PUNJABMAILUSA.COM

ਸ਼ਰਧਾ ਨਾਲ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਸ਼ਰਧਾ ਨਾਲ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਸ਼ਰਧਾ ਨਾਲ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
January 25
16:35 2018

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਲੱਗੇਗਾ ਖ਼ੂਨ ਦਾਨ ਕੈਂਪ ਤੇ ਹੋਵੇਗਾ ਅੰਮ੍ਰਿਤ ਸੰਚਾਰ
ਸ਼੍ਰੋਮਣੀ ਕਮੇਟੀ ਵੱਲੋਂ ਸਾਫ਼ ਸਫ਼ਾਈ ਲਈ ਸਥਾਨਕ ਦੁਕਾਨਦਾਰਾਂ ਨੂੰ ਪੇ੍ਰਨਾ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਮੇਲ)- ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ 26 ਅਤੇ 27 ਜਨਵਰੀ ਨੂੰ ਜਿਥੇ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਉਥੇ ਹੀ 27 ਜਨਵਰੀ ਨੂੰ ਵਿਸ਼ਾਲ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 26 ਅਤੇ 27 ਜਨਵਰੀ ਨੂੰ ਦੋ ਦਿਨਾਂ ਖ਼ੂਨ ਦਾਨ ਕੈਂਪ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜਨਮ ਦਿਹਾੜੇ ਸਬੰਧੀ 26 ਜਨਵਰੀ ਨੂੰ ਸਭਾ-ਸੁਸਾਇਰਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਦੁਪਹਿਰ 12:00 ਵਜੇ ਆਰੰਭ ਹੋ ਕੇ ਚੌਕ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੰਨ ਹੋਵੇਗਾ।
ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਆਲੇ-ਦੁਆਲੇ ਦੁਕਾਨਦਾਰਾਂ ਨੂੰ ਸੱਦਾ-ਪੱਤਰ ਦਿੱਤੇ ਗਏ ਅਤੇ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਆਪੋ-ਆਪਣੀਆਂ ਦੁਕਾਨਾਂ ਦੇ ਬਾਹਰ ਵਿਸ਼ੇਸ਼ ਤੌਰ ’ਤੇ ਸਫ਼ਾਈ ਦਾ ਪ੍ਰਬੰਧ ਕਰਨ ਅਤੇ ਦੁਕਾਨਾਂ ਦੇ ਬਾਹਰ ਲਗਾਇਆ ਗਿਆ ਸਮਾਨ ਵੀ ਅੰਦਰ ਰੱਖਿਆ ਜਾਵੇ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਦੁਕਾਨਦਾਰਾਂ ਤੱਕ ਪਹੁੰਚ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ ਤੇ ਭਾਈ ਰਾਮ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਐਡੀਸ਼ਨਲ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਮਨਜਿੰਦਰ ਸਿੰਘ ਮੰਡ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ ਤੇ ਹੋਰ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article