PUNJABMAILUSA.COM

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਵੱਲੋਂ ਪ੍ਰਚਾਰਕਾਂ ਨਾਲ ਇਕੱਤਰਤਾ

January 09
10:47 2018

ਅੰਮ੍ਰਿਤਸਰ, 9 ਜਨਵਰੀ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 27 ਜਨਵਰੀ ਨੂੰ ਮਨਾਏ ਜਾ ਰਹੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲਾਂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਨਾਲ ਇਕ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਸ ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਹਾਜ਼ਰ ਪ੍ਰਚਾਰਕਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਸੰਗਤਾਂ ਅਤੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸਿੱਖ ਇਤਿਹਾਸ ਅੰਦਰ ਮਹੱਤਵਪੂਰਨ ਅਸਥਾਨ ਹੈ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਸ਼ਹਾਦਤ ਸਾਡੇ ਲਈ ਇੱਕ ਪ੍ਰੇਰਣਾ ਹੈ, ਜਿਸ ਤੋਂ ਵੱਧ ਤੋਂ ਵੱਧ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ। ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਜਾਣ ਵਾਲੇ ਖ਼ੂਨਦਾਨ ਕੈਂਪ ਅਤੇ ਅੰਮ੍ਰਿਤ ਸੰਚਾਰ ਸਮਾਗਮ ਸਬੰਧੀ ਉਨ੍ਹਾਂ ਕਿਹਾ ਕਿ ਇਤਿਹਾਸਕ ਦਿਹਾੜਿਆਂ ਨੂੰ ਪੰਥਕ ਅਤੇ ਸਮਾਜਿਕ ਹਿੱਤਾਂ ਲਈ ਵਰਤਣਾ ਸ਼ਾਲਾਘਾਮਈ ਕਾਰਜ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਜਿਥੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ, ਉਥੇ ਹੀ 27 ਜਨਵਰੀ ਨੂੰ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 26 ਅਤੇ 27 ਜਨਵਰੀ ਨੂੰ ਦੋ ਦਿਨਾਂ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਨੂੰ ਸਮਰਪਣ ਭਾਵਨਾ ਨਾਲ ਪ੍ਰਚਾਰ ਕਰਨ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਸ. ਜਗਤਾਰ ਸਿੰਘ, ਪ੍ਰਿੰਸੀਪਲ ਡਾ. ਕੁਲਦੀਪ ਸਿੰਘ, ਪ੍ਰਿੰਸੀਪਲ ਮਨਵਿੰਦਰ ਕੌਰ, ਪ੍ਰਿੰਸੀਪਲ ਚਰਨਜੀਤ ਕੌਰ, ਪ੍ਰਿੰਸੀਪਲ ਅਮਰਜੀਤ ਕੌਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜੱਜ ਸਿੰਘ, ਭਾਈ ਜਸਪਾਲ ਸਿੰਘ, ਭਾਈ ਖ਼ਜ਼ਾਨ ਸਿੰਘ, ਬੀਬੀ ਹਰਪ੍ਰੀਤ ਕੌਰ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਅਮਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਮੁੱਖ ਸਿੰਘ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article