PUNJABMAILUSA.COM

ਸ਼ਾਹਕੋਟ ਉੱਪ ਚੋਣ ਤੋਂ ਪਹਿਲਾਂ ਕਾਂਗਰਸ ਦੇ ਸ਼ਾਹਕੋਟ ਹਲਕਾ ਇੰਚਾਰਜ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ‘ਚ ਘਿਰੇ

ਸ਼ਾਹਕੋਟ ਉੱਪ ਚੋਣ ਤੋਂ ਪਹਿਲਾਂ ਕਾਂਗਰਸ ਦੇ ਸ਼ਾਹਕੋਟ ਹਲਕਾ ਇੰਚਾਰਜ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ‘ਚ ਘਿਰੇ

ਸ਼ਾਹਕੋਟ ਉੱਪ ਚੋਣ ਤੋਂ ਪਹਿਲਾਂ ਕਾਂਗਰਸ ਦੇ ਸ਼ਾਹਕੋਟ ਹਲਕਾ ਇੰਚਾਰਜ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ‘ਚ ਘਿਰੇ
April 29
06:45 2018

ਜਲੰਧਰ, 29 ਅਪ੍ਰੈਲ (ਪੰਜਾਬ ਮੇਲ)- ਸ਼ਾਹਕੋਟ ਉੱਪ ਚੋਣ ਤੋਂ ਪਹਿਲਾਂ ਕਾਂਗਰਸ ਦੇ ਸ਼ਾਹਕੋਟ ਹਲਕਾ ਇੰਚਾਰਜ ਹਰਦੇਵ ਲਾਡੀ ਸ਼ੇਰੋਵਾਲੀਆ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ‘ਚ ਘਿਰ ਗਏ ਹਨ। ਅਜੇ ਕੁਝ ਦਿਨ ਪਹਿਲਾਂ ਹੀ ਇਲਾਕੇ ਦੇ ਕੁਝ ਲੋਕਾਂ ਨੇ ਨਾਜਾਇਜ਼ ਮਾਈਨਿੰਗ ਦੀ ਖੇਡ ‘ਚ ਲਾਡੀ ਸ਼ੇਰੋਵਾਲੀਆ ਦਾ ਨਾਂ ਚੁੱਕਿਆ ਸੀ, ਹੁਣ ਸ਼ੇਰੋਵਾਲੀਆ ਦੀ ਰੇਤ ਠੇਕੇਦਾਰਾਂ ਨਾਲ ਹਿੱਸੇਦਾਰੀ ਪਾਉਣ ਦੀ ਵੀਡੀਓ ਵਾਇਰਲ ਹੋ ਗਈ ਹੈ। ਵੀਡੀਓ ਵਾਇਰਲ ਹੁੰਦੇ ਹੀ ਕਾਂਗਰਸ ਪਾਰਟੀ ‘ਚ ਹੁੜਦੰਗ ਮਚ ਗਿਆ ਹੈ। ਇਹ ਮਾਮਲਾ ਰਾਹੁਲ ਦਰਬਾਰ ‘ਚ ਵੀ ਪਹੁੰਚ ਗਿਆ ਹੈ।
ਜ਼ਿਕਰਯੋਗ ਹੈ ਕਿ 2017 ਵਿਧਾਨ ਸਭਾ ਚੋਣਾਂ ‘ਚ ਲਾਡੀ ਸ਼ੇਰੋਵਾਲੀਆ ਬਤੌਰ ਕਾਂਗਰਸੀ ਉਮੀਦਵਾਰ ਚੋਣ ਮੈਦਾਨ ‘ਚ ਉਤਰੇ ਸਨ ਪਰ ਅਕਾਲੀ ਦਲ ਦੇ ਸੀਨੀਅਰ ਨੇਤਾ ਦੇ ਸਾਹਮਣੇ ਉਹ ਕਾਂਗਰਸ ਲਹਿਰ ਹੋਣ ਦੇ ਬਾਵਜੂਦ ਹਾਰ ਗਏ ਸਨ। ਲਾਡੀ ਸ਼ੇਰੋਵਾਲੀਆ ਨੂੰ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਕਰੀਬੀ ਮੰਨਿਆ ਜਾਂਦਾ ਸੀ। ਰਾਣਾ ਗੁਰਜੀਤ ਸਿੰਘ ਪਹਿਲਾਂ ਹੀ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ‘ਚ ਘਿਰਨ ਤੋਂ ਬਾਅਦ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ।
ਰਾਣਾ ਦੀ ਕੁਰਸੀ ਜਾਣ ਦੇ ਬਾਅਦ ਤੋਂ ਹੀ ਲਾਡੀ ਸ਼ੇਰੋਵਾਲੀਆ ਦੇ ਸਿਤਾਰੇ ਵੀ ਡਿੱਗਣੇ ਸ਼ੁਰੂ ਹੋ ਗਏ ਹਨ। ਕੁਝ ਦਿਨ ਪਹਿਲਾਂ ਹੀ ਪ੍ਰੈੱਸ ਕਾਨਫਰੰਸ ‘ਚ ਇਲਾਕੇ ਦੇ ਲੋਕਾਂ ਨੇ ਲਾਡੀ ਸ਼ੇਰੋਵਾਲੀਆ ‘ਤੇ ਨਾਜਾਇਜ਼ ਮਾਈਨਿੰਗ ਦੀ ਖੇਡ ‘ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ। ਹੁਣ ਉੱਪ ਚੋਣ ਤੋਂ ਪਹਿਲਾਂ ਲਾਡੀ ਸ਼ੇਰੋਵਾਲੀਆ ਦਾ ਵੀਡੀਓ ਵਾਇਰਲ ਹੋਣ ਨਾਲ ਪਾਰਟੀ ਅੰਦਰ ਹੁੜਦੰਗ ਮਚ ਗਿਆ ਹੈ। ਮਾਮਲਾ ਰਾਹੁਲ ਦਰਬਾਰ ‘ਚ ਪਹੁੰਚਣ ਤੋਂ ਬਾਅਦ ਪੂਰੇ ਮਾਮਲੇ ਨੂੰ ਸੀ. ਐੱਮ. ਕੈਪਟਨ ਅਮਰਿੰਦਰ ਸਿੰਘ ਵੀ ਹੁਣ ਗੰਭੀਰਤਾ ਨਾਲ ਲੈ ਰਹੇ ਹਨ।
ਟਿਕਟ ‘ਤੇ ਲੱਗ ਸਕਦਾ ਹੈ ਗ੍ਰਹਿਣ
ਲਾਡੀ ਸ਼ੇਰੋਵਾਲੀਆ ਨੂੰ ਉੱਪ ਚੋਣ ‘ਚ ਵੀ ਪਾਰਟੀ ਉਮੀਦਵਾਰ ਅਹੁਦੇ ਦਾ ਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਸੀ। ਅਜੇ ਕਾਂਗਰਸ ਨੇ ਇਸ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ ਪਰ ਜਿਸ ਤਰ੍ਹਾਂ ਨਾਲ ਲਾਡੀ ਸ਼ੇਰੋਵਾਲੀਆ ਲਗਾਤਾਰ ਦੋਸ਼ਾਂ ‘ਚ ਘਿਰਦੇ ਜਾ ਰਹੇ ਹਨ, ਹੁਣ ਉਨ੍ਹਾਂ ਦੀ ਟਿਕਟ ਨੂੰ ਗ੍ਰਹਿਣ ਲੱਗ ਸਕਦਾ ਹੈ।
ਪਾਰਟੀ ਦੀ ਸਾਖ ਨੂੰ ਲੱਗਾ ਧੱਕਾ
ਸ਼ਾਹਕੋਟ ਹਲਕੇ ‘ਚ ਪਿਛਲੇ ਕਈ ਦਹਾਕਿਆਂ ਤੋਂ ਅਕਾਲੀ ਦਲ ਦਾ ਰਾਜ ਰਿਹਾ ਹੈ। ਇਥੋਂ ਅਕਾਲੀ ਦਲ ਦੇ ਉਮੀਦਵਾਰ ਅਜੀਤ ਸਿੰਘ ਕੋਹਾੜ ਲਗਾਤਾਰ ਜਿੱਤਦੇ ਆ ਰਹੇ ਸਨ ਪਰ ਅਚਾਨਕ ਹੁਣ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਇਥੇ ਚੋਣਾਂ ਹੋਣ ਜਾ ਰਹੀਆਂ ਹਨ। ਪਹਿਲੀ ਵਾਰ ਕਾਂਗਰਸ ਨੂੰ ਸੱਤਾ ‘ਚ ਹੋਣ ਦਾ ਲਾਭ ਮਿਲ ਸਕਦਾ ਹੈ ਅਤੇ ਇਥੋਂ ਕਾਂਗਰਸ ਜਿੱਤ ਦਾ ਝੰਡਾ ਲਹਿਰਾਉਣ ਦੀ ਯੋਜਨਾ ਬਣਾ ਰਹੀ ਸੀ ਪਰ ਅਚਾਨਕ ਲਾਡੀ ਸ਼ੇਰੋਵਾਲੀਆ ਦੇ ਇਸ ਤਰ੍ਹਾਂ ਦੇ ਦੋਸ਼ਾਂ ‘ਚ ਘਿਰਨ ਤੋਂ ਬਾਅਦ ਪਾਰਟੀ ਦੀ ਸਾਖ ਨੂੰ ਧੱਕਾ ਲੱਗਾ ਹੈ।
ਵਿਰੋਧੀਆਂ ਦੀ ਸਾਜ਼ਿਸ਼ : ਸ਼ੇਰੋਵਾਲੀਆ
ਕਾਂਗਰਸੀ ਹਲਕਾ ਇੰਚਾਰਜ ਲਾਡੀ ਸ਼ੇਰੋਵਾਲੀਆ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਾਜਾਇਜ਼ ਮਾਈਨਿੰਗ ਦੀ ਖੇਡ ‘ਚ ਜਾਣਬੁੱਝ ਫਸਾਇਆ ਜਾ ਰਿਹਾ ਹੈ। ਉਹ ਕਹਿੰਦੇ ਹਨ ਕਿ ਉਨ੍ਹਾਂ ਦੀ ਸਿਆਸੀ ਸਾਖ ਖਰਾਬ ਕਰਨ ਲਈ ਇਹ ਉਨ੍ਹਾਂ ਦੇ ਵਿਰੋਧੀਆਂ ਦੀ ਸਾਜ਼ਿਸ਼ ਹੈ ਤੇ ਪਾਰਟੀ ਨੂੰ ਉਨ੍ਹਾਂ ਦੇ ਕੰਮਕਾਜ ‘ਤੇ ਪੂਰਾ ਭਰੋਸਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article