PUNJABMAILUSA.COM

ਸ਼ਰਤੀਆ ਸਜ਼ਾ ਵਾਲੇ ਪ੍ਰਵਾਸੀ ਦੀ ਪੀ.ਆਰ. ਰੱਦ ਨਹੀਂ ਕੀਤੀ ਜਾਣੀ ਚਾਹੀਦੀ : ਸੁਪਰੀਮ ਕੋਰਟ ਆਫ ਕੈਨੇਡਾ

ਸ਼ਰਤੀਆ ਸਜ਼ਾ ਵਾਲੇ ਪ੍ਰਵਾਸੀ ਦੀ ਪੀ.ਆਰ. ਰੱਦ ਨਹੀਂ ਕੀਤੀ ਜਾਣੀ ਚਾਹੀਦੀ : ਸੁਪਰੀਮ ਕੋਰਟ ਆਫ ਕੈਨੇਡਾ

ਸ਼ਰਤੀਆ ਸਜ਼ਾ ਵਾਲੇ ਪ੍ਰਵਾਸੀ ਦੀ ਪੀ.ਆਰ. ਰੱਦ ਨਹੀਂ ਕੀਤੀ ਜਾਣੀ ਚਾਹੀਦੀ : ਸੁਪਰੀਮ ਕੋਰਟ ਆਫ ਕੈਨੇਡਾ
October 25
10:06 2017

ਓਟਾਵਾ, 25 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਕਿਸੇ ਜੁਰਮ ਅਧੀਨ ਸ਼ਰਤੀਆ ਸਜ਼ਾ ਦਾ ਸਾਹਮਣਾ ਕਰ ਰਹੇ ਪ੍ਰਵਾਸੀ ਦੀ ਪੀ.ਆਰ. ਰੱਦ ਨਹੀਂ ਕੀਤੀ ਜਾਣੀ ਚਾਹੀਦੀ। ਅਦਾਲਤ ਨੇ ਇੰਮੀਗ੍ਰੇਸ਼ਨ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਅਤੇ ਬੁਨਿਆਦੀ ਹੱਕਾਂ ਦਾ ਖਿਆਲ ਰੱਖੇ ਜਾਣ ਦੇ ਹੁਕਮ ਵੀ ਦਿੱਤੇ।
ਅਦਾਲਤ ਨੇ ਇਹ ਫੈਸਲਾ ਸਰਬਸੰਮਤੀ ਨਾਲ ਸੁਣਾਇਆ ਅਤੇ ਸੁਣਵਾਈ ਕਰਨ ਵਾਲੇ ਬੈਂਚ ਦੀ ਅਗਵਾਈ ਕੈਨੇਡਾ ਦੇ ਚੀਫ ਜਸਟਿਸ ਬੈਵਰਲੀ ਮੈਕਲਾਚਲਿਨ ਕਰ ਰਹੇ ਸਨ। ਇਥੇ ਦੱਸਣਾ ਬਣਦਾ ਹੈ ਕਿ 1989 ਤੋਂ ਪੀ.ਆਰ. ਦਾ ਦਰਜਾ ਪ੍ਰਾਪਤ ਟਰੈਨ ਨਾਂ ਦੇ ਇਕ ਪ੍ਰਵਾਸੀ ਨੂੰ ਮਰੀਜੁਆਨਾ ਦੀ ਕਾਸ਼ਤ ਦੇ ਮਾਮਲੇ ‘ਚ 12 ਮਹੀਨੇ ਦੀ ਸ਼ਰਤੀਆ ਸਜ਼ਾ ਸੁਣਾਈ ਗਈ, ਭਾਵ ਉਸ ਨੂੰ ਜੇਲ੍ਹ ਨਾ ਭੇਜੇ ਜਾਣ ਤੋਂ ਛੋਟ ਮਿਲ ਗਈ ਪਰ ਇੰਮੀਗ੍ਰੇਸ਼ਨ ਵਿਭਾਗ ਨੇ ਟਰੈਨ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਇੰਮੀਗ੍ਰੇਸ਼ਨ ਵਿਭਾਗ ਨੇ ਦਲੀਲ ਦਿੱਤੀ ਕਿ ਟਰੈਨ ਵਲੋਂ ਕੀਤੇ ਅਪਰਾਧ ਲਈ ਵੱਧ ਤੋਂ ਵੱਧ ਸਜ਼ਾ 14 ਸਾਲ ਹੈ, ਜਿਸ ਕਾਰਨ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਅਸਲ ਵਿਚ ਟਰੈਨ ਵਲੋਂ ਅਪਰਾਧ ਨੂੰ ਅੰਜਾਮ ਦਿੱਤੇ ਜਾਣ ਸਮੇਂ ਮਰੀਜੁਆਨਾ ਦੀ ਗੈਰ-ਕਾਨੂੰਨੀ ਤਰੀਕੇ ਨਾਲ ਕਾਸ਼ਤ ਦੀ ਵੱਧ ਤੋਂ ਵੱਧ ਸਜ਼ਾ 7 ਸਾਲ ਸੀ ਪਰ ਜਦੋਂ ਇੰਮੀਗ੍ਰੇਸ਼ਨ ਵਿਭਾਗ ਨੇ ਉਸ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਤਾਂ ਵੱਧ ਤੋਂ ਵੱਧ ਸਜ਼ਾ 14 ਸਾਲ ਕੀਤੀ ਜਾ ਚੁੱਕੀ ਸੀ। ਅਦਾਲਤ ਨੇ ਇਹ ਵੀ ਦੱਸਿਆ ਕਿ ਇਕ ਪਰਮਾਨੈਂਟ ਰੈਜ਼ੀਡੈਂਟ ਨੂੰ ਉਸ ਹਾਲਤ ਇਚ ਹੀ ਕੈਨੇਡਾ ਤੋਂ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਹੋਣੀ ਚਾਹੀਦੀ ਹੈ, ਜੇ ਉਸ ਵਲੋਂ ਕੀਤੇ ਅਪਰਾਧ ਸਮੇਂ ਲਾਗੂ ਕਾਨੂੰਨ ਤਹਿਤ ਵੱਧ ਤੋਂ ਵੱਧ ਸਜ਼ਾ ਦੀ ਵਿਵਸਥਾ ਹੋਵੇ, ਨਾ ਕਿ ਇੰਮੀਗ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰਨ ਸਮੇਂ ਲਾਗੂ ਕਰਨ ਅਧੀਨ ਵੱਧ ਤੋਂ ਵੱਧ ਸਜ਼ਾ ਨੂੰ ਆਧਾਰ ਮੰਨਿਆ ਜਾਵੇ। ਬ੍ਰਿਟਿਸ਼ ਕੋਲੰਬੀਆ ਸਿਵਲ ਲਿਬਰਟੀਜ਼ ਐਸੋਸੀਏਸ਼ਨ (ਬੀ.ਸੀ.ਸੀ.ਐੱਲ.ਏ.) ਨੇ ਇਸ ਬਾਰੇ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ।
ਐਸੋਸੀਏਸ਼ਨ ਦੀ ਕਾਰਜਕਾਰੀ ਲਿਟੀਗੇਸ਼ਨ ਡਾਇਰੈਕਟਰ ਕੈਲੀ ਡੀਪੂਮਾ ਨੇ ਇਸ ਫੈਸਲੇ ‘ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਹ ਨਿਆਂਪੂਰਨ ਅਤੇ ਪਾਰਦਰਸ਼ੀ ਇੰਮੀਗ੍ਰੇਸ਼ਨ ਪ੍ਰਣਾਲੀ ਵੱਲ ਵਧਾਇਆ ਵੱਡਾ ਕਦਮ ਹੈ।
ਅਦਾਲਤ ਨੇ ਸਪੱਸ਼ਟ ਸ਼ਬਦਾਂ ‘ਚ ਆਖ ਦਿੱਤਾ ਕਿ ਘੱਟ ਗੰਭੀਰ ਅਪਰਾਧਾਂ ਦੇ ਆਧਾਰ ‘ਤੇ ਪਰਮਾਨੈਂਟ ਰੈਜ਼ੀਡੈਂਟਸ ਨੂੰ ਕੈਨੇਡਾ ਤੋਂ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ। ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਪ੍ਰਵਾਸੀਆਂ ਨੂੰ ਵੀ ਚਾਰਟਰ ਦੀ ਧਾਰਾ 11 ਅਧੀਨ ਸੁਰੱਖਿਆ ਦਾ ਅਧਿਕਾਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article