PUNJABMAILUSA.COM

ਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਾਂ ਅੱਜ

ਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਾਂ ਅੱਜ

ਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਾਂ ਅੱਜ
May 27
21:30 2018

ਸ਼ਾਹਕੋਟ, 27 ਮਈ (ਪੰਜਾਬ ਮੇਲ)- ਸ਼ਾਹਕੋਟ ਦੀ ਜ਼ਿਮਣੀ ਚੋਣ ਲਈ ਭਲਕੇ 28 ਮਈ ਨੂੰ ਪੈਣ ਵਾਲੀਆਂ ਵੋਟਾਂ ਦਾ ਅਮਲ ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਇੱਥੋਂ ਦੇ ਪਬਲਿਕ ਹਾਈ ਸਕੂਲ ’ਚ ਈਵੀਐੱਮ ਤੇ ਵੀਵੀ ਪੈਟ ਮਸ਼ੀਨਾਂ ਦੀ ਵੰਡ ਦੌਰਾਨ ਦਿੱਤੀ। ਇਸੇ ਦੌਰਾਨ ਜ਼ਿਮਨੀ ਚੋਣ ਲਈ ਤਾਇਨਾਤ ਕੀਤੇ ਚੋਣ ਅਮਲੇ ਨੂੰ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਹਲਕੇ ਦੇ ਵੱਖ ਵੱਖ ਬੂਥਾਂ ਲਈ ਰਵਾਨਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਗਪਗ 2500 ਪੋਲਿੰਗ ਸਟਾਫ ਨੂੰ 236 ਪੋਲਿੰਗ ਸਟੇਸ਼ਨਾਂ ਤੇ 189 ਥਾਵਾਂ ’ਤੇ ਵੋਟਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਪੋਲਿੰਗ ਪਾਰਟੀਆਂ ਨੂੰ 50 ਬੱਸਾਂ ਰਾਹੀਂ ਪੋਲਿੰਗ ਸਟੇਸ਼ਨਾਂ ’ਤੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਲੀਸ ਪ੍ਰਸ਼ਾਸਨ ਨੇ 96 ਪੋਲਿੰਗ ਸਟੇਸ਼ਨਾਂ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਹੈ ਤੇ ਪੋਲਿੰਗ ਬੂਥਾਂ ਦੀ ਸੁਰੱਖਿਆ ਲਈ 2000 ਸੁਰੱਖਿਆ ਕਰਮੀਆਂ ਦੇ ਨਾਲ ਨਾਲ ਸੀਮਾ ਸੁਰੱਖਿਆ ਬਲ ਦੀਆਂ 6 ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਚੋਣਾਂ ’ਤੇ ਨਜ਼ਰ ਰੱਖਣ ਲਈ 30 ਵੀਡੀਓਗ੍ਰਾਫ਼ਰ ਲਗਾਏ ਗਏ ਹਨ, ਜਿਨ੍ਹਾਂ ਦੀ ਨਿਗਰਾਨੀ ਸੀਨੀਅਰ ਅਧਿਕਾਰੀ ਕਰਨਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ 103 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਤੇ 64 ਪੋਲਿੰਗ ਬੂਥਾਂ ’ਤੇ ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਸ਼ਾਹਕੋਟ ਜ਼ਿਮਣੀ ਚੋਣ ਲਈ ਤਾਇਨਾਤ ਕੀਤੇ ਗਏ ਚੋਣ ਅਮਲੇ ਨੂੰ ਅੱਜ ਸਖਤ ਸੁਰੱਖਿਆ ਨਾਲ ਹਲਕੇ ਦੇ ਵੱਖ ਵੱਖ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ। ਚੋਣ ਅਮਲੇ ਨੂੰ ਬੂਥਾਂ ਲਈ ਰਵਾਨਾ ਕਰਨ ਤੋਂ ਪਹਿਲਾ ਇੱਥੋਂ ਦੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਚੋਣ ਅਮਲੇ ਦੀ ਤੀਜੀ ਤੇ ਆਖਰੀ ਚੋਣ ਰਿਹਰਸਲ ਮੌਕੇ ਚੋਣ ਰਿਟਰਨਿੰਗ ਅਧਿਕਾਰੀ ਨੇ ਚੋਣ ਅਮਲੇ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਸ਼ਾਹਕੋਟ ਦੇ ਐੱਸਡੀਐਮ ਸ਼ਾਹਕੋਟ ਤੇ ਚੋਣ ਰਿਟਰਨਿੰਗ ਅਫਸਰ ਜਗਜੀਤ ਸਿੰਘ ਨੇ ਦੱਸਿਆ ਕਿ ਹਲਕੇ ਅੰਦਰ ਕੁੱਲ 172686 ਵੋਟਰ ਹਨ ਤੇ ਹਲਕੇ ਅੰਦਰ 236 ਪੋਲਿੰਗ ਬੂਥ ਬਣਾਏ ਗਏ ਹਨ। ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ 1888 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੋਟਾਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪੈਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article