PUNJABMAILUSA.COM

ਵੋਟਾਂ ਵਾਲੇ ਸਾਲ ਹੀ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਯਾਦ ਕਿਉਂ ਆਈ: ਰੰਧਾਵਾ

ਵੋਟਾਂ ਵਾਲੇ ਸਾਲ ਹੀ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਯਾਦ ਕਿਉਂ ਆਈ: ਰੰਧਾਵਾ

ਵੋਟਾਂ ਵਾਲੇ ਸਾਲ ਹੀ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਯਾਦ ਕਿਉਂ ਆਈ: ਰੰਧਾਵਾ
July 08
17:37 2018

ਹੁਣ ਤੱਕ ਵੀ ਫਸਲਾਂ ਦੇ ਰੇਟ ਵਧਾਉਣ ਵਿਚ ਯੁ ਪੀ ਏ ਸਰਕਾਰ ਦੀ ਬਰਾਬਰੀ ਨਹੀਂ ਕਰ ਪਾਈ ਮੋਦੀ ਸਰਕਾਰ
ਚੰਡੀਗੜ੍ਹ, 8 ਜੁਲਾਈ (ਪੰਜਾਬ ਮੇਲ)- ਸੀਨੀਅਰ ਕਾਂਗਰਸੀ ਆਗੂ ਅਤੇ ਜੇਲ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰੈਸ ਬਿਆਨ ਜਾਰੀ ਕਰਕੇ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿਚ ਕੀਤੇ ਵਾਧੇ ਨੂੰ ਵੋਟਾਂ ਲਈ ਕਿਸਾਨਾਂ ਨੂੰ ਵਰਗਲਾਉਣ ਦਾ ਯਤਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਚਿੰਤਾ ਕਿਉਂ ਨਹੀਂ ਹੋਈ? ਜਦ ਕਿਸਾਨ ਦਿੱਲੀ ਵਿਚ ਧਰਨੇ ਲਾ ਕੇ ਅਤੇ ਆਪਣਾ ਪਿਸ਼ਾਬ ਪੀ ਕੇ ਮੋਦੀ ਸਰਕਾਰ ਦੇ ਤਰਲੇ ਕੱਢ ਰਹੇ ਸਨ ਉਸ ਵੇਲੇ ਪ੍ਰਧਾਨ ਮੰਤਰੀ ਨੇ ਕਿਸਾਨਾਂ ਵੱਲ ਧਿਆਨ ਨਹੀਂ ਦਿੱਤਾ ਜਦਕਿ ਹੁਣ ਜਦੋਂ ਚੋਣਾ ਨੇੜੇ ਆ ਰਹੀਆਂ ਹਨ ਤਾਂ ਬੀ ਜੇ ਪੀ ਨੇ ਕਿਸਾਨਾਂ ਦੇ ਵੋਟ ਬੈਂਕ ਨੂੰ ਕੈਸ਼ ਕਰਨ ਲਈ ਅਜਿਹਾ ਡਰਾਮਾ ਕੀਤਾ ਹੈ। ਪ੍ਰੰਤੂ ਹੁਣ ਕਿਸਾਨ ਜਾਗ ਚੁਕਾ ਹੈ ਅਤੇ ਉਹ ਜੁਮਲਿਆਂ ਦੀ ਰਾਜਨਤੀ ਕਰਨ ਵਾਲਿਆਂ ਨੂੰ ਚੰਗੀ ਤਰਾਂ ਜਾਣ ਚੁਕਾ ਹੈ ਅਤੇ ਭਵਿੱਖ ਵਿਚ ਇਹਨਾਂ ਦੀਆਂ ਚਾਲਾਂ ਵਿਚ ਨਹੀਂ ਆਵੇਗਾ।
ਸ. ਰੰਧਾਵਾ ਨੇ ਕਿਹਾ ਕਿ ਮਨਮੋਹਨ ਸਰਕਾਰ ਵੇਲੇ ਪਹਿਲੇ ਪੰਜ ਸਾਲਾਂ ਵਿਚ ਝੋਨੇ ਦੀ ਫਸਲ ਦਾ ਸਮਰਥਨ ਮੁੱਲ 61 ਪ੍ਰਤੀਸ਼ਤ ਅਤੇ ਦੂਸਰੇ ਪੰਜ ਸਾਲਾਂ ਵਿਚ 38 ਪ੍ਰਤੀਸ਼ਤ ਵਧਿਆ ਸੀ ਜਦਕਿ ਮੋਦੀ ਸਰਕਾਰ ਵਲੋਂ ਹੁਣ ਤੱਕਂ ਇਹ ਵਾਧਾ ਸਿਰਫ 29 ਪ੍ਰਤੀਸ਼ਤ ਹੋਇਆ ਹੈ ਜੋ ਕਿ ਇਹ ਸਿੱਧ ਕਰਨ ਲਈ ਕਾਫੀ ਹੈ ਕਿ ਇਹ ਸਰਕਾਰ ਕਿਸਾਨਾਂ ਨਾਲ ਸਿਰਫ ਧੋਖਾ ਕਰ ਰਹੀ ਹੈ। ਪ੍ਰਧਾਨ ਮੰਤਰੀ ਆਪਣੇ ਹਰ ਇਕ ਭਾਸ਼ਣ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਰਦੇ ਹਨ ਜਦਕਿ ਅਜੇ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਸਹੀ ਮੁੱਲ ਤੱਕ ਨਹੀਂ ਦੇ ਸਕੇ। ਇਸ ਤੋਂ ਇਲਾਵਾ ਜੋ ਪ੍ਰਧਾਨ ਮੰਤਰੀ ਸਣੇ ਭਾਜਪਾ ਦੇ ਨੇਤਾ ਇਹ ਪ੍ਰਚਾਰ ਕਰ ਰਹੇ ਹਨ ਕਿ ਫਸਲਾਂ ਦੇ ਰੇਟ ਡੇਢ ਗੁਣਾ ਵਧਾ ਦਿੱਤੇ ਹਨ ਉਹ ਵੀ ਸ਼ਰੇਆਮ ਝੂਠ ਬੋਲ ਰਹੇ ਹਨ ਜਦਕਿ ਸਰਕਾਰ ਅਜੇ ਵੀ ਕਿਸਾਨ ਨੂੰ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਭਾਅ ਦੇਣ ਤੋਂ ਅਸਮਰੱਥ ਹੈ।
ਪਿਛਲੀਆਂ ਚੋਣਾ ਤੋਂ ਪਹਿਲਾਂ ਮੋਦੀ ਬਠਿੰਡੇ ਆ ਕੇ ਕਿਸਾਨਾਂ ਨਾਲ ਝੂਠੇ ਵਾਅਦੇ ਕਰ ਕੇ ਗਏ ਸਨ ਅਤੇ ਹੁਣ ਫੇਰ ਵੋਟਾਂ ਨੇੜੇ ਦੇਖਦੇ ਹੋਏ ਉਹ ਪੰਜਾਬ ਆ ਰਹੇ ਹਨ ਅਤੇ ਉਸੇ ਤਰਾਂ ਕਿਸਾਨਾਂ ਨੂੰ ਝੂਠ ਬੋਲ ਕੇ ਵਰਗਲਾਉਣ ਦਾ ਯਤਨ ਕਰਨਗੇ ਪ੍ਰੰਤੂ ਇਸ ਵਾਰ ਕਿਸਾਨ ਉਨ੍ਹਾਂ ਦੇ ਲਾਰਿਆਂ ਵਿਚ ਨਹੀਂ ਆਉਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article