PUNJABMAILUSA.COM

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ
January 18
17:34 2019

ਵਾਸ਼ਿੰਗਟਨ, 18 ਜਨਵਰੀ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਭਵਨ ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ਵਿਚ ਜਾਰਜੀਆ ਸੂਬੇ ਤੋਂ 21 ਸਾਲ ਦੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਉਸ ਨੇ ਵ੍ਹਾਈਟ ਹਾਊਸ ਦੀ ਦੀਵਾਰ ਵਿਚ ਛੇਕ ਕਰਨ ਲਈ ਟੈਂਕ ਤੋੜਨ ਵਾਲਾ ਰਾਕਟ ਦਾਗ਼ਣ ਅਤੇ ਇਸ ਪਿੱਛੋਂ ਬੰਦੂਕਾਂ ਅਤੇ ਗ੍ਰਨੇਡ ਨਾਲ ਰਾਸ਼ਟਰਪਤੀ ਭਵਨ ‘ਤੇ ਧਾਵਾ ਬੋਲਣ ਦੀ ਸਾਜ਼ਿਸ਼ ਰਚੀ ਸੀ। ਉਸ ਦਾ ਇਰਾਦਾ ਜਾਨ-ਮਾਲ ਨੂੰ ਭਾਰੀ ਨੁਕਸਾਨ ਪਹੁੰਚਾਉਣ ਦਾ ਸੀ।
ਨਾਰਦਰਨ ਡਿਸਟਿ5ਕਟ ਆਫ ਜਾਰਜੀਆ ਦੇ ਅਟਾਰਨੀ ਬਿਆਂਗ ਪਾਕ ਨੇ ਦੱਸਿਆ ਕਿ ਐਟਲਾਂਟਾ ਦੇ ਉਪ-ਨਗਰੀ ਇਲਾਕੇ ਵਿਚ ਰਹਿਣ ਵਾਲੇ ਹਸ਼ਰ ਜਲਾਲ ਤਾਹਿਬ ਨੂੰ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦਾ ਇਰਾਦਾ ਵ੍ਹਾਈਟ ਹਾਊਸ ਅਤੇ ਵਾਸ਼ਿੰਗਟਨ ਡੀਸੀ ਦੇ ਹੋਰ ਅਹਿਮ ਥਾਵਾਂ ‘ਤੇ ਧਮਾਕਿਆਂ ਨਾਲ ਹਮਲਾ ਕਰਨਾ ਸੀ। ਸਾਰੇ ਖ਼ਤਰਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਨੇ ਤਾਹਿਬ ਨੂੰ ਐਟਲਾਂਟਾ ਦੀ ਸੰਘੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਵਿਚ ਦਾਖਲ ਦਸਤਾਵੇਜ਼ ਅਨੁਸਾਰ ਪਿਛਲੇ ਸਾਲ ਮਾਰਚ ਵਿਚ ਇਕ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਤਾਹਿਬ ਕੱਟੜਪੰਥੀ ਬਣ ਗਿਆ ਹੈ। ਉਦੋਂ ਤੋਂ ਐੱਫ.ਬੀ.ਆਈ. ਉਸ ‘ਤੇ ਨਜ਼ਰ ਰੱਖ ਰਹੀ ਸੀ।
ਤਾਹਿਬ ਪਿਛਲੇ ਸਾਲ 25 ਅਗਸਤ ਤੋਂ ਆਪਣੀ ਗੱਡੀ ਵੇਚਣ ਦੀ ਤਾਕ ਵਿਚ ਸੀ। ਇਸ ਪਿੱਛੋਂ ਐੱਫ.ਬੀ.ਆਈ. ਦਾ ਇਕ ਮੁਖਬਿਰ ਉਸ ਦੇ ਕੋਲ ਪੁੱਜਾ ਅਤੇ ਕਾਰ ਖ਼ਰੀਦਣ ਦੀ ਇੱਛਾ ਪ੍ਰਗਟ ਕੀਤੀ। ਉਸ ਨੇ ਗੱਲਬਾਤ ਵਿਚ ਮੁਖਬਿਰ ਨੂੰ ਕਿਹਾ ਸੀ ਕਿ ਉਹ ਵ੍ਹਾਈਟ ਹਾਊਸ, ਸਟੈਚੂ ਆਫ ਲਿਬਰਟੀ ਵਰਗੀਆਂ ਥਾਵਾਂ ‘ਤੇ ਹਮਲਾ ਕਰਨਾ ਚਾਹੁੰਦਾ ਹੈ। ਉਸ ਨੇ ਇਹ ਵੀ ਕਿਹਾ ਸੀ ਕਿ ਇਸਲਾਮ ਵਿਚ ਜਿਹਾਦ ਸਭ ਤੋਂ ਚੰਗਾ ਕੰਮ ਹੁੰਦਾ ਹੈ।
ਦਸੰਬਰ ਮਹੀਨੇ ਵਿਚ ਐੱਫ.ਬੀ.ਆਈ. ਦਾ ਇਕ ਅੰਡਰਕਵਰ ਏਜੰਟ ਉਸ ਨੂੰ ਮਿਲਿਆ। ਇਸ ਏਜੰਟ ਨੂੰ ਤਾਹਿਬ ਨੇ ਕਿਹਾ ਸੀ ਕਿ ਉਹ ਆਪਣੀ ਯੋਜਨਾ ਨੂੰ ਅੰਜਾਮ ਦੇਣ ਲਈ ਐਂਟੀ ਟੈਂਕ ਰਾਕਟ ਏਟੀ-4 ਸਮੇਤ ਦੂਜੇ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਪਾਉਣ ਦੀ ਤਾਕ ਵਿਚ ਹੈ। ਇਸ ਪਿੱਛੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ