PUNJABMAILUSA.COM

ਸ਼ਿਲਾਂਗ ਦੇ ਸਿੱਖਾਂ ਨੂੰ ਮੇਘਾਲਿਆ ਹਾਈ ਕੋਰਟ ਵੱਲੋਂ ਰਾਹਤ ਦੇ ਫੈਸਲਾ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਸ਼ਿਲਾਂਗ ਦੇ ਸਿੱਖਾਂ ਨੂੰ ਮੇਘਾਲਿਆ ਹਾਈ ਕੋਰਟ ਵੱਲੋਂ ਰਾਹਤ ਦੇ ਫੈਸਲਾ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਸ਼ਿਲਾਂਗ ਦੇ ਸਿੱਖਾਂ ਨੂੰ ਮੇਘਾਲਿਆ ਹਾਈ ਕੋਰਟ ਵੱਲੋਂ ਰਾਹਤ ਦੇ ਫੈਸਲਾ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ
July 11
18:50 2018

ਪਾਕਿਸਤਾਨ ’ਚ ਸਿੱਖ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਮੰਦਭਾਗੀ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਮੇਲ)- ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ’ਚ ਵੱਸਦੇ ਸਿੱਖਾਂ ਨੂੰ ਸਥਾਨਕ ਪੰਜਾਬੀ ਕਲੋਨੀ ਵਿੱਚੋਂ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਸਰਕਾਰੀ ਪ੍ਰਕਿਰਿਆ ’ਤੇ ਮੇਘਾਲਿਆ ਹਾਈ ਕੋਰਟ ਵੱਲੋਂ ਰੋਕ ਲਗਾਉਣਾ ਇਕ ਸਵਾਗਤਯੋਗ ਫੈਸਲਾ ਹੈ ਅਤੇ ਇਸ ਨਾਲ ਸ਼ਿਲਾਂਗ ਵੱਸਦੇ ਸਿੱਖਾਂ ਨੂੰ ਰਾਹਤ ਮਿਲੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਹਾਈ ਕੋਰਟ ਵੱਲੋਂ ਸਰਕਾਰ ਨੂੰ ਸਿੱਖਾਂ ਦੇ ਘਰ ਤਬਦੀਲ ਕਰਨ ’ਤੇ ਰੋਕ ਲਗਾਉਣ ਦੇ ਨਾਲ-ਨਾਲ ਇਸ ਮਾਮਲੇ ਸਬੰਧੀ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਦੀ ਹਦਾਇਤ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੇਘਾਲਿਆ ਸਰਕਾਰ ਜਾਣ-ਬੁਝ ਕੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦਕਿ ਸਥਾਨਕ ਸਿੱਖ ਸਬੰਧਤ ਕਲੋਨੀ ਵਿਚ ਲੰਮੇ ਅਰਸੇ ਤੋਂ ਰਹਿ ਰਹੇ ਹਨ। ਉਨ੍ਹਾਂ ਮੇਘਾਲਿਆ ਸਰਕਾਰ ਨੂੰ ਆਪਣੀ ਅੜੀ ਛੱਡਣ ਅਤੇ ਕਲੋਨੀ ’ਚ ਰਹਿ ਰਹੇ ਸਿੱਖਾਂ ਦੇ ਨਾਂ ਪਟੇ ਕਰਨ ਦੀ ਅਪੀਲ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਿਲਾਂਗ ਵੱਸਦੇ ਸਿੱਖਾਂ ਨਾਲ ਹਰ ਤਰ੍ਹਾਂ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮੱਦਦ ਲਈ ਵਚਨਬਧ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਪੁਲਿਸ ਅਫ਼ਸਰ ਸ. ਗੁਲਾਬ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਘਰੋਂ ਬਾਹਰ ਕੱਢਣ ਸਬੰਧੀ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਸਿੱਖ ਦੀ ਦਸਤਾਰ ਉਤਾਰਨਾ ਅਤੇ ਕੇਸਾਂ ਦੀ ਬੇਅਦਬੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਨਾਲ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਤੋਂ ਪਹਿਲਾਂ ਸਿੱਖ ਆਗੂਆਂ ਦਾ ਕਤਲ ਅਤੇ ਤੰਗ ਪ੍ਰੇਸ਼ਾਨ ਹੋਣ ਕਾਰਨ ਕੁਝ ਸਿੱਖ ਪਰਿਵਾਰਾਂ ਵੱਲੋਂ ਪਾਕਿਸਤਾਨ ਛੱਡਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖਾਂ ਦੀ ਸੁਰੱਖਿਆ ਅਤੇ ਮਾਣ-ਸਤਿਕਾਰ ਯਕੀਨੀ ਬਣਾਏ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਖਵਾਲੀ ਵੀ ਕਰੇ। ਉਨ੍ਹਾਂ ਕਿਹਾ ਕਿ ਸ. ਗੁਲਾਬ ਸਿੰਘ ਦੀ ਦਸਤਾਰ ਉਤਾਰਨ ਵਾਲੇ ਅਤੇ ਕੇਸਾਂ ਦੀ ਤੌਹੀਨ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ