PUNJABMAILUSA.COM

ਸ਼ੀ ਤਾਉਮਰ ਬਣੇ ਰਹਿਣਗੇ ਚੀਨ ਦੇ ਰਾਸ਼ਟਰਪਤੀ

ਸ਼ੀ ਤਾਉਮਰ ਬਣੇ ਰਹਿਣਗੇ ਚੀਨ ਦੇ ਰਾਸ਼ਟਰਪਤੀ

ਸ਼ੀ ਤਾਉਮਰ ਬਣੇ ਰਹਿਣਗੇ ਚੀਨ ਦੇ ਰਾਸ਼ਟਰਪਤੀ
March 11
21:29 2018

ਪੇਈਚਿੰਗ, 11 ਮਾਰਚ (ਪੰਜਾਬ ਮੇਲ)- ਚੀਨ ਦੀ ਰਬੜ ਸਟੈਂਪ ਵਜੋਂ ਜਾਣੀ ਜਾਂਦੀ ਸੰਸਦ ਨੇ ਅੱਜ ਸੰਵਿਧਾਨ ’ਚ ਇਤਿਹਾਸਕ ਸੋਧ ਕਰਦਿਆਂ ਸ਼ੀ ਜਿਨਪਿੰਗ (64) ਦੇ ਤਾ-ਉਮਰ ਮੁਲਕ ਦਾ ਰਾਸ਼ਟਰਪਤੀ ਬਣੇ ਰਹਿਣ ’ਤੇ ਮੋਹਰ ਲਗਾ ਦਿੱਤੀ ਹੈ। ਸੰਸਦ ਨੇ ਰਾਸ਼ਟਰਪਤੀ ਅਹੁਦੇ ਦੀ ਮਿਆਦ ਦੀ ਹੱਦ ਨੂੰ ਖ਼ਤਮ ਕਰ ਦਿੱਤਾ ਹੈ। ਚੀਨ ਦੇ ਪਿਛਲੇ ਕਈ ਦਹਾਕਿਆਂ ਤੋਂ ਸਭ ਤੋਂ ਵਧ ਤਾਕਤਵਰ ਆਗੂ ਮੰਨੇ ਜਾ ਰਹੇ ਸ਼ੀ ਦੇ ਹੱਥ ਕਮਿਊਨਿਸਟ ਪਾਰਟੀ ਆਫ਼ ਚੀਨ (ਸੀਪੀਸੀ) ਅਤੇ ਫ਼ੌਜ ਦੀ ਵਾਗਡੋਰ ਹੈ। ਪਾਰਟੀ ਦੇ ਬਾਨੀ ਚੇਅਰਮੈਨ ਮਾਓ ਜ਼ੇ ਤੁੰਗ ਤੋਂ ਬਾਅਦ ਸ਼ੀ ਉਮਰ ਭਰ ਸੱਤਾ ’ਚ ਰਹਿਣ ਵਾਲੇ ਪਹਿਲੇ ਆਗੂ ਬਣ ਗਏ ਹਨ। ਸ਼ੀ ਇਸ ਮਹੀਨੇ ਰਾਸ਼ਟਰਪਤੀ ਦੇ ਦੂਜੇ ਪੰਜ ਸਾਲ ਦੇ ਕਾਰਜਕਾਲ ਨੂੰ ਸੰਭਾਲਣ ਦੀ ਤਿਆਰੀ ਕਰ ਰਹੇ ਹਨ। ਨੈਸ਼ਨਲ ਪੀਪਲਜ਼ ਕਾਂਗਰਸ (ਐਨਪੀਸੀ) ਨੇ ਆਪਣੀ ਸਾਖ਼ ਰਬੜ ਸਟੈਂਪ ਵਜੋਂ ਰੱਖੀ ਹੋਈ ਹੈ ਅਤੇ ਉਸ ਵੱਲੋਂ ਸੀਪੀਸੀ ਦੀਆਂ ਤਜਵੀਜ਼ਾਂ ਨੂੰ ਹੀ ਪ੍ਰਵਾਨਗੀ ਦਿੱਤੀ ਜਾਂਦੀ ਹੈ। ਸਰਕਾਰੀ ਮੀਡੀਆ ਨੇ ਦੱਸਿਆ ਕਿ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਅਹੁਦੇ ਦੀ ਮਿਆਦ ਦੀ ਹੱਦ ਖ਼ਤਮ ਕਰਨ ਦੀ ਪ੍ਰਵਾਨਗੀ ਐਨਪੀਸੀ ਨੇ ਦਿੱਤੀ। ਸੋਧ ਬਿਲ ਦੇ ਹੱਕ ’ਚ 2958 ਵੋਟ ਪਏ ਜਦੋਂ ਕਿ ਦੋ ਖਿਲਾਫ਼ ਵੋਟ ਪਾਏ ਅਤੇ ਤਿੰਨ ਵੋਟਿੰਗ ’ਚੋਂ ਗ਼ੈਰਹਾਜ਼ਰ ਰਹੇ। ਵਿਰੋਧ ਵਾਲੇ ਦੋ ਵੋਟਾਂ ਨੂੰ ਵੀ ਸਰਕਾਰੀ ਮਨਜ਼ੂਰੀ ਸੀ ਪਰ ਇਹ ਇਸ ਲਈ ਦਰਜ ਕੀਤੇ ਗਏ ਤਾਂ ਜੋ ਭਿੰਨਤਾ ਦਿਖਾਈ ਜਾ ਸਕੇ। ਸ਼ੀ ਨੇ ਸਭ ਤੋਂ ਪਹਿਲਾਂ ਲਾਲ ਬਕਸੇ ’ਚ ਆਪਣੀ ਵੋਟ ਪਾਈ। ਐਨਪੀਸੀ ਅਗਲੇ ਕੁਝ ਦਿਨਾਂ ’ਚ ਚੋਟੀ ਦੇ ਸਰਕਾਰੀ ਅਹੁਦਿਆਂ ਦੇ ਨਵੇਂ ਨਾਮ ਰੱਖੇਗੀ। ਇਸ ਦੇ ਨਾਲ ਪੂਰੀ ਕੈਬਨਿਟ ਸਮੇਤ ਚੀਨੀ ਸਰਕਾਰ ’ਚ ਬਦਲਾਅ ਵੀ ਨਜ਼ਰ ਆਏਗਾ। ਮਾਹਿਰਾਂ ਦਾ ਮੰਨਣਾ ਹੈ ਕਿ ਸੰਵਿਧਾਨਕ ਸੋਧ ਨਾਲ ਮੁਲਕ ਇਕ ਪਾਰਟੀ ਤੋਂ ਹੁਣ ਇਕ ਆਗੂ ਵਾਲੇ ਮੁਲਕ ’ਚ ਤਬਦੀਲ ਹੋ ਗਿਆ ਹੈ। ਸ਼ੀ ਦੇ ਲੰਬੇ ਸਮੇਂ ਤਕ ਚੀਨ ਦੇ ਮੁਖੀ ਬਣੇ ਰਹਿਣ ਨਾਲ ਗੁਆਂਢੀਆਂ ਖਾਸ ਕਰਕੇ ਭਾਰਤ ਦੇ ਮਾਹਿਰਾਂ ਨੇ ਚਿੰਤਾ ਜਤਾਈ ਹੈ।
ਭ੍ਰਿਸ਼ਟਾਚਾਰ ਤੋਂ ਆਪਣੇ ਪਰਿਵਾਰਾਂ ਨੂੰ ਲਾਂਭੇ ਰੱਖੋ: ਜਿਨਪਿੰਗ: ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੀਨੀ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਪਰਿਵਾਰਾਂ ਨੂੰ ਭ੍ਰਿਸ਼ਟਾਚਾਰ ’ਚ ਸ਼ਾਮਲ ਹੋਣ ਤੋਂ ਰੋਕਣ ਦਾ ਪ੍ਰਬੰਧ ਕਰਨ। ਨੈਸ਼ਨਲ ਪੀਪਲਜ਼ ਕਾਂਗਰਸ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜ਼ਾਬਤਾ ਰੱਖਣ ਅਤੇ ਲਾਲਚ ’ਚ ਨਾ ਆਉਣ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾਪਿਆਂ ਦੇ ਨਾਮ ਅਤੇ ਅਹੁਦੇ ਦੀ ਦੁਰਵਰਤੋਂ ਨਾ ਕਰਨ ਦਿਉ। ਸ਼ੀ ਨੇ ਕਿਹਾ ਕਿ ਅਧਿਕਾਰੀ ਕਦੇ ਵੀ ਰੇਖਾ ਨੂੰ ਪਾਰ ਨਾ ਕਰਨ ਅਤੇ ਭ੍ਰਿਸ਼ਟਾਚਾਰ ਤੋਂ ਬਚੇ ਰਹਿਣ। ਉਨ੍ਹਾਂ ਅਧਿਕਾਰੀਆਂ ਨੂੰ ਮਿਸਾਲ ਪੇਸ਼ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਕਾਨੂੰਨ ਦੇ ਰਾਜ ਦਾ ਪਾਲਣ ਕਰਨ। -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article