PUNJABMAILUSA.COM

ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਬਲ ਤਾਇਨਾਤ ਕਰਨ ‘ਤੇ ਸਾਨੂੰ ਕੋਈ ਇਤਰਾਜ਼ ਨਹੀਂ-ਮੁੱਖ ਮੰਤਰੀ

ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਬਲ ਤਾਇਨਾਤ ਕਰਨ ‘ਤੇ ਸਾਨੂੰ ਕੋਈ ਇਤਰਾਜ਼ ਨਹੀਂ-ਮੁੱਖ ਮੰਤਰੀ

ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਬਲ ਤਾਇਨਾਤ ਕਰਨ ‘ਤੇ ਸਾਨੂੰ ਕੋਈ ਇਤਰਾਜ਼ ਨਹੀਂ-ਮੁੱਖ ਮੰਤਰੀ
May 12
16:32 2018

ਸੁਰੱਖਿਆ ਬਲਾਂ ਦੀ ਤਾਇਨਾਤੀ ਨਾਲ ਅਕਾਲੀਆਂ ਨੂੰ ਆਪਣੀ ਹਾਰ ਹੋਣ ‘ਤੇ ਝੂਠੀ ਬਹਾਨੇਬਾਜ਼ੀ ਦਾ ਮੌਕਾ ਵੀ ਨਹੀਂ ਮਿਲੇਗਾ
ਚੰਡੀਗੜ੍ਹ, 12 ਮਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਬਲਾਂ ਦੀ ਤਾਇਨਾਤੀ ਦੇ ਸੁਝਾਅ ਦਾ ਸਵਾਗਤ ਕਰਦਿਆਂ ਆਖਿਆ ਕਿ ਇਸ ਨਾਲ ਵਿਰੋਧੀ ਧਿਰਾਂ ਖਾਸ ਕਰਕੇ ਅਕਾਲੀਆਂ ਨੂੰ ਚੋਣ ਵਿੱਚ ਆਪਣੀ ਸਪੱਸ਼ਟ ਹਾਰ ਹੋਣ ਦੇ ਮੱਦੇਨਜ਼ਰ ਸੂਬਾ ਸਰਕਾਰ ਦੀ ਦਖਲਅੰਦਾਜ਼ੀ ਦੇ ਦੋਸ਼ ਲਾਉਣ ਦਾ ਮੌਕਾ ਵੀ ਹਾਸਲ ਨਹੀਂ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸ਼ੋਮਣੀ ਅਕਾਲੀ ਦਲ ਦੀ ਮੰਗ ਮੁਤਾਬਕ ਜ਼ਿਮਨੀ ਚੋਣ ਦੌਰਾਨ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਅਰਧ-ਸੈਨਿਕ ਬਲ ਤਾਇਨਾਤ ਕਰਨ ਬਾਰੇ ਉਨ੍ਹਾਂ ਨੂੰ ਚੋਣ ਕਮਿਸ਼ਨ ‘ਤੇ ਕੋਈ ਇਤਰਾਜ਼ ਨਹੀਂ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਹ ਅਜਿਹੇ ਕਿਸੇ ਵੀ ਕਦਮ ਦਾ ਸਵਾਗਤ ਕਰਦੇ ਹਨ ਕਿਉਂਕਿ ਇਸ ਨਾਲ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ ਅਕਾਲੀਆਂ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਮਨਘੜਤ ਦੋਸ਼ ਲਾਉਣ ਦਾ ਮੌਕਾ ਨਹੀਂ ਮਿਲੇਗਾ ਅਤੇ ਅਕਾਲੀਆਂ ਦੀ ਇਸ ਚੋਣ ਵਿੱਚ ਨਮੋਸ਼ੀ ਭਰੀ ਹਾਰ ਹੋਣੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜਿਹੜੇ ਅਕਾਲੀ ਆਪਣੇ ਸਾਸ਼ਨਕਾਲ ਦੌਰਾਨ ਕਾਂਗਰਸ ਨੂੰ ਸੂਬੇ ਦੀ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਹਰ ਸੰਭਵ ਹਰਬਾ ਵਰਤ ਕੇ ਜਮਹੂਰੀ ਢਾਂਚੇ ਨੂੰ ਢਾਹ ਲਾਉਂਦੇ ਰਹੇ ਹਨ, ਉਹੀ ਅਕਾਲੀ ਹੁਣ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਵਾਸਤੇ ਨੀਮ ਸੁਰੱਖਿਆ ਬਲਾਂ ਦੀ ਮੰਗ ਲੈ ਕੇ ਚੋਣ ਕਮਿਸ਼ਨ ਵੱਲ ਭੱਜ ਰਹੇ ਹਨ। ਮੁੱਖ ਮੰਤਰੀ ਨੇ ਆਖਿਆ ਕਿ ਸ਼ਾਹਕੋਟ ਚੋਣ ਦੇ ਸੁਰੱਖਿਆ ਪ੍ਰਬੰਧਾਂ ਲਈ ਅਰਧ ਸੈਨਿਕ ਬਲ ਤਾਇਨਾਤ ਕਰਨ ਬਾਰੇ ਜੇਕਰ ਚੋਣ ਕਮਿਸ਼ਨ ਵੱਲੋਂ ਫੈਸਲਾ ਲਿਆ ਜਾਂਦਾ ਹੈ ਤਾਂ ਇਸ ਦਾ ਨਾ ਤਾਂ ਉਹ ਨਿੱਜੀ ਤੌਰ ‘ਤੇ, ਨਾ ਸਰਕਾਰ ਅਤੇ ਨਾ ਹੀ ਕਾਂਗਰਸ ਪਾਰਟੀ ਵਿਰੋਧ ਕਰੇਗੀ।
ਗੁਰਦਾਸਪੁਰ ਜ਼ਿਮਨੀ ਚੋਣ ਮੌਕੇ ਵੀ ਅਕਾਲੀਆਂ ਵੱਲੋਂ ਅਜਿਹੇ ਹੋਛੇ ਹੱਥਕੰਡੇ ਅਪਣਾਏ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਜਦੋਂ ਵੀ ਅਕਾਲੀਆਂ ਨੂੰ ਆਪਣੀ ਹਾਰ ਦਿਸਣ ਲੱਗਦੀ ਹੈ ਤਾਂ ਉਹ ਆਪਣੀ ਪੁਰਾਣੀ ਆਦਤ ਮੁਤਾਬਕ ਚੋਣਾਂ ਤੋਂ ਪਹਿਲਾਂ ਤੇ ਬਾਅਦ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਸਰਕਾਰੀ ਦੀ ਦਖ਼ਲਅੰਦਾਜ਼ੀ ਦੀਆਂ ਸ਼ਿਕਾਇਤਾਂ ਲੈ ਕੇ ਤੁਰ ਪੈਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਾਹਕੋਟ ਵਿੱਚ ਕਾਂਗਰਸ ਦੀ ਜਿੱਤ ਬਾਰੇ ਕੰਧ ‘ਤੇ ਲਿਖਿਆ ਪੜ੍ਹ ਲੈਣ ਤੋਂ ਬਾਅਦ ਅਕਾਲੀ ਪੂਰੀ ਤਰ੍ਹਾਂ ਘਬਰਾਏ ਹੋਏ ਹਨ ਅਤੇ ਲੋਕਾਂ ਦੀ ਹਮਾਇਤ ਜੁਟਾਉਣ ਲਈ ਹੱਥ-ਪੈਰ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀਆਂ ਇਹ ਪੈਂਤੜੇਬਾਜ਼ੀਆਂ ਨਾਲ ਹੁਣ ਲੋਕ ਗੁੰਮਰਾਹ ਨਹੀਂ ਲੱਗੇ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀਆਂ ਦੀਆਂ ਲੋਕ ਵਿਰੋਧੀ ਚਾਲਾਂ ਅਤੇ ਘਟੀਆ ਹੱਥਕੰਡਿਆਂ ਦਾ ਭਾਂਡਾ ਪਹਿਲਾਂ ਹੀ ਭੱਜ ਚੁੱਕਾ ਹੈ ਅਤੇ ਹੁਣ ਇੱਕ ਵਾਰ ਫਿਰ ਉਹ ਆਪਣੇ 10 ਸਾਲਾਂ ਦੇ ਸਾਸ਼ਨ ਦੌਰਾਨ ਕੀਤੇ ਮਾੜੇ ਕਾਰਨਾਮਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦਾ ਯਤਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਹਿਤਪੁਰ ਦੇ ਐਸ.ਐਚ.ਓ ਦੇ ਹੱਕ ਵਿੱਚ ਡਟਿਆ ਹੋਇਆ ਹੈ ਜਦਕਿ ਹੁਣ ਚੋਣ ਕਮਿਸ਼ਨ ਨੇ ਹੀ ਇਸੇ ਐਸ.ਐਚ.ਓ ਨੂੰ ਡਿਊਟੀ ਲਈ ਅਯੋਗ ਪਾਇਆ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਚੋਣ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ ਅਤੇ ਸਰਕਾਰ ਦੇ ਅਕਸ ਨੂੰ ਢਾਹ ਲਾਉਣਾ ਅਕਾਲੀਆਂ ਦੀ ਮੁਹਿੰਮ ਦਾ ਹਿੱਸਾ ਸੀ ਜਦਕਿ ਇਹ ਚੋਣ ਵੀ ਪੰਜਾਬ ਦੇ ਸਿਆਸੀ ਸਫਰ ਵਿੱਚ ਅਕਾਲੀਆਂ ਦੇ ਭਵਿੱਖ ਨੂੰ ਧੁੰਦਲਾ ਕਰ ਦੇਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀਆਂ ਨੇ ਕਦੇ ਵੀ ਸੰਵਿਧਾਨਿਕ ਢਾਂਚੇ ਅਤੇ ਰਵਾਇਤਾਂ ਦਾ ਸਤਿਕਾਰ ਨਹੀਂ ਕੀਤਾ ਅਤੇ ਉਹ ਹਰ ਹੱਥਕੰਡਾ ਅਪਣਾ ਕੇ ਹਰੇਕ ਚੋਣ ਜਿੱਤਦੇ ਰਹੇ ਹਨ। ਮੁੱਖ ਮੰਤਰੀ ਨੇ ਚੋਣ ਕਮਿਸ਼ਨ ਨੂੰ ਸ਼ਾਹਕੋਟ ਵਿੱਚ ਜ਼ਿਮਨੀ ਚੋਣ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article