PUNJABMAILUSA.COM

ਸ਼ਹੀਦੀ ਜੋੜ ਮੇਲ ਦੇ ਆਖ਼ਰੀ ਦਿਨ ਲੱਖਾਂ ਸ਼ਰਧਾਲੂਆਂ ਨੇ ਸ਼ਹੀਦੀ ਨਗਰ ਕੀਰਤਨ ਵਿੱਚ ਕੀਤੀ ਸ਼ਮੂਲੀਅਤ

ਸ਼ਹੀਦੀ ਜੋੜ ਮੇਲ ਦੇ ਆਖ਼ਰੀ ਦਿਨ ਲੱਖਾਂ ਸ਼ਰਧਾਲੂਆਂ ਨੇ ਸ਼ਹੀਦੀ ਨਗਰ ਕੀਰਤਨ ਵਿੱਚ ਕੀਤੀ ਸ਼ਮੂਲੀਅਤ

ਸ਼ਹੀਦੀ ਜੋੜ ਮੇਲ ਦੇ ਆਖ਼ਰੀ ਦਿਨ ਲੱਖਾਂ ਸ਼ਰਧਾਲੂਆਂ ਨੇ ਸ਼ਹੀਦੀ ਨਗਰ ਕੀਰਤਨ ਵਿੱਚ ਕੀਤੀ ਸ਼ਮੂਲੀਅਤ
December 28
21:21 2015

3
ਸ਼ਹੀਦੀ ਨਗਰ ਕੀਰਤਨ ਸਮੇਂ ਸੰਗਤਾਂ ਦੀ ਅਥਾਹ ਸ਼ਰਧਾ ਦਾ ਉਮੜਿਆ ਸੈਲਾਬ
ਫਤਹਿਗੜ੍ਹ ਸਾਹਿਬ, 28 ਦਸੰਬਰ (ਗੁਰਿੰਦਰਜੀਤ ਸਿੰਘ ਪੀਰਜੈਨ/ਪੰਜਾਬ ਮੇਲ)- ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਵੱਲੋਂ ਮਾਨਵਤਾ, ਧਰਮ ਅਤੇ ਹੱਕ ਸੱਚ ਦੀ ਰਾਖੀ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜਾ ਸਾਲਾਨਾ ‘ਸ਼ਹੀਦੀ ਜੋੜ ਮੇਲ’ ਅੱਜ ਇੱਥੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ‘ਤੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸਮਾਪਤ ਹੋ ਗਿਆ। ਸ਼ਹੀਦੀ ਨਗਰ ਕੀਰਤਨ ਸਮੇਂ ਸੰਗਤਾਂ ਦਾ ਉਮੜਿਆ ਸੈਲਾਬ ਸੰਗਤਾਂ ਦੀ ਅਥਾਹ ਸ਼ਰਧਾ ਦਾ ਪ੍ਰਤੀਕ ਸੀ ਜੋ ਕਿ ਪੂਰੇ ਮਾਹੌਲ ਨੂੰ ਖਾਲਸਾਈ ਰੰਗ ਵਿੱਚ ਰੰਗ ਰਿਹਾ ਸੀ।
ਸਮਾਪਤੀ ਅਰਦਾਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਹਲਕਾ ਇੰਚਾਰਜ ਸ. ਦੀਦਾਰ ਸਿੰਘ ਭੱਟੀ, ਜ਼ਿਲ੍ਹਾ ਪ੍ਰਧਾਨ ਸ. ਰਣਜੀਤ ਸਿੰਘ ਲਿਬੜਾ, ਐਸ.ਜੀ.ਪੀ.ਸੀ. ਦੀ ਅੰਤਰਿੰਗ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਅਜੇ ਸਿੰਘ ਲਿਬੜਾ, ਸ. ਗੁਰਵਿੰਦਰ ਸਿੰਘ ਭੱਟੀ, ਐਸ.ਜੀ.ਪੀ.ਸੀ. ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸ. ਅਵਤਾਰ ਸਿੰਘ ਰਿਆ ਅਤੇ ਰਵਿੰਦਰ ਸਿੰਘ ਖਾਲਸਾ ਨੇ ਵੀ ਸ਼ਿਰਕਤ ਕੀਤੀ।
ਅੱਜ ਇਤਿਹਾਸਕ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰਾਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਫੁੱਲਾਂ ਨਾਲ਼ ਸਜਾਏ ਪਾਲਕੀ ਸਾਹਿਬ ਵਿੱਚ ਸ਼ੁਸੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਨਹਿਰੀ ਚੌਰ ਸਾਹਿਬ ਦੀ ਸੇਵਾ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਿਭਾ ਰਹੇ ਸਨ ਜਦੋਂ ਕਿ ਪਾਲਕੀ ਵਿੱਚ ਸ਼ੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਵਿੱਚ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈਡ ਗੰ੍ਰਥੀ ਗਿਆਨੀ ਜਗਤਾਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਬੈਠੇ ਸਨ।
ਖਾਲਸਾਈ ਸ਼ਾਨੋਸ਼ੌਕਤ ਨਾਲ ਨਰਸਿੰਘਿਆਂ ਤੇ ਨਗਾਰਿਆਂ ਦੀ ਗੂੰਜ ‘ਚ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਪਹੁੰਚੇ ਹੋਏ ਸ਼ਰਧਾਲੂਆਂ ਦੀ ਸ਼ਰਧਾ ਦੀ ਭਾਵਨਾ ਦਾ ਅਲੌਕਿਕ ਨਜ਼ਾਰਾ ਉਸ ਵੇਲੇ ਵੇਖਿਆਂ ਹੀ ਬਣਦਾ ਸੀ, ਜਦੋਂ ਪੋਹ ਦੀ ਕੜਕਦੀ ਠੰਢ ‘ਚ ਸ਼ਰਧਾਲੂ ਨੰਗੇ ਪੈਰੀਂ ਨਿੱਕੀਆਂ ਤੇ ਮਾਸੂਮ ਜਿੰਦਾਂ ਅਤੇ ਮਾਤਾ ਗੁਜ਼ਰੀ ਜੀ ਨੂੰ ਸ਼ਰਧਾ ਦੇ ਫੁਲ ਭੇਂਟ ਕਰਨ ਲਈ ਉਮੜ ਪਏ। ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਗਤਾਂ ਨਤਮਸਤਕ ਹੋਣ ਲਈ ਫੁੱਲਾਂ ਦੀ ਵਰਖਾ ਕਰ ਰਹੀਆਂ ਸਨ ਅਤੇ ਛੋਟੇ ਸਾਹਿਬਜਾਦਿਆ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੋਲੇ ਸੋ ਨਿਹਾਲ ਅਤੇ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ। ਜਦੋਂ ਕਿ ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸ਼ਤਰਾਂ ਤੇ ਸ਼ਸ਼ਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸੇਵਾ ਸੁਸਾਇਟੀਆਂ, ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ, ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੀਆਂ ਗੱਤਕਾ ਪਾਰਟੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਜਸ ਗਾਉਂਦੀਆਂ ਜਾ ਰਹੀਆ ਸਨ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀ ਨੀਲੀਆਂ, ਕੇਸਰੀ ਅਤੇ ਚਿੱਟੀਆਂ ਦਸਤਾਰਾਂ ਅਤੇ ਖਾਲਸਾਈ ਪੌਸ਼ਾਕਾਂ ‘ਚ ਸਜੇ ਹੋਏ ਨਗਰ ਕੀਰਤਨ ‘ਚ ਸ਼ਰਧਾ ਤੇ ਸਤਿਕਾਰ ਭੇਂਟ ਕਰ ਰਹੇ ਸਨ।
ਨਗਰ ਕੀਰਤਨ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਦਰਬਾਰ ਸਾਹਿਬ ਦੇ ਹੈਡ ਗਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਾਕ ਲੈਣ ਉਪਰੰਤ ਸਮਾਪਤ ਹੋ ਗਿਆ। ਇਸ ਸ਼ਹੀਦੀ ਜੋੜ ਮੇਲ ਵਿੱਚ ਅਰਦਾਸ ਮੌਕੇ ਇਕੱਤਰ ਸੰਗਤ ਦੀ ਸ਼ਰਧਾਂਜਲੀ ਵਿੱਚ ਸ਼ਮੂਲੀਅਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਜੋੜ ਮੇਲ ਵਿੱਚ ਸ਼ਾਮਲ ਸਮੂਹ ਸੰਗਤ ਅਰਦਾਸ ਵਿੱਚ ਸ਼ਾਮਲ ਹੋ ਕੇ ਪੂਰਨ ਇਕਾਗਰਤਾ ਨਾਲ ਮਹਾਨ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾਂਜਲੀ ਭੇਂਟ ਕਰ ਸਕੇ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਐਸ.ਐਸ.ਪੀ. ਸ੍ਰੀ ਜਤਿੰਦਰ ਸਿੰਘ ਖਹਿਰਾ ਨੇ ਸ਼ਹੀਦੀ ਜੋੜ ਮੇਲ ਅਮਨ-ਅਮਾਨ ਨਾਲ਼ ਸਮਾਪਤ ਹੋਣ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਈ ਸੰਗਤ, ਰਾਜਸੀ ਆਗੂਆਂ, ਲੰਗਰਾਂ ਦੇ ਪ੍ਰਬੰਧਕਾਂ, ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮੂਹ ਧਾਰਮਿਕ ਅਤੇ ਸਵੈ ਸੇਵੀ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।ਨਗਰ ਕੀਰਤਨ ਵਿੱਚ ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਐਸ.ਜੀ.ਪੀ.ਸੀ. ਦੇ ਮੀਡੀਆ ਇੰਚਾਰਜ ਦਲਜੀਤ ਸਿੰਘ ਬੇਦੀ, ਸ. ਅਮਰਿੰਦਰ ਸਿੰਘ ਲਿਬੜਾ, ਡਾ ਗੁਰਮੋਹਨ ਸਿੰਘ ਵਾਲੀਆ, ਅਜੈਬ ਸਿੰਘ ਜਖਵਾਲੀ, ਦਰਬਾਰਾ ਸਿੰਘ ਰੰਧਾਵਾ, ਦਰਬਾਰਾ ਸਿੰਘ ਪੰਜੋਲੀ, ਹਰਵਿੰਦਰ ਸਿੰਘ ਬੱਬਲ, ਸ: ਲਖਬੀਰ ਸਿੰਘ ਲੌਟ, ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਅਮਰਜੀਤ ਸਿੰਘ, ਗੁਰਦੁਆਰਾ ਜੋਤੀ ਸਰੂਪ ਦੇ ਹੈਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਸੀ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੀ ਚੱਲ ਰਿਹਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article