PUNJABMAILUSA.COM

ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ

 Breaking News

ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ

ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ
June 14
10:40 2017

ਸਾਨ ਫਰਾਂਸਿਸਕੋ, 14 ਜੂਨ (ਪੰਜਾਬ ਮੇਲ)- ਕੈਲੀਫੋਰਨੀਆ ਦੇ ਸਿੱਖ ਭਾਈਚਾਰੇ ਵੱਲੋਂ ਸਾਨ ਫਰਾਂਸਿਸਕੋ ਵਿਖੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਤੇ ਭਾਰਤ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 1984 ਦੇ ਫੌਜ ਵੱਲੋਂ ਕੀਤੇ ਹਮਲੇ ਨੂੰ ਯਾਦ ਕਰਦਿਆਂ ਵਿਸ਼ਾਲ ਸਮਾਗਮ ਕੀਤਾ ਗਿਆ। ਜਿੱਥੇ 10 ਹਜ਼ਾਰ ਦੇ ਕਰੀਬ ਸਿੱਖ ਸੰਗਤ ਕੈਲੀਫੋਰਨੀਆ ਭਰ ਤੋਂ ਹੁੰਮਹੁਮਾ ਕੇ ਪਹੁੰਚੀ। ਬੇਏਰੀਆ, ਸੈਕਰਾਮੈਂਟੋ, ਸੈਂਟਰਲਵੈਲੀ ਦੇ ਵੱਖ-ਵੱਖ ਗੁਰੂ ਘਰਾਂ ਤੋਂ ਬੱਸਾਂ ਭਰ-ਭਰ ਕੇ ਸੰਗਤਾਂ ਨੇ ਇਥੇ ਸ਼ਿਰਕਤ ਕੀਤੀ। ਇਸ ਦੌਰਾਨ ਵੱਖ-ਵੱਖ ਆਗੂਆਂ ਨੇ ਜਿੱਥੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ, ਉਥੇ ਭਾਰਤ ‘ਚ 33 ਸਾਲਾਂ ਬਾਅਦ ਵੀ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਨਾ ਦੇਣ ਦਾ ਵਿਰੋਧ ਪ੍ਰਗਟ ਕੀਤਾ ਗਿਆ। ਸ. ਜਸਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਇੱਥੇ ਹਰ ਸਾਲ ਸ੍ਰੀ ਦਰਬਾਰ ਸਾਹਿਬ ਉੱਤੇ ਕੀਤੇ ਗਏ ਹਮਲੇ ਦਾ ਵਿਰੋਧ ਕਰਨ ਲਈ ਪਹੁੰਚਦੇ ਹਾਂ। ਅਸੀਂ ਇਸ ਘਟਨਾ ਨੂੰ ਕਦੇ ਵੀ ਨਹੀਂ ਭੁੱਲਾਂਗੇ। ਉਨ੍ਹਾਂ ਕਿਹਾ ਕਿ ਇਹ ਹੱਲ ਹੁਣ ਸਿੱਖਾਂ ਦਾ ਵੱਖਰਾ ਰਾਜ ਸਥਾਪਤ ਕਰਨ ਨਾਲ ਹੀ ਹੋਣਾ ਹੈ।
ਜੂਨ 1606 ਵਿਚ ਭਾਰਤ ਦੇ ਉਦੋਂ ਦੇ ਰਾਜਾ ਜਹਾਂਗੀਰ ਨੇ ਹੁਕਮ ਦੇ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰਵਾਇਆ ਸੀ। ਉਪਰੰਤ 1984 ਵਿਚ 6 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਵੀ ਬਹੁਤ ਸਾਰੇ ਗੁਰੂ ਘਰਾਂ ਨੂੰ ਜਿੱਥੇ ਢਹਿ-ਢੇਰੀ ਕੀਤਾ ਗਿਆ, ਉਥੇ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਵੀ ਸ਼ਹੀਦ ਕਰ ਦਿੱਤਾ ਗਿਆ ਸੀ। ਇਸ ਸਿੱਖ ਨਸਲਕੁਸ਼ੀ ਨੂੰ ਆਪ੍ਰੇਸ਼ਨ ਬਲਿਊ ਸਟਾਰ ਦਾ ਨਾਂ ਦਿੱਤਾ ਗਿਆ ਸੀ। ਫੌਜ ਨੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਜਾ ਕੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕੀਤਾ ਸੀ। ਇਸ ਦੇ ਨਾਲ 43 ਹੋਰ ਗੁਰਦੁਆਰਿਆਂ ਨੂੰ ਵੀ ਢਹਿ-ਢੇਰੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ 3 ਦਿਨ ਲਗਾਤਾਰ ਭਾਰਤੀ ਫੌਜ ਨਾਲ ਆਪਣੇ ਸਾਥੀਆਂ ਸਮੇਤ ਮੁਕਾਬਲਾ ਕੀਤਾ। ਇਨ੍ਹਾਂ ਸਾਰੀਆਂ ਘਟਨਾਵਾਂ ਦੀ ਭਾਰਤ ਸਰਕਾਰ ਨੇ ਕੋਈ ਵੀ ਤਫਤੀਸ਼ ਨਹੀਂ ਕਰਾਈ। ਇਸ ਵਿਸ਼ਾਲ ਇਕੱਠ ਦੌਰਾਨ ਵੱਖ-ਵੱਖ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article
    ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

Read Full Article
    ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

Read Full Article
    ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

Read Full Article
    ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

Read Full Article
    ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

Read Full Article
    ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

Read Full Article
    ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

Read Full Article
    ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

Read Full Article