PUNJABMAILUSA.COM

ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਨੂੰ ਜਾਣ ਵਾਲੀ ਸੜਕ ਹੋਵੇਗੀ ਪੱਕੀ

 Breaking News

ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਨੂੰ ਜਾਣ ਵਾਲੀ ਸੜਕ ਹੋਵੇਗੀ ਪੱਕੀ

ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਨੂੰ ਜਾਣ ਵਾਲੀ ਸੜਕ ਹੋਵੇਗੀ ਪੱਕੀ
February 06
10:27 2019

ਸ. ਰੰਧਾਵਾ ਨੇ ਪੰਜਾਬ, ਪਾਕਿਸਤਾਨ ਦੇ ਗਵਰਨਰ ਨਾਲ ਕੀਤੀ ਮੁਲਾਕਾਤ
ਫੈਸਲਾਬਾਦ (ਜੜ੍ਹਾਂਵਾਲਾ, ਪਾਕਿਸਤਾਨ), 6 ਫਰਵਰੀ (ਪੰਜਾਬ ਮੇਲ)- ਸ਼ਹੀਦ ਭਗਤ ਸਿੰਘ ਦਾ ਜਨਮ ਅਸਥਾਨ ਪਿੰਡ ਬੰਗਾ, ਤਹਿਸੀਲ ਜੜ੍ਹਾਂਵਾਲਾ, ਜ਼ਿਲ੍ਹਾ ਫੈਸਲਾਬਾਦ ਵਿਖੇ ਹਾਲੇ ਵੀ ਚੰਗੀ ਹਾਲਤ ਵਿਚ ਸਥਾਪਿਤ ਹੈ। ਇਸ ਘਰ ਦੀ ਅਲਾਟਮੈਂਟ ਦੇਸ਼ ਦੀ ਵੰਡ ਤੋਂ ਬਾਅਦ ਚੜ੍ਹਦੇ ਪੰਜਾਬ ਤੋਂ ਆਏ ਚੌਧਰੀ ਵਿਰਕ ਦੇ ਪਰਿਵਾਰ ਨੂੰ ਨਸੀਬ ਹੋਈ ਸੀ, ਜਿਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀ ਇਸ ਰਿਹਾਇਸ਼ਗਾਹ ਨੂੰ ਸ. ਭਗਤ ਸਿੰਘ ਹਵੇਲੀ ਦੇ ਨਾਂ ਨਾਲ ਇਕ ਮਿਊਜ਼ੀਅਮ ਵਜੋਂ ਸਥਾਪਿਤ ਕਰ ਦਿੱਤਾ ਹੈ। ਦੂਰੋਂ-ਨੇੜਿਓਂ ਲੋਕ ਇਸ ਮਿਊਜ਼ੀਅਮ ਨੂੰ ਦੇਖਣ ਆਉਂਦੇ ਹਨ ਅਤੇ ਸ਼ਰਧਾ ਨਾਲ ਆਪਣਾ ਸਿਰ ਝੁਕਾ ਕੇ ਜਾਂਦੇ ਹਨ। ਪੰਜਾਬ ਮੇਲ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਵੱਲੋਂ ਆਪਣੀ ਪਾਕਿਸਤਾਨ ਫੇਰੀ ਦੌਰਾਨ ਜਦੋਂ ਇਸ ਹਵੇਲੀ ਦਾ ਦੌਰਾ ਕੀਤਾ ਗਿਆ, ਤਾਂ ਹਵੇਲੀ ਦੇ ਮੌਜੂਦਾ ਮਾਲਿਕ ਚੌਧਰੀ ਸਾਕਿਬ ਵਿਰਕ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਹਵੇਲੀ ਬਾਰੇ ਜਾਣਕਾਰੀ ਦਿੱਤੀ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸਾਨੂੰ ਬੜਾ ਦੁੱਖ ਹੈ ਕਿ ਜੜ੍ਹਾਂਵਾਲਾ ਤੋਂ ਪਿੰਡ ਬੰਗਾ ਤੱਕ 4 ਕਿਲੋਮੀਟਰ ਦਾ ਰਸਤਾ ਕਾਫੀ ਖਰਾਬ ਹੈ ਅਤੇ ਲੋਕਾਂ ਨੂੰ ਆਉਣ-ਜਾਣ ‘ਚ ਕਾਫੀ ਮੁਸ਼ਕਲਾਂ ਆਉਂਦੀਆਂ ਹਨ। ਸ. ਰੰਧਾਵਾ ਨੇ ਪੰਜਾਬ, ਪਾਕਿਸਤਾਨ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਖੁਸ਼ੀ ਦੀ ਗੱਲ ਹੈ ਕਿ ਗਵਰਨਰ ਸਾਹਿਬ ਨੇ ਉਸੇ ਵਕਤ ਡਿਪਟੀ ਕਮਿਸ਼ਨਰ ਫੈਸਲਾਬਾਦ ਨੂੰ ਫੌਰੀ ਇਸ ਸੜਕ ਨੂੰ ਬਣਾਉਣ ਦਾ ਹੁਕਮ ਦਿੱਤਾ। ਡੀ.ਸੀ. ਸਾਹਿਬ ਨੇ ਤੁਰੰਤ ਸੜਕ ਦਾ ਮੁਲਾਂਕਣ ਕਰਨ ਦਾ ਨਿਰਦੇਸ਼ ਦੇ ਦਿੱਤਾ ਅਤੇ ਯਕੀਨ ਦਿਵਾਇਆ ਕਿ ਇਹ ਸੜਕ ਜਲਦ ਹੀ ਬਣ ਜਾਵੇਗੀ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ‘ਤੇ ਨਵੰਬਰ 2019 ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਪਾਕਿਸਤਾਨ ਆਉਣਗੀਆਂ ਅਤੇ ਇਸ ਦੌਰਾਨ ਉਹ ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ ਦੇਖਣ ਲਈ ਵਿਸ਼ੇਸ਼ ਤੌਰ ‘ਤੇ ਪਹੁੰਚਣਗੀਆਂ। ਚੌਧਰੀ ਸਾਕਿਬ ਵਿਰਕ ਨੇ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਇਸ ਸਹਿਯੋਗ ਲਈ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article