PUNJABMAILUSA.COM

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਕਰਵਾਏ ਗਏ ਇੰਟਰਨੈਸ਼ਨਲ ਕਬੱਡੀ ਕੱਪ 2017 ਨੇ ਪਾਈਆਂ ਨਵੀਆਂ ਪੈੜਾਂ

 Breaking News

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਕਰਵਾਏ ਗਏ ਇੰਟਰਨੈਸ਼ਨਲ ਕਬੱਡੀ ਕੱਪ 2017 ਨੇ ਪਾਈਆਂ ਨਵੀਆਂ ਪੈੜਾਂ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਕਰਵਾਏ ਗਏ ਇੰਟਰਨੈਸ਼ਨਲ ਕਬੱਡੀ ਕੱਪ 2017 ਨੇ ਪਾਈਆਂ ਨਵੀਆਂ ਪੈੜਾਂ
October 04
11:14 2017

* ਟੂਰਨਾਮੈਂਟ ਤੋਂ ਪਹਿਲਾਂ ਪਾਈ ਗਈ ਪਰੇਡ ਦੀ ਪਿਰਤ
* ਢੋਲ ਦੇ ਡਗੇ ਨਾਲ ਟੀਮਾਂ ਵੱਲੋਂ ਕੀਤੀ ਗਈ ਪਰੇਡ ਨੇ ਦਰਸ਼ਕਾਂ ਨੂੰ ਕੀਤਾ ਆਕਰਸ਼ਿਤ

ਸੈਕਰਾਮੈਂਟੋ, (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਇੰਟਰਨੈਸ਼ਨਲ ਕਬੱਡੀ ਕੱਪ 2017, ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੇ ਖੇਡ ਮੈਦਾਨਾਂ ਵਿਚ ਕਰਵਾਇਆ ਗਿਆ। ਟੂਰਨਾਮੈਂਟ ਆਰੰਭ ਕਰਨ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸਮੁੱਚੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਇਸ ਟੂਰਨਾਮੈਂਟ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੇ ਹਿੱਸਾ ਲਿਆ। ਗਚਾਗੱਚ ਹੋਏ ਮੁਕਾਬਲਿਆਂ ਦੌਰਾਨ ਬੇਏਰੀਆ ਸਪੋਰਟਸ ਕਲੱਬ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਫਤਿਹ ਸਪੋਰਟਸ ਕਲੱਬ, ਟਰਲੱਕ ਦੂਜੇ ਸਥਾਨ ‘ਤੇ ਰਿਹਾ। ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਨੇ ਤੀਜਾ ਤੇ ਫਰਿਜ਼ਨੋ ਸਪੋਰਟਸ ਕਲੱਬ ਚੌਥੇ ਸਥਾਨ ‘ਤੇ ਰਿਹਾ। ਚੜ੍ਹਦਾ ਪੰਜਾਬ ਕਲੱਬ ਸੈਕਰਾਮੈਂਟੋ ਵੱਲੋਂ ਪਹਿਲੇ ਸਥਾਨ ਲਈ 15 ਹਜ਼ਾਰ ਡਾਲਰ ਦਾ ਇਨਾਮ ਦਿੱਤਾ ਗਿਆ। ਦੂਜੇ ਸਥਾਨ ਲਈ ਸੈਂਟਰਲ ਵੈਲੀ ਸਪੋਰਟਸ ਕਲੱਬ, ਮੁਡੈਸਟੋ ਨੇ 14 ਹਜ਼ਾਰ ਡਾਲਰ ਦਿੱਤੇ। ਤੀਜੇ ਸਥਾਨ ਦੀ ਟੀਮ ਲਈ ਸੈਂਟਾ ਰੋਜ਼ਾ ਬ੍ਰਦਰਜ਼ ਕਲੱਬ ਨੇ 11 ਹਜ਼ਾਰ ਡਾਲਰ, ਜਦਕਿ ਯੂਬਾ ਸਿਟੀ ਗਰੁੱਪ ਵੱਲੋਂ 10 ਹਜ਼ਾਰ ਚੌਥੇ ਨੰਬਰ ‘ਤੇ ਆਉਣ ਵਾਲੀ ਟੀਮ ਨੂੰ ਦਿੱਤਾ ਗਿਆ। ਅੰਡਰ-25 ਕਬੱਡੀ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਨੇ ਪਹਿਲਾ, ਜਦਕਿ ਜੱਜ ਬ੍ਰਦਰਜ਼ ਫਾਰਮ, ਯੂਬਾ ਸਿਟੀ ਨੇ ਦੂਜਾ ਸਥਾਨ ਹਾਸਲ ਕੀਤਾ। ਰਾਜ ਬਰਾੜ ਵੱਲੋਂ ਪਹਿਲੇ ਸਥਾਨ ਲਈ 3100 ਡਾਲਰ, ਜਦਕਿ ਦੂਜੇ ਸਥਾਨ ‘ਤੇ ਆਉਣ ਵਾਲੀ ਟੀਮ ਨੂੰ ਸ਼ਿਕਾਗੋ ਪੀਜ਼ਾ ਵੱਲੋਂ 2100 ਡਾਲਰ ਦਾ ਇਨਾਮ ਦਿੱਤਾ ਗਿਆ। ਸੰਦੀਪ ਲੱਦੜ ਨੂੰ ਓਪਨ ਕਬੱਡੀ ਵਿਚ ਬੈਸਟ ਰੇਡਰ ਅਤੇ ਸੰਦੀਪ ਨੰਗਲਅੰਬੀਆਂ ਤੇ ਪਾਲਾ ਜਲਾਲਪੁਰ ਨੂੰ ਸਾਂਝੇ ਤੌਰ ‘ਤੇ ਬੈਸਟ ਜਾਫੀ ਐਲਾਨਿਆ ਗਿਆ। ਪ੍ਰਬੰਧਕਾਂ ਵੱਲੋਂ ਟੂਰਨਾਮੈਂਟ ਦੌਰਾਨ ਹਰ ਮੈਚ ਵਿਚੋਂ ਬੈਸਟ ਰੇਡਰ ਅਤੇ ਜਾਫੀ ਚੁਣੇ ਗਏ। ਪ੍ਰਬੰਧਕਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਖਿਡਾਰੀਆਂ ਦੇ ਹਰ ਪੁਆਇੰਟ ‘ਤੇ ਡਾਲਰਾਂ ਦਾ ਮੀਂਹ ਵਰ੍ਹਾਇਆ ਗਿਆ। ਖਿਡਾਰੀ ਇਥੋਂ ਲੱਖਾਂ ਡਾਲਰ ਆਪਣੀਆਂ ਜੇਬਾਂ ਵਿਚ ਪਾ ਲੈ ਕੇ ਗਏ। ਖੁਸ਼ੀ ਦੀ ਗੱਲ ਇਹ ਰਹੀ ਕਿ ਪੂਰਾ ਟੂਰਨਾਮੈਂਟ ਸੁੱਖ-ਸ਼ਾਂਤੀ ਦੇ ਮਾਹੌਲ ਵਿਚ ਰਿਹਾ। ਕਿਸੇ ਵੀ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਆਈ, ਜਿਸ ਦੇ ਲਈ ਪ੍ਰਬੰਧਕ ਵਧਾਈ ਦੇ ਪਾਤਰ ਹਨ। ਦਰਸ਼ਕਾਂ ਦੇ ਬੈਠਣ ਦਾ ਬਹੁਤ ਹੀ ਵਧੀਆ ਇੰਤਜ਼ਾਮ ਕੀਤਾ ਗਿਆ। ਕਬੱਡੀ ਲਈ ਚੋਟੀ ਦੇ ਕੁਮੈਂਟੇਟਰ ਆਸ਼ਾ ਸ਼ਰਮਾ, ਰਾਜਵਿੰਦਰ ਰੰਡਿਆਲਾ, ਮੱਖਣ ਅਲੀ ਵੱਲੋਂ ਸੁਰਜੀਤ ਕਕਰਾਲੀ ਵੱਲੋਂ ਕੁਮੈਂਟਰੀ ਬਾਖੂਬੀ ਕੀਤੀ ਗਈ। ਟੋਰਾਂਟੋ ਤੋਂ ਆਏ ਰੈਫਰੀਆਂ ਦੇ ਪਾਰਦਰਸ਼ੀ ਫੈਸਲੇ ਸ਼ਲਾਘਾਯੋਗ ਸਨ। ਕਿਸੇ ਵੀ ਪੁਆਇੰਟ ‘ਤੇ ਕੋਈ ਝਗੜਾ ਆਦਿ ਨਹੀਂ ਹੋਇਆ।
ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਪੀਜ਼ਾ, ਜਲੇਬੀਆਂ, ਪਕੌੜੇ, ਰਸ-ਮਲਾਈ, ਵੇਸਨ, ਪੇਠਾ ਦਰਸ਼ਕਾਂ ਨੇ ਬਹੁਤ ਪਸੰਦ ਕੀਤੇ। ਪੀਜ਼ਾ ਬਣਾਉਣ ਦੀ ਸੇਵਾ ਸ਼ਿਕਾਗੋ ਪੀਜ਼ਾ ਵੱਲੋਂ ਨਿਭਾਈ ਗਈ। ਇਕ ਅੰਦਾਜ਼ੇ ਮੁਤਾਬਕ 10 ਹਜ਼ਾਰ ਦੇ ਕਰੀਬ ਦਰਸ਼ਕਾਂ ਨੇ ਇਸ ਕਬੱਡੀ ਟੂਰਨਾਮੈਂਟ ਦਾ ਆਨੰਦ ਮਾਣਿਆ।
ਅਕੈਡਮੀ ਵੱਲੋਂ ਬਾਸਕਟਬਾਲ ਅਤੇ ਵਾਲੀਬਾਲ ਦੇ ਮੁਕਾਬਲੇ ਵੀ ਕਰਵਾਏ ਗਏ। ਵਾਲੀਬਾਲ ਵਿਚ ਨੋਰਕਲ ਕਲੱਬ, ਲੋਡਾਈ ਨੇ ਪਹਿਲਾ, ਲਵਿੰਗਸਟਨ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਵਾਲੀਬਾਲ ਦੇ ਇਨਾਮ ਭੁਪਿੰਦਰ ਸੰਘੇੜਾ ਅਤੇ ਲੱਕੀ ਸਹੋਤਾ ਵੱਲੋਂ ਦਿੱਤੇ ਗਏ।
ਬਾਸਕਟਬਾਲ ਵਿਚ ਪਹਿਲੇ ਸਥਾਨ ‘ਤੇ ਲੋਡਾਈ ਅਤੇ ਦੂਜੇ ਸਥਾਨ ‘ਤੇ ਐਲਕ ਗਰੋਵ ਦੀ ਟੀਮ ਰਹੀ। ਬਾਸਕਟਬਾਲ ਦੇ ਇਨਾਮ ਸ਼ੇਰੂ ਭਾਟੀਆ ਅਤੇ ਹਰਦੀਪ ਢੀਂਡਸਾ ਵੱਲੋਂ ਸਪਾਂਸਰ ਕੀਤੇ ਗਏ।
ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਮੁੱਚੀ ਪ੍ਰਬੰਧਕੀ ਕਮੇਟੀ, ਸਪਾਂਸਰਾਂ ਅਤੇ ਦਰਸ਼ਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਇਸ ਕਾਮਯਾਬ ਟੂਰਨਾਮੈਂਟ ਲਈ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਦੇ ਸਮੁੱਚੇ ਮੈਂਬਰ ਵਧਾਈ ਦੇ ਹੱਕਦਾਰ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article