PUNJABMAILUSA.COM

ਸ਼ਾਹਕੋਟ ਚੋਣ: ਵਿਵਾਦਾਂ ’ਚ ਘਿਰਿਆ ਹਰਦੇਵ ਸਿੰਘ ਲਾਡੀ ਖ਼ਿਲਾਫ਼ ਪਰਚਾ ਦਰਜ ਕਰਨ ਵਾਲਾ ਐੱਸਐੱਚਓ

ਸ਼ਾਹਕੋਟ ਚੋਣ: ਵਿਵਾਦਾਂ ’ਚ ਘਿਰਿਆ ਹਰਦੇਵ ਸਿੰਘ ਲਾਡੀ ਖ਼ਿਲਾਫ਼ ਪਰਚਾ ਦਰਜ ਕਰਨ ਵਾਲਾ ਐੱਸਐੱਚਓ

ਸ਼ਾਹਕੋਟ ਚੋਣ: ਵਿਵਾਦਾਂ ’ਚ ਘਿਰਿਆ ਹਰਦੇਵ ਸਿੰਘ ਲਾਡੀ ਖ਼ਿਲਾਫ਼ ਪਰਚਾ ਦਰਜ ਕਰਨ ਵਾਲਾ ਐੱਸਐੱਚਓ
May 06
21:33 2018

ਜਲੰਧਰ,6 ਮਈ (ਪੰਜਾਬ ਮੇਲ)- ਸ਼ਾਹਕੋਟ ਹਲਕੇ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਖ਼ਿਲਾਫ਼ ਪਰਚਾ ਦਰਜ ਕਰਨ ਵਾਲਾ ਐੱਸਐੱਚਓ ਪਰਮਿੰਦਰ ਸਿੰਘ ਬਾਜਵਾ ਵਿਵਾਦਾਂ ਵਿੱਚ ਘਿਰ ਗਿਆ ਹੈ। ਐੱਸਐੱਚਓ ਪਰਮਿੰਦਰ ਸਿੰਘ ਬਾਜਵਾ ਦਾ ਜਲੰਧਰ ਦੇ ਵੱਡੇ ਹੋਟਲ ਦਾ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਉਹ ਕਥਿਤ ਤੌਰ ’ਤੇ ਇੱਕ ਔਰਤ ਨਾਲ ਦਿਖਾਈ ਦੇ ਰਿਹਾ ਹੈ। ਸੀਸੀਟੀਵੀ ਕੈਮਰੇ ਦੀ ਫੁਟੇਜ ’ਤੇ ਆ ਰਹੇ ਸਮੇਂ ਅਤੇ ਮਿਤੀ ਦੇ ਹਿਸਾਬ ਨਾਲ ਇਹ ਫੁਟੇਜ ਉਸੇ ਰਾਤ ਦੀ ਹੈ ਜਦੋਂ ਐੱਸਐੱਚਓ ਬਾਜਵਾ ਨੇ ਲਾਡੀ ਸ਼ੇਰੋਵਾਲੀਆ ਖ਼ਿਲਾਫ਼ ਪਰਚਾ ਦਰਜ ਕੀਤਾ ਸੀ।
ਵੀਡੀਓ ਵਿੱਚ ਆ ਰਹੇ ਸਮੇਂ ਅਨੁਸਾਰ ਮਈ ਦੇ ਪਹਿਲੇ ਪਹਿਰ, ਭਾਵ ਰਾਤ 12:30 ਵਜੇ ਪਰਮਿੰਦਰ ਸਿੰਘ ਬਾਜਵਾ ਹੋਟਲ ਦੇ ਕਮਰੇ ਵਿੱਚ ਇੱਕ ਔਰਤ ਨਾਲ ਜਾਂਦੇ ਹਨ ਜਦੋਂਕਿ ਚਾਰ ਘੰਟਿਆਂ ਦੇ ਸਮੇਂ ਦੇ ਫਰਕ ਨਾਲ ਜਲੰਧਰ ਤੋਂ 36 ਕਿਲੋਮੀਟਰ ਦੂਰ ਮਹਿਤਪੁਰ ਥਾਣੇ ’ਚ ਮਾਈਨਿੰਗ ਐਕਟ ਅਧੀਨ ਲਾਡੀ ਸ਼ੇਰੋਵਾਲੀਆ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ। ਇੱਕ ਪੰਜਾਬੀ ਚੈਨਲ ਵੱਲੋਂ ਕੀਤੇ ਖੁਲਾਸੇ ’ਚ ਸਾਫ ਦੱਸਿਆ ਗਿਆ ਹੈ ਕਿ ਐੱਸਐੱਚਓ ਬਾਜਵਾ ਇਸ ਦਿਨ ਤੋਂ ਲੈ ਕੇ 5 ਮਈ ਤੱਕ ਇਸੇ ਹੋਟਲ ਦੇ ਕਮਰਾ ਨੰਬਰ 306 ਵਿੱਚ ਮੌਜੂਦ ਸਨ। 4 ਮਈ 12:30 ਤੋਂ ਲੈ ਕੇ 5 ਮਈ ਤੱਕ ਪਰਮਿੰਦਰ ਸਿੰਘ ਬਾਜਵਾ ਦੇ ਨਾਮ 33 ਹਜ਼ਾਰ ਰੁਪਏ ਦਾ ਸ਼ਰਾਬ ਦਾ ਹੀ ਬਿੱਲ ਬਣਿਆ ਹੈ। ਦਿਲਚਸਪ ਗੱਲ ਇਹ ਹੈ ਕਿ ਪਰਚਾ ਦਰਜ ਕਰਨ ਤੋਂ 4 ਘੰਟੇ ਪਹਿਲਾਂ ਵੀ ਐੱਸਐੱਚਓ ਬਾਜਵਾ ਵੱਲੋਂ ਕਮਰੇ ’ਚ ਸ਼ਰਾਬ ਮੰਗਵਾਈ ਗਈ ਸੀ ਅਤੇ ਪਰਚਾ ਦਰਜ ਕਰਨ ਤੋਂ ਬਾਅਦ ਸਵੇਰੇ 11 ਵਜੇ ਵੀ ਐੱਸਐੱਚਓ ਬਾਜਵਾ ਹੋਟਲ ਦੇ ਕਮਰੇ ਵਿੱਚ ਹੀ ਸਨ ਅਤੇ ਇੱਕ ਵਾਰੀ ਫਿਰ ਉਨ੍ਹਾਂ ਸ਼ਰਾਬ ਦਾ ਆਰਡਰ ਦਿੱਤਾ ਸੀ। ਇਹ ਵੀ ਖੁਲਾਸਾ ਹੋਇਆ ਹੈ ਕਿ ਪਰਚਾ ਦਰਜ ਕਰਨ ਤੋਂ ਪਹਿਲਾਂ ਐੱਸਐੱਚਓ ਬਾਜਵਾ ਕਥਿਤ ਤੌਰ ’ਤੇ ਵਿਰੋਧੀ ਧਿਰ ਦੀਆਂ ਪਾਰਟੀਆਂ ਦੇ ਵੱਡੇ ਆਗੂਆਂ ਨਾਲ ਸੰਪਰਕ ’ਚ ਸਨ। ਇਸ ਸਾਰੀ ਘਟਨਾ ਨੈ ਐੱਸਐੱਚਓ ਬਾਜਵਾ ਨੂੰ ਸਵਾਲਾਂ ਦੇ ਘੇਰੇ ’ਚ ਖੜ੍ਹਾ ਕਰ ਦਿੱਤਾ ਹੈ।
ਇਸ ਸਬੰਧੀ ਜਲੰਧਰ ਰੇਂਜ ਦੇ ਆਈ.ਜੀ. ਨੌਨਿਹਾਲ ਸਿੰਘ ਨੇ ਕਿਹਾ ਕਿ ਮਾਮਲਾ ਗੰਭੀਰ ਹੈ ਅਤੇ ਇਸ ਦੀ ਜਾਂਚ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਡਿਊਟੀ ਕਰ ਰਹੇ ਅਫਸਰਾਂ ’ਤੇ ਭਾਰੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਜੇਕਰ ਕਿਤੇ ਕੋਈ ਕੋਤਾਹੀ ਪਾਈ ਗਈ ਤਾਂ ਕਾਰਵਾਈ ਕੀਤੀ ਜਾਵੇਗੀ।
ਉਧਰ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆਂ ਨੇ ਕਿਹਾ ਕਿ ਉਹ ਪਹਿਲੇ ਦਿਨ ਤੋਂ ਹੀ ਪਰਚਾ ਦਰਜ ਕਰਨ ਦੀ ਕਾਰਵਾਈ ਨੂੰ ਵਿਰੋਧੀਆਂ ਦੀ ਸਾਜ਼ਿਸ਼ ਕਰਾਰ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਆਪਣੀ ਹਾਰ ਦੇਖ ਕੇ ਹੀ ਵਿਰੋਧੀ ਅਜਿਹੀਆਂ ਹਰਕਤਾਂ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article