆਈ.ਐਸ.ਓ), ਸੀ.ਡੈਕ, ਇੰਫ਼ੋਸੈਕ ਅਵੇਅਰਨੈਸ ਐਂਡ ਐਜੂਕੇਸ਼ਨ ਡਿਵੀਜ਼ਨ ਆਫ਼ ਮਾਇਟੀ ਭਾਰਤ ਸਰਕਾਰ, ਮਿਸ ਰੁਚੀ ਗੋਲਾ ਸਾਇੰਟਿਸਟ-ਡੀ ਕਾਰਟ-ਇਨ, ਸ੍ਰੀ ਸਈਦ ਹਸਨ ਮਹਿਮੂਦ ਸਾਇੰਟਿਸਟ-ਬੀ. ਐਨ.ਆਈ.ਸੀ. ਕਾਰਟ, ਸ੍ਰੀ ਰਾਹੁਲ ਕੁਮਾਰ ਪ੍ਰਾਜੈਕਟ ਇੰਜਨੀਅਰ ਸੀ.ਡੈਕ ਨੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਸਾਈਬਰ ਹਮਲਿਆਂ ਤੋਂ ਡਾਟਾ ਸੁਰੱਖਿਅਤ ਰੱਖਣ ਦੇ ਤਰੀਕੇ ਦੱਸੇ। ਵਰਕਸ਼ਾਪ ਦੇ ਅਖ਼ੀਰ ਵਿੱਚ ਇਸ ਵਿਸ਼ੇ ‘ਤੇ ਸਮੂਹ ਪ੍ਰਤੀਭਾਗੀ ਸੂਬਿਆਂ ਦੇ ਮੁੱਖ ਚੋਣ ਅਧਿਕਾਰੀ ਅਤੇ ਦਿੱਲੀ ਤੋਂ ਆਏ ਮਾਹਰਾਂ ਦੀ ਪੈਨਲ ਡਿਸਕਸ਼ਨ ਵੀ ਹੋਈ।

About Author

Punjab Mail USA

Punjab Mail USA

Related Articles

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article