PUNJABMAILUSA.COM

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

 Breaking News

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ
December 05
11:28 2018

ਟੂਰਨਾਮੈਂਟ ‘ਚ ਅੰਤਰਰਾਸ਼ਟਰੀ ਖਿਡਾਰੀਆਂ ਨੇ ਲਿਆ ਹਿੱਸਾ
ਸੈਕਰਾਮੈਂਟੋ, 5 ਦਸੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਕਰਵਾਇਆ ਗਿਆ ਦੋ ਦਿਨਾਂ ਅੰਤਰਰਾਸ਼ਟਰੀ ਟੂਰਨਾਮੈਂਟ ਕਾਮਯਾਬੀ ਨਾਲ ਸੰਪੰਨ ਹੋਇਆ। ਇਸ ਟੂਰਨਾਮੈਂਟ ਵਿਚ 8 ਟੀਮਾਂ ਨੇ ਹਿੱਸਾ ਲਿਆ, ਜਿਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਬਹੁਤ ਸਾਰੇ ਖਿਡਾਰੀਆਂ ਨੇ ਸ਼ਿਰਕਤ ਕੀਤੀ। ਇਨ੍ਹਾਂ ਕਲੱਬਾਂ ‘ਚ ਖੇਡੇ ਖਿਡਾਰੀ ਅਮਰੀਕਾ ਤੋਂ ਇਲਾਵਾ ਕੈਨੇਡਾ, ਮੈਕਸੀਕੋ, ਪਾਕਿਸਤਾਨ ਅਤੇ ਭਾਰਤ ਤੋਂ ਮੰਗਵਾਏ ਗਏ।
ਪਹਿਲੇ ਦਿਨ ਦੀ ਖੇਡ ਸ਼ੁਰੂ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੇ ਮੁੱਖ ਗ੍ਰੰਥੀ ਸਾਹਿਬ ਵੱਲੋਂ ਸਮੁੱਚੀ ਟੂਰਨਾਮੈਂਟ ਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ। ਉਪਰੰਤ ਗਾਲਟ ਸਿਟੀ ਦੇ ਕੌਂਸਲ ਮੈਂਬਰ ਪਰਗਟ ਸਿੰਘ ਸੰਧੂ ਨੇ ਫੀਤਾ ਕੱਟ ਕੇ ਟੂਰਨਾਮੈਂਟ ਦਾ ਉਦਘਾਟਨ ਕੀਤਾ। ਐਲਕ ਗਰੋਵ ਸਿਟੀ ਦੇ ਮੇਅਰ ਸਟੀਵ ਲੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਨੇ ਲੰਮਾ ਸਮਾਂ ਟੂਰਨਾਮੈਂਟ ਨੂੰ ਦੇਖਿਆ ਅਤੇ ਖੁਸ਼ੀ ਪ੍ਰਗਟ ਕੀਤੀ। ਸੀ.ਐੱਸ.ਡੀ ਦੇ ਡਾਇਰੈਕਟਰ ਰਾਡ ਬਰਿਊਰਰ ਅਤੇ ਐਲਕ ਗਰੋਵ ਸਿਟੀ ਦੇ ਕੌਂਸਲ ਮੈਂਬਰ ਸਟੀਵ ਡੈਟਰਿਕ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।
ਇਸ ਅੰਤਰਰਾਸ਼ਟਰੀ ਫੀਲਡ ਹਾਕੀ ਟੂਰਨਾਮੈਂਟ ‘ਚ ਦੋ ਪੂਲ ਬਣਾਏ ਗਏ ਸਨ। ਪੂਲ ਏ ਵਿਚ ਯੂਬਾ ਬ੍ਰਦਰਜ਼, ਸੈਨਹੋਜ਼ੇ ਖਾਲਸਾ, ਲਾਸ ਏਂਜਲਸ ਕਿੰਗਜ਼ ਅਤੇ ਫਰਿਜ਼ਨੋ ਫੀਲਡ ਹਾਕੀ ਕਲੱਬ ਸ਼ਾਮਲ ਸਨ। ਜਦਕਿ ਪੂਲ ਬੀ ਵਿਚ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਹੇਵਰਡ ਹਾਕਸ, ਸੁਰਿੰਦਰ ਲਾਇਨਜ਼ ਅਤੇ ਈਗਲ ਸਪੋਰਟਸ ਕਲੱਬ ਟੀਮਾਂ ਸ਼ਾਮਲ ਸਨ। ਹਰ ਮੈਚ ਫਸਵੇਂ ਹੋਏ। ਐਸਟਰੋਟਰਫ ‘ਤੇ ਖੇਡੇ ਗਏ ਇਨ੍ਹਾਂ ਮੈਚਾਂ ਦਾ ਮਿਆਰ ਅੰਤਰਰਾਸ਼ਟਰੀ ਮੁਕਾਬਲਿਆਂ ਤੋਂ ਘੱਟ ਨਹੀਂ ਸੀ। ਖਿਡਾਰੀਆਂ ਨੇ ਆਪੋ-ਆਪਣੇ ਮੈਚ ਜਿੱਤਣ ਲਈ ਪੂਰਾ ਵਾਹ ਲਾਇਆ ਤੇ ਆਖਰ ਲਾਸ ਏਂਜਲਸ ਕਿੰਗਜ਼ ਕਲੱਬ ਅਤੇ ਸੁਰਿੰਦਰ ਲਾਇਨਜ਼ ਕਲੱਬ ਵਿਚਕਾਰ ਪਹਿਲਾ ਸੈਮੀਫਾਈਨਲ ਹੋਇਆ, ਜੋ ਕਿ ਲਾਸ ਏਂਜਲਸ ਕਿੰਗਜ਼ ਨੇ 4-3 ਦੇ ਫਰਕ ਨਾਲ ਜਿੱਤ ਲਿਆ। ਦੂਜੇ ਸੈਮੀਫਾਈਨਲ ‘ਚ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਨੇ ਯੂਬਾ ਬ੍ਰਦਰਜ਼ ਨੂੰ ਹਰਾਇਆ। ਉਪਰੰਤ ਫਾਈਨਲ ਮੈਚ ‘ਚ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਦੀ ਟੀਮ ਨੇ ਲਾਸ ਏਂਜਲਸ ਕਿੰਗਜ਼ ਦੀ ਟੀਮ ਨੂੰ ਹਰਾ ਕੇ ਕੱਪ ‘ਤੇ ਕਬਜ਼ਾ ਕਰ ਲਿਆ।
ਮਾਊਂਟੇਨ ਮਾਈਕ ਪੀਜ਼ਾ ਦੇ ਭੰਡਾਲ ਬ੍ਰਦਰਜ਼ ਵੱਲੋਂ ਟੂਰਨਾਮੈਂਟ ‘ਚ ਪਹਿਲੇ ਤੇ ਦੂਜੇ ਸਥਾਨ ‘ਤੇ ਆਉਣ ਵਾਲੀਆਂ ਟੀਮਾਂ ਲਈ ਇਨਾਮ ਸਪਾਂਸਰ ਕੀਤੇ ਗਏ। ਇਸ ਵਾਰ ਟੂਰਨਾਮੈਂਟ ਦੇਖਣ ਲਈ ਦਰਸ਼ਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਅਕੈਡਮੀ ਵੱਲੋਂ ਹਰੇਕ ਲਈ ਖਾਣ-ਪੀਣ ਦਾ ਖੁੱਲ੍ਹਾ ਪ੍ਰਬੰਧ ਕੀਤਾ ਗਿਆ ਸੀ। ਇਹ ਅੰਤਰਰਾਸ਼ਟਰੀ ਟੂਰਨਾਮੈਂਟ ਕਾਮਯਾਬੀ ਨਾਲ ਸੰਪੰਨ ਹੋਈ, ਜਿਸ ਦਾ ਸਿਹਰਾ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਦੇ ਸਮੁੱਚੇ ਮੈਂਬਰਾਂ ਨੂੰ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article