PUNJABMAILUSA.COM

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਕਾਮਯਾਬੀ ਨਾਲ ਕਰਵਾਇਆ ਗਿਆ ਕਬੱਡੀ ਕੱਪ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਕਾਮਯਾਬੀ ਨਾਲ ਕਰਵਾਇਆ ਗਿਆ ਕਬੱਡੀ ਕੱਪ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਕਾਮਯਾਬੀ ਨਾਲ ਕਰਵਾਇਆ ਗਿਆ ਕਬੱਡੀ ਕੱਪ
October 12
11:03 2016

14
ਸੈਕਰਾਮੈਂਟੋ, 12 ਅਕਤੂਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਇੰਟਰਨੈਸ਼ਨਲ ਕਬੱਡੀ ਕੱਪ-2016 ਗੁਰਦੁਆਰਾ ਬਰਾਡਸ਼ਾਹ ਰੋਡ ਸੈਕਰਾਮੈਂਟੋ ਦੇ ਮੈਦਾਨ ਵਿਚ ਕਰਵਾਇਆ ਗਿਆ। ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਆਫ ਯੂ.ਐੱਸ.ਏ. ਦੇ ਸਹਿਯੋਗ ਨਾਲ ਕਰਵਾਏ ਗਏ ਇਸ ਮਾਂ-ਖੇਡ ਕਬੱਡੀ ਕੱਪ ਦੌਰਾਨ ਦਰਸ਼ਕਾਂ ਦਾ ਰਿਕਾਰਡਤੋੜ ਇਕੱਠ ਦੇਖਣ ਨੂੰ ਮਿਲਿਆ। ਅੰਦਾਜ਼ੇ ਮੁਤਾਬਕ 10 ਹਜ਼ਾਰ ਤੋਂ ਵੱਧ ਲੋਕ ਇਸ ਕਬੱਡੀ ਟੂਰਨਾਮੈਂਟ ਦੌਰਾਨ ਇਥੇ ਪਹੁੰਚੇ। ਜ਼ਿਕਰਯੋਗ ਹੈ ਕਿ ਔਰਤਾਂ ਲਈ ਪ੍ਰਬੰਧਕਾਂ ਨੇ ਵਿਸ਼ੇਸ਼ ਤੌਰ ‘ਤੇ ਵੱਖਰਾ ਬੈਠਣ ਦਾ ਇੰਤਜ਼ਾਮ ਕੀਤਾ ਹੋਇਆ ਸੀ। ਭਾਰੀ ਗਿਣਤੀ ਵਿਚ ਔਰਤਾਂ ਨੇ ਇਸ ਵਿਚ ਆਪਣੀ ਸ਼ਮੂਲੀਅਤ ਕੀਤੀ। ਖਚਾਖਚ ਭਰੇ ਇਸ ਖੇਡ ਮੈਦਾਨ ਵਿਚ ਕਬੱਡੀ ਦੇ ਦਿਲਕਸ਼ ਮੁਕਾਬਲੇ ਦੇਖਣ ਨੂੰ ਮਿਲੇ। ਸਖ਼ਤ ਮੁਕਾਬਿਲਆਂ ਤੋਂ ਬਾਅਦ ਬੇਏਰੀਆ ਸਪੋਰਟਸ ਕਲੱਬ ਨੇ ਸੈਂਟਰਲ ਵੈਲੀ ਸਪੋਰਟਸ ਕਲੱਬ, ਮੁਡੈਸਟੋ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਗੋਲਡ ਕੱਪ ਦਾ ਹੱਕਦਾਰ ਬਣੀ। ਪ੍ਰਬੰਧਕਾਂ ਵੱਲੋਂ ਬੇ ਏਰੀਆ ਦੀ ਟੀਮ ਨੂੰ ਪਹਿਲੇ ਸਥਾਨ ‘ਤੇ ਆਉਣ ‘ਤੇ 14000 ਡਾਲਰ, ਸੈਂਟਰਲ ਵੈਲੀ ਨੂੰ ਦੂਜੇ ਸਥਾਨ ‘ਤੇ ਆਉਣ ‘ਤੇ 13000 ਡਾਲਰ ਦਿੱਤਾ ਗਿਆ। ਤੀਜੇ ਸਥਾਨ ‘ਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਫਰਿਜ਼ਨੋ ਅਤੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਫਰਿਜ਼ਨੋ ਰਹੀ। ਜਦਕਿ ਫਤਿਹ ਸਪੋਰਟਸ ਕਲੱਬ ਨੂੰ ਚੌਥਾ ਸਥਾਨ ਹਾਸਲ ਹੋਇਆ। ਮੰਨਾ ਲਾਲਪੁਰੀਆ ਬੈਸਟ ਰੇਡਰ ਚੁਣਿਆ ਗਿਆ। ਜਦਕਿ ਸੰਦੀਪ ਨੰਗਲਅੰਬੀਆਂ ਨੂੰ ਬੈਸਟ ਜਾਫੀ ਦਾ ਖਿਤਾਬ ਦਿੱਤਾ ਗਿਆ। ਅੰਡਰ-21 ਦੇ ਕਬੱਡੀ ਕੱਪ ਮੁਕਾਬਲੇ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਸੈਕਰਾਮੈਂਟੋ ਨੇ ਯੂਬਾ ਸਿਟੀ ਸਪੋਰਟਸ ਕਲੱਬ ਨੂੰ ਫਾਈਨਲ ਵਿਚ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।
ਸਮੁੱਚੇ ਮੁਕਾਬਲਿਆਂ ਦੀ ਕੁਮੈਂਟਰੀ ਨਾਲੋਂ-ਨਾਲ ਆਸ਼ਾ ਸ਼ਰਮਾ, ਮੱਖਣ ਅਲੀ, ਰਾਜਵਿੰਦਰ ਰੰਡਿਆਲਾ, ਇਕਬਾਲ ਗਿੱਲ, ਕਾਲਾ ਨਸ਼ੀਨ ਅਤੇ ਸੁਰਜੀਤ ਕਕਰਾਲੀ ਵੱਲੋਂ ਨਾਲੋਂ-ਨਾਲ ਕੀਤੀ ਗਈ। ਕਬੱਡੀ ਖਿਡਾਰੀ ਸੰਦੀਪ ਸੁਰਖਪੁਰੀਆ ਅਤੇ ਕੁਮੈਂਟੇਟਰ ਇਕਬਾਲ ਗਿੱਲ ਦਾ ਗੋਲਡ ਮੈਡਲਾਂ ਨਾਲ ਸਨਮਾਨ ਕੀਤਾ ਗਿਆ। ਇਸ ਵਾਰ 14 ਹਜ਼ਾਰ ਡਾਲਰ ਦਾ ਪਹਿਲਾ ਇਨਾਮ ਚੜ੍ਹਦਾ ਪੰਜਾਬ ਕਲੱਬ, ਸੈਕਰਾਮੈਂਟੋ ਵੱਲੋਂ ਭੇਂਟ ਕੀਤਾ ਗਿਆ, ਜਦਕਿ ਦੂਜਾ ਇਨਾਮ 13 ਹਜ਼ਾਰ ਡਾਲਰ ਦਾ ਹਰਜਿੰਦਰ ਬੋਲੀਨਾ, ਜਸਵੀਰ ਸੋਹਲ, ਪੰਮਾ ਅਟਵਾਲ, ਅੰਮ੍ਰਿਤਪਾਲ ਟਿਵਾਣਾ ਅਤੇ ਬਲਜਿੰਦਰ ਕਲੇਰ ਵੱਲੋਂ ਦਿੱਤਾ ਗਿਆ। ਤੀਜਾ ਇਨਾਮ 12 ਹਜ਼ਾਰ ਡਾਲਰ ਦਾ ਲਖਵੀਰ ਔਜਲਾ, ਅਵਤਾਰ ਅਟਵਾਲ, ਚਰਨ ਬਡਵਾਲ, ਸਰਦਾਰਾ ਸਿੰਘ ਕਲੋਟੀਆ ਅਤੇ ਸਰਬਜੀਤ ਬੋਲੀਨਾ ਵੱਲੋਂ ਦਿੱਤਾ ਗਿਆ। ਚੌਥਾ ਇਨਾਮ 11 ਹਜ਼ਾਰ ਡਾਲਰ ਦਾ ਅਮਰੀਕ ਸਿੰਘ ਅਠਵਾਲ, ਸੁਖਮਿੰਦਰ ਸਿੰਘ ਅਠਵਾਲ ਅਤੇ ਤੇਜਿੰਦਰ ਸਿੰਘ ਰਾਣਾ ਵੱਲੋਂ ਦਿੱਤਾ ਗਿਆ। ਅੰਡਰ-21 ਦਾ ਪਹਿਲਾ ਇਨਾਮ ਦਵਿੰਦਰ ਸਿੰਘ ਝਾਵਰ (ਯੂ.ਐੱਸ. ਟਰਾਂਸਪੋਰਟ) ਵੱਲੋਂ ਦਿੱਤਾ ਗਿਆ। ਰਾਜ ਬਰਾੜ ਵੱਲੋਂ ਲੋਕਲ ਓਪਨ ਟੀਮ ਨੂੰ 5100 ਡਾਲਰ ਦਾ ਇਨਾਮ ਦਿੱਤਾ ਗਿਆ। ਇਸ ਕਬੱਡੀ ਮੁਕਾਬਲੇ ਨੂੰ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਫਰਿਜ਼ਨੋ, ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਫਰਿਜ਼ਨੋ, ਬੇ ਏਰੀਆ ਸਪੋਰਟਸ ਕਲੱਬ, ਸੈਂਟਰਲ ਵੈਲੀ ਸਪੋਰਟਸ ਕਲੱਬ ਅਤੇ ਫਤਿਹ ਸਪੋਰਟਸ ਕਲੱਬ ਵੱਲੋਂ ਸਹਿਯੋਗ ਦਿੱਤਾ ਗਿਆ। ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ (ਸੈਕਰਾਮੈਂਟੋ), ਗੁਰਦੁਆਰਾ ਸਾਹਿਬ ਸ੍ਰੀ ਸੱਚਖੰਡ ਸਾਹਿਬ ਰੋਜ਼ਵਿਲ ਅਤੇ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ (ਸੈਕਰਾਮੈਂਟੋ) ਦੀ ਕਮੇਟੀਆਂ ਵੱਲੋਂ ਇਸ ਕਬੱਡੀ ਕੱਪ ਨੂੰ ਭਰਪੂਰ ਸਹਿਯੋਗ ਦਿੱਤਾ ਗਿਆ। ਦਿਨ ਦੇ ਸਮੇਂ ਦਾ ਲੰਗਰ ਦੀ ਸੇਵਾ ਸਰਬਸਾਂਝੀ ਚੜ੍ਹਦੀ ਕਲਾ ਅਮਰੀਕਨ ਸਿੱਖ ਸੁਸਾਇਟੀ ਦੇ ਮੈਂਬਰਾਂ ਵੱਲੋਂ ਨਿਭਾਈ ਗਈ। ਇਸ ਦਾ ਪੂਰਾ ਪ੍ਰਬੰਧ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਕੀਤਾ ਗਿਆ। ਜਦਕਿ ਰਾਤ ਦੇ ਖਾਣੇ ਦਾ ਪ੍ਰਬੰਧ ਮਿਰਾਜ ਪੈਲੇਸ ਦੇ ਡੱਡੀ ਕਾਹਲੋਂ ਅਤੇ ਰਾਜਾ ਸਿੰਘ ਖੱਖ ਵੱਲੋਂ ਕੀਤਾ ਗਿਆ। ਇਸ ਮੌਕੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਦੇ ਸਮੁੱਚੇ ਮੈਂਬਰਾਂ ਨੇ ਇਸ ਕਬੱਡੀ ਕੱਪ ਨੂੰ ਕਾਮਯਾਬ ਕਰਨ ਲਈ ਦਿਨ-ਰਾਤ ਇਕ ਕਰ ਦਿੱਤਾ।
ਪ੍ਰਬੰਧਕਾਂ ਨੇ ਇਸ ਕਬੱਡੀ ਕੱਪ ਨੂੰ ਕਾਮਯਾਬ ਕਰਨ ਲਈ ਸਮੂਹ ਸਹਿਯੋਗੀਆਂ, ਖੇਡ ਪ੍ਰੇਮੀਆਂ, ਖਿਡਾਰੀਆਂ, ਸਪਾਂਸਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ, ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਕਬੱਡੀ ਕੱਪ ਕਾਮਯਾਬ ਦੀਆਂ ਬੁਲੰਦੀਆਂ ਛੂਹ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article