ਸ਼ਾਹਕੋਟ ਜ਼ਿਮਨੀ ਚੋਣ; ਪੰਜਾਬ ਭਾਜਪਾ ਵੱਲੋਂ 10 ਮੈਂਬਰੀ ਚੋਣ ਪ੍ਰਬੰਧਨ ਕਮੇਟੀ ਦਾ ਗਠਨ

ਚੰਡੀਗੜ੍ਹ, 30 ਅਪ੍ਰੈਲ (ਪੰਜਾਬ ਮੇਲ)- ਸ਼ਾਹਕੋਟ ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੀ ਜਿੱਤ ਯਕੀਨੀ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਦੀ ਅਗਵਾਈ ਵਿਚ ਪੰਜਾਬ ਭਾਜਪਾ ਦੀ ਇਕ 10 ਮੈਂਬਰੀ ਚੋਣ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਹੈ।
ਮਲਿਕ ਨੇ ਕਿਹਾ ਕਿ ਕਮਲ ਸ਼ਰਮਾ ਦੇ ਨਾਲ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਜਿਸ ਵਿਚ ਵਿਧਾਇਕ ਦਿਨੇਸ਼ ਸਿੰਘ ਬੱਬੂ, ਸੋਮਪ੍ਰਕਾਸ਼ ਕੈਂਥ ਅਤੇ ਅਰੁਣ ਨਾਰੰਗ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਤੀਕਸ਼ਣ ਸੂਦ, ਭਾਜਪਾ ਆਗੂ ਅਤੇ ਸੂਫੀ ਗਾਇਕ ਹੰਸਰਾਜ ਹੰਸ, ਸਾਬਕਾ ਮੇਅਰ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌੜ, ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਮੋਹਿੰਦਰ ਭਗਤ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਕੇ.ਡੀ. ਭੰਡਾਰੀ ਸ਼ਾਮਲ ਹਨ। ਮਲਿਕ ਨੇ ਕਮੇਟੀ ਨੂੰ ਤੁਰੰਤ ਪ੍ਰਭਾਵ ਨਾਲ ਕੰਮ ਵਿਚ ਜੁਟਣ ਲਈ ਕਿਹਾ।