PUNJABMAILUSA.COM

ਸ਼ਾਹਕੋਟ ਜ਼ਿਮਨੀ ਚੋਣ; ਕਾਂਗਰਸ ਅੰਦਰ ਸਭ ਕੁਝ ਠੀਕ ਨਹੀਂ

ਸ਼ਾਹਕੋਟ ਜ਼ਿਮਨੀ ਚੋਣ; ਕਾਂਗਰਸ ਅੰਦਰ ਸਭ ਕੁਝ ਠੀਕ ਨਹੀਂ

ਸ਼ਾਹਕੋਟ ਜ਼ਿਮਨੀ ਚੋਣ; ਕਾਂਗਰਸ ਅੰਦਰ ਸਭ ਕੁਝ ਠੀਕ ਨਹੀਂ
May 26
17:30 2018

ਜਲੰਧਰ, 26 ਮਈ (ਪੰਜਾਬ ਮੇਲ)- ਸ਼ਾਹਕੋਟ ਜ਼ਿਮਨੀ ਚੋਣ ‘ਚ ਕਾਂਗਰਸ ਅੰਦਰ ਸਭ ਕੁਝ ਠੀਕ ਨਹੀਂ ਚੱਲ ਰਿਹਾ। ਪ੍ਰਚਾਰ ਮੁਹਿੰਮ ਦੌਰਾਨ ਅੰਤਿਮ ਦਿਨ ਸ਼ਨੀਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਹਕੋਟ ‘ਚ ਰੋਡ ਸ਼ੋਅ ਕਰਨ ਵਾਲੇ ਹਨ। ਕੈਪਟਨ ਦੇ ਇਸ ਰੋਡ ਸ਼ੋਅ ਤੋਂ ਪਹਿਲਾਂ ਪਾਰਟੀ ਦੇ ਦੋ ਆਗੂਆਂ ਸੰਦੀਪ ਸੰਧੂ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਰਮਿਆਨ ਤਣ ਗਈ ਹੈ। ਇਸ ਦਾ ਕਾਰਨ ਚੋਣ ਮੈਨੇਜਮੈਂਟ ਨਾਲ ਸਬੰਧਤ ਹੈ। ਦੋਵੇਂ ਇਕ-ਦੂਜੇ ਦੀ ਗੱਲ ਕੱਟ ਰਹੇ ਹਨ ਅਤੇ ਆਪਣੇ ਪੱਧਰ ‘ਤੇ ਚੋਣ ਕੰਪੇਨ ਚਲਾਉਣਾ ਚਾਹੁੰਦੇ ਹਨ।
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਲੋਕ ਸਭਾ ਉੱਪ ਚੋਣ ਦੀ ਸਫਲਤਾ ਨਾਲ ਕੰਪੇਨ ਸੰਭਾਲਣ ਤੋਂ ਬਾਅਦ ਸੀ. ਐੱਮ. ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸੰਦੀਪ ਸੰਧੂ ‘ਤੇ ਹੀ ਵਿਸ਼ਵਾਸ ਜਤਾਇਆ ਸੀ ਅਤੇ ਉਨ੍ਹਾਂ ਸ਼ਾਹਕੋਟ ਜ਼ਿਮਨੀ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਦੇ ਅਹੁਦੇ ਤੋਂ ਸੰਦੀਪ ਸੰਧੂ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਸ਼ਾਹਕੋਟ ਜ਼ਿਮਨੀ ਚੋਣ ‘ਚ ਆਪਣੀ ਮੈਨੇਜਮੈਂਟ ਸ਼ੁਰੂ ਕਰ ਦਿੱਤੀ ਸੀ। ਦੂਜੇ ਪਾਸੇ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੇ ਸਿਆਸੀ ਗੁਰੂ ਰਾਣਾ ਗੁਰਜੀਤ ਸਿੰਘ ਵੀ ਪੂਰੀ ਸ਼ਿੱਦਤ ਨਾਲ ਚੋਣ ਕੰਪੇਨ ਵਿਚ ਡਟੇ ਹੋਏ ਹਨ। ਰਾਣਾ ਗੁਰਜੀਤ ਸਿੰਘ ਲਈ ਇਹ ਚੋਣ ਇੱਜ਼ਤ ਦਾ ਸਵਾਲ ਹੈ ਕਿਉਂਕਿ ਜੇਕਰ ਕਾਂਗਰਸੀ ਉਮੀਦਵਾਰ ਇਥੋਂ ਹਾਰ ਜਾਂਦਾ ਹੈ ਤਾਂ ਰਾਣਾ ਗੁਰਜੀਤ ਸਿੰਘ ਦਾ ਸਿਆਸੀ ਕੱਦ ਵੀ ਕਾਫੀ ਘਟੇਗਾ। ਇਹ ਹੀ ਕਾਰਨ ਹੈ ਕਿ ਰਾਣਾ ਗੁਰਜੀਤ ਸਿੰਘ ਹਲਕੇ ਵਿਚ ਚੋਣ ਕੰਪੇਨ ਤੋਂ ਲੈ ਕੇ ਰੋਡ ਸ਼ੋਅ ਦੀ ਕਮਾਨ ਆਪਣੇ ਹੱਥਾਂ ਵਿਚ ਰੱਖਣਾ ਚਾਹੁੰਦੇ ਹਨ ਤੇ ਪੂਰੀ ਮੈਨੇਜਮੈਂਟ ਆਪਣੇ ਹਿਸਾਬ ਨਾਲ ਕਰਨਾ ਚਾਹੁੰਦੇ ਹਨ ਪਰ ਮੁੱਖ ਮੰਤਰੀ ਵਲੋਂ ਨਿਯੁਕਤ ਇਲੈਕਸ਼ਨ ਇੰਚਾਰਜ ਸੰਦੀਪ ਸੰਧੂ ਆਪਣੇ ਪੱਧਰ ‘ਤੇ ਕੰਪੇਨ ਤੇ ਮੈਨੇਜਮੈਂਟ ਵੇਖਣਾ ਚਾਹੁੰਦੇ ਹਨ। ਦੋਵੇਂ ਹੀ ਆਗੂ ਪ੍ਰੋਗਰਾਮ ਅਤੇ ਮੈਨੇਜਮੈਂਟ ਨੂੰ ਲੈ ਕੇ ਇਕ-ਦੂਜੇ ਦੀ ਗੱਲ ਕੱਟ ਰਹੇ ਹਨ ਅਤੇ ਪਾਰਟੀ ਹਲਕੇ ਵਿਚ ਇਹ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਮਾਝਾ ਐਕਸਪ੍ਰੈੱਸ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਵੀ ਸ਼ਾਹਕੋਟ ਵਿਚ ਚੋਣ ਕੰਪੇਨ ਨੂੰ ਲੈ ਕੇ ਬੁਲਾਉਣ ਦੇ ਮਾਮਲੇ ਵਿਚ ਰਾਣਾ ਗੁਰਜੀਤ ਸਿੰਘ ਸੰਦੀਪ ਸੰਧੂ ਤੋਂ ਨਾਖੁਸ਼ ਹਨ, ਜਿਸ ਤਰ੍ਹਾਂ ਟਿਕਟ ਦੇ ਹੋਰ ਦਾਅਵੇਦਾਰਾਂ ਨੂੰ ਵੀ ਸੰਦੀਪ ਸੰਧੂ ਅਜੇ ਤੱਕ ਮਨਾ ਨਹੀਂ ਸਕੇ, ਉਸ ਨਾਲ ਵੀ ਰਾਣਾ ਗੁਰਜੀਤ ਸਿੰਘ ਦਾ ਗੁੱਸਾ ਅੰਦਰ ਹੀ ਅੰਦਰ ਭੜਕ ਰਿਹਾ ਹੈ। ਰਾਣਾ ਗੁਰਜੀਤ ਸਿੰਘ ਚਾਹੁੰਦੇ ਸਨ ਕਿ ਕੰਪੇਨ ਤੋਂ ਮਾਝਾ ਦੇ ਵਿਧਾਇਕਾਂ ਨੂੰ ਦੂਰ ਰੱਖਿਆ ਜਾਵੇ। ਰਾਣਾ ਗੁਰਜੀਤ ਸਿੰਘ ਨੇ ਤਾਂ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਰੈਲੀ ਤੋਂ ਵੀ ਇਨਕਾਰ ਕਰ ਦਿੱਤਾ ਸੀ ਪਰ ਪ੍ਰੋਗਰਾਮ ਮੈਨੇਜਮੈਂਟ ਵਿਚ ਪੂਰੀ ਤਰ੍ਹਾਂ ਸੰਦੀਪ ਸੰਧੂ ਦੀ ਹੀ ਚੱਲੀ, ਜਦੋਂਕਿ ਦੂਜੇ ਪਾਸੇ ਚੋਣ ਕੰਪੇਨ ਵਿਚ ਆਉਣ ਵਾਲੇ ਸਰਕਾਰ ਦੇ ਸਾਰੇ ਮੰਤਰੀਆਂ ਨੇ ਕੰਪੇਨ ਦੌਰਾਨ ਰਾਣਾ ਗੁਰਜੀਤ ਸਿੰਘ ਤੋਂ ਕੁਝ ਦੂਰੀ ਬਣਾਈ ਰੱਖੀ।
4 ਮੰਤਰੀ ਰਹੇ ਕੰਪੇਨ ਤੋਂ ਦੂਰ
ਸ਼ਾਹਕੋਟ ਜ਼ਿਮਨੀ ਚੋਣ ਵਿਚ ਕਾਂਗਰਸ ਸਰਕਾਰ ਨੇ ਪੂਰੀ ਤਾਕਤ ਲਾਈ ਹੋਈ ਹੈ ਅਤੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਚੋਣ ਕੰਪੇਨ ‘ਚ ਉਤਾਰਿਆ ਹੈ ਪਰ ਅਜੇ ਤੱਕ ਸਰਕਾਰ ਦੇ 4 ਮੰਤਰੀ ਰਜ਼ੀਆ ਸੁਲਤਾਨਾ, ਅਰੁਣਾ ਚੌਧਰੀ, ਚਰਨਜੀਤ ਚੰਨੀ ਅਤੇ ਬ੍ਰਹਮ ਮਹਿੰਦਰਾ ਅਜੇ ਤੱਕ ਚੋਣ ਕੰਪੇਨ ਤੋਂ ਦੂਰ ਰਹੇ ਹਨ। ਹੁਣ 28 ਮਈ ਸੋਮਵਾਰ ਨੂੰ ਇਕ ਪਾਸੇ ਸ਼ਾਹਕੋਟ ‘ਚ ਜ਼ਿਮਨੀ ਚੋਣ ਹੋਵੇਗੀ ਤਦ ਦੂਸਰੇ ਪਾਸੇ ਅਦਾਲਤ ਵਿਚ ਇੰਸਪੈਕਟਰ ਪਰਮਿੰਦਰ ਬਾਜਵਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਵੇਗੀ। ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸ਼ਾਹਕੋਟ ਵਿਚ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ‘ਤੇ ਕੇਸ ਦਰਜ ਕਰਨ ਤੋਂ ਬਾਅਦ ਚਰਚਾ ਵਿਚ ਆਏ ਇੰਸ. ਪਰਮਿੰਦਰ ਬਾਜਵਾ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਕੋਈ ਕਾਰਵਾਈ ਨਹੀਂ ਹੋ ਸਕੀ ਅਤੇ ਅਦਾਲਤ ਨੇ ਜ਼ਮਾਨਤ ਅਰਜ਼ੀ ਲਈ ਅਗਲੀ ਤਰੀਕ 28 ਮਈ ਮੁਕੱਰਰ ਕੀਤੀ ਹੈ। 14 ਦਿਨ ਦੀ ਨਿਆਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਬਾਜਵਾ ਨੂੰ ਸ਼ੁੱਕਰਵਾਰ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ ਦੁਬਾਰਾ ਨਿਆਇਕ ਹਿਰਾਸਤ ‘ਚ ਭੇਜ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article