PUNJABMAILUSA.COM

ਸ਼ਿਵ ਕੁਮਾਰ ਬਟਾਲਵੀ ਦੇ 82ਵੇਂ ਜਨਮ ਦਿਵਸ ਮੌਕੇ ਬਟਾਲਾ ਵਾਸੀਆਂ ਨੇ ਆਪਣੇ ਅਲਬੇਲੇ ਸ਼ਾਇਰ ਨੂੰ ਕੀਤਾ ਯਾਦ

ਸ਼ਿਵ ਕੁਮਾਰ ਬਟਾਲਵੀ ਦੇ 82ਵੇਂ ਜਨਮ ਦਿਵਸ ਮੌਕੇ ਬਟਾਲਾ ਵਾਸੀਆਂ ਨੇ ਆਪਣੇ ਅਲਬੇਲੇ ਸ਼ਾਇਰ ਨੂੰ ਕੀਤਾ ਯਾਦ

ਸ਼ਿਵ ਕੁਮਾਰ ਬਟਾਲਵੀ ਦੇ 82ਵੇਂ ਜਨਮ ਦਿਵਸ ਮੌਕੇ ਬਟਾਲਾ ਵਾਸੀਆਂ ਨੇ ਆਪਣੇ ਅਲਬੇਲੇ ਸ਼ਾਇਰ ਨੂੰ ਕੀਤਾ ਯਾਦ
July 23
21:55 2018

ਬਟਾਲਾ, 23 ਜੁਲਾਈ (ਗੁਰਭਿੰਦਰ ਗੁਰੀ/ਪੰਜਾਬ ਮੇਲ) ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਨੂੰ ਅੱਜ ਉਸਦੇ 82ਵੇਂ ਜਨਮ ਦਿਨ ਮੌਕੇ ਬਟਾਲਾ ਵਾਸੀਆਂ ਨੇ ਯਾਦ ਕਰਦੇ ਹੋਏ ਉਸਦੇ ਗੀਤ ਗਾ ਕੇ ਉਸਨੂੰ ਸ਼ਰਧਾਂਜਲੀ ਦਿੱਤੀ। ਸੀਨੀਅਰ ਸਿਟੀਜ਼ਨ ਫ਼ੋਰਮ ਵਲੋਂ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਪਰਪਿਤ ਬਟਾਲਾ ਦੀ ਧਰਮਪੁਰਾ ਕਲੋਨੀ ਵਿਖੇ ਮਨਮੋਹਨ ਕਪੂਰ ਦੇ ਨਿਵਾਸ ਵਿਖੇ ਇੱਕ ਸਾਹਿਤਕ ਸਮਾਗਮ ਕਰਾਇਆ ਗਿਆ।
ਇਸ ਸਮਾਗਮ ਵਿੱਚ ਸਾਬਕਾ ਰਾਜ ਸਭਾ ਮੈਂਬਰ ਅਤੇ ਸ਼ਿਵ ਕੁਮਾਰ ਬਟਾਲਵੀ ਦੇ ਸਹਿਪਾਠੀ ਤੇ ਦੋਸਤ ਭੁਪਿੰਦਰ ਸਿੰਘ ਮਾਨ, ਸ਼ਿਵ ਕੁਮਾਰ ਬਟਾਲਵੀ ਦੇ ਭਤੀਜੇ ਰਾਜੀਵ ਬਟਾਲਵੀ, ਫ਼ੋਰਮ ਦੇ ਪ੍ਰਧਾਨ ਪ੍ਰੋ. ਸੁਖਵੰਤ ਸਿੰਘ ਗਿੱਲ, ਦੇਵਿੰਦਰ ਦੀਦਾਰ, ਸੁਲੱਖਣ ਸਿੰਘ ਗੋਰਾਇਆ, ਸ਼ਰਨਜੀਤ ਸਿੰਘ ਫ਼ਿਦਾ ਬਟਾਲਵੀ, ਕਮਾਂਡਰ ਪ੍ਰਸ਼ੋਤਮ ਸਿੰਘ ਲੱਲੀ, ਮਾਸਟਰ ਰਤਨ ਲਾਲ, ਰਮੇਸ਼ ਸ਼ਰਮਾਂ, ਭਜਨ ਸਿੰਘ ਮਲਕਪੁਰੀ, ਕੁਲਬੀਰ ਸੱਗੂ, ਜਸਵੰਤ ਹਾਂਸ, ਰੇਖਾ ਕਾਂਸਰਾ, ਮੁਨੀਸ਼ ਕਪੂਰ, ਸ਼ੰਮੀ ਕਪੂਰ ਅਤੇ ਵਿਨੋਦ ਸ਼ਾਇਰ ਸ਼ਾਮਿਲ ਹੋਏ।
ਸਮਾਗਮ ਦੇ ਸ਼ੁਰੂ ਵਿੱਚ ਹਾਜ਼ਰੀਨ ਨੇ ਸ਼ਿਵ ਬਟਾਲਵੀ ਦੀ ਤਸਵੀਰ ਉੱਪਰ ਫੁੱਲ ਪੱਤੀਆਂ ਚੜ੍ਹਾ ਕੇ ਉਸਨੂੰ ਆਪਣੀ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਸ਼ਿਵ ਬਟਾਲਵੀ ਨਾਲ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਨੂੰ ਸਾਂਝਾ ਕੀਤਾ। ਉਨਾਂ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਉਹ ਬੇਸ਼ਕੀਮਤੀ ਹੀਰਾ ਸੀ ਜਿਸਦੀ ਬਟਾਲਾ ਵਾਸੀ ਉਸਦੇ ਜਿਊਂਦੇ ਜੀਅ ਕਦਰ ਨਹੀਂ ਕਰ ਸਕੇ। ਉਨਾਂ ਕਿਹਾ ਕਿ ਸ਼ਿਵ ਬਟਾਲਵੀ ਨੇ ਆਪਣੀ ਲੇਖਣੀ ਨਾਲ ਪੂਰੀ ਦੁਨੀਆ ਵਿੱਚ ਆਪਣੀ ਖਾਸ ਥਾਂ ਬਣਾਈ, ਇਹੀ ਕਾਰਨ ਹੈ ਕਿ ਅੱਜ ਕੁਲ ਆਲਮ ਵਿੱਚ ਉਸਨੂੰ ਚਾਹੁਣ ਵਾਲੇ ਮੌਜੂਦ ਹਨ। ਉਨਾਂ ਕਿਹਾ ਕਿ ਸ਼ਿਵ ਬਟਾਲਵੀ ਪੰਜਾਬੀ ਸਾਹਿਤ ਦੇ ਅੰਬਰ ਦਾ ਉਹ ਧਰੂ ਤਾਰਾ ਹੈ ਜੋ ਰਹਿੰਦੀ ਦੁਨੀਆਂ ਤੱਕ ਚਮਕਦਾ ਰਹੇਗਾ।
ਇਸ ਮੌਕੇ ਪ੍ਰੋ. ਸੁਖਵੰਤ ਸਿੰਘ ਗਿੱਲ ਨੇ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਨੇ ਬਟਾਲੇ ਸ਼ਹਿਰ ਨੂੰ ਪੂਰੀ ਦੁਨੀਆ ਵਿੱਚ ਮਾਣ ਦਿਵਾਇਆ ਹੈ। ਉਨਾਂ ਕਿਹਾ ਕਿ ਸਭ ਤੋਂ ਛੋਟੀ ਉਮਰੇ ਸਾਹਿਤ ਅਕਾਦਮੀ ਦਾ ਐਵਾਰਡ ਹਾਸਲ ਕਰਨ ਵਾਲਾ ਸ਼ਿਵ ਅੱਜ ਵੀ ਸਾਹਿਤ ਪ੍ਰੇਮੀਆਂ ਦੇ ਦਿਲਾਂ ਵਿੱਚ ਰਾਜ ਕਰਦਾ ਹੈ। ਉਨਾਂ ਕਿਹਾ ਕਿ ਸਿਟੀਜ਼ਨ ਫ਼ੋਰਮ ਦੇ ਸਮੂਹ ਮੈਂਬਰ ਅੱਜ ਸ਼ਿਵ ਦੇ ਜਨਮ ਦਿਨ ਮੌਕੇ ਉਸਨੂੰ ਦਿਲੀ ਸ਼ਰਧਾਂਜਲੀ ਭੇਟ ਕਰਦੇ ਹਨ। ਇਸ ਮੌਕੇ ਸ਼ਿਵ ਬਟਾਲਵੀ ਦੇ ਭਤੀਜੇ ਰਾਜੀਵ ਬਟਾਲਵੀ ਨੇ ਆਪਣੇ ਚਾਚਾ ਸ਼ਿਵ ਕੁਮਾਰ ਬਟਾਲਵੀ ਦੇ ਬਾਰੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ।
ਇਸ ਦੌਰਾਨ ਉੱਘੇ ਲੋਕ ਗਾਇਕ ਭਜਨ ਮਲਕਪੁਰੀ ਨੇ ਸ਼ਿਵ ਦੇ ਗੀਤਾਂ ਨੂੰ ਗਾ ਕੇ ਉਸਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਦੇਵਿੰਦਰ ਦੀਦਾਰ, ਜਸਵੰਤ ਹਾਂਸ, ਮਾਸਟਰ ਰਤਨ ਲਾਲ, ਕਮਾਂਡਰ ਪ੍ਰੋਸ਼ਤਮ ਲੱਲੀ, ਵਿਨੋਦ ਸ਼ਾਇਰ ਨੇ ਵੀ ਆਪਣੇ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article