PUNJABMAILUSA.COM

ਸ਼ੈਰੀਡਨ ਜੇਲ੍ਹ ’ਚੋਂ ਪੰਜ ਸਿੱਖਾਂ ਸਮੇਤ ਅੱਠ ਸ਼ਰਨਾਰਥੀ ਰਿਹਾਅ

 Breaking News

ਸ਼ੈਰੀਡਨ ਜੇਲ੍ਹ ’ਚੋਂ ਪੰਜ ਸਿੱਖਾਂ ਸਮੇਤ ਅੱਠ ਸ਼ਰਨਾਰਥੀ ਰਿਹਾਅ

ਸ਼ੈਰੀਡਨ ਜੇਲ੍ਹ ’ਚੋਂ ਪੰਜ ਸਿੱਖਾਂ ਸਮੇਤ ਅੱਠ ਸ਼ਰਨਾਰਥੀ ਰਿਹਾਅ
August 23
22:15 2018

ਵਾਸ਼ਿੰਗਟਨ, 23 ਅਗਸਤ (ਪੰਜਾਬ ਮੇਲ)- ਪੰਜ ਸਿੱਖਾਂ ਸਮੇਤ ਅੱਠ ਸ਼ਰਨਾਰਥੀਆਂ ਨੂੰ ਅਮਰੀਕਾ ਦੇ ਔਰੇਗਨ ਸੂਬੇ ਦੀ ਜੇਲ੍ਹ ’ਚੋਂ ਇਕ ਮੁਚੱਲਕੇ ਦੇ ਆਧਾਰ ’ਤੇ ਰਿਹਾਅ ਕੀਤਾ ਗਿਆ ਹੈ ਜੋ ਟਰੰਪ ਪ੍ਰਸ਼ਾਸਨ ਦੀ ਸਖ਼ਤ ਆਵਾਸ ਵਿਰੋਧੀ ਨੀਤੀ ਕਾਰਨ ਪਿਛਲੇ ਤਿੰਨ ਮਹੀਨੇ ਤੋਂ ਹਿਰਾਸਤ ਵਿੱਚ ਸਨ।
ਔਰੇਗਨ ਵਿੱਚ ਮਈ ਮਹੀਨੇ 52 ਭਾਰਤੀਆਂ ਨੂੰ ਹਿਰਾਸਤ ਕੇਂਦਰ ਵਿੱਚ ਭੇਜ ਦਿੱਤਾ ਗਿਆ ਸੀ ਜਿਨ੍ਹਾਂ ’ਚੋਂ ਕਈ ਸਿੱਖ ਸਨ। ਇਹ ਲੋਕ ਅਮਰੀਕਾ ਵਿੱਚ ਸ਼ਰਨ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਸ਼ੈਰੀਡਨ ਹਿਰਾਸਤ ਕੇਂਦਰ ਵਿੱਚ ਕੁੱਲ 124 ਗ਼ੈਰਕਾਨੂੰਨੀ ਆਵਾਸੀਆਂ ਨੂੰ ਰੱਖਿਆ ਹੋਇਆ ਸੀ। ਕੱਲ੍ਹ ਰਿਹਾਅ ਕੀਤੇ ਸ਼ਰਨਾਰਥੀਆਂ ਵਿੱਚੋਂ ਪੰਜ ਭਾਰਤੀ ਨੌਜਵਾਨ ਹਨ। ਇਨ੍ਹਾਂ ’ਚੋਂ ਇਕ 24 ਸਾਲਾ ਕਰਨਦੀਪ ਸਿੰਘ ਨੇ ‘ਔਰੇਗਨ ਲਾਈਵ’ ਨਾਲ ਗੱਲਬਾਤ ਕਰਦਿਆਂ ਕਿਹਾ ‘‘ ਸ਼ੁਰੂ ਵਿੱਚ ਤਾਂ ਮੇਰੀ ਆਸ ਹੀ ਮੁੱਕ ਗਈ ਸੀ। ਹੁਣ ਇਹ ਇਕ ਸੁਫ਼ਨੇ ਦੀ ਤਰ੍ਹਾਂ ਹੈ। ਮੈਂ ਬਹੁਤ ਖ਼ੁਸ਼ ਹਾਂ। ਤੁਸੀਂ ਸਾਰਿਆਂ ਨੇ ਸਾਡਾ ਭਰਵਾਂ ਸਾਥ ਦਿੱਤਾ ਜਿਸ ਬਦਲੇ ਤੁਹਾਡਾ ਸ਼ੁਕਰੀਆ।’’ ਹਿਰਾਸਤ ਵਿੱਚ ਲਏ ਬਹੁਤੇ ਭਾਰਤੀਆਂ ’ਚੋਂ ਸਿੱਖ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਸਰਜ਼ਮੀਨ ’ਤੇ ਧਾਰਮਿਕ ਤੇ ਸਿਆਸੀ ਵਿਤਕਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ੈਰੀਡਨ ਜੇਲ੍ਹ ਵਿੱਚ ਵੀ ਉਨ੍ਹਾਂ ਕਈ ਕਿਸਮ ਦੀਆਂ ਰੋਕਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਉਨ੍ਹਾਂ ਨੂੰ ਕੁਝ ਮੂਲ ਸਿੱਖ ਰਵਾਇਤਾਂ ਦਾ ਪਾਲਣ ਕਰਨ ਤੋਂ ਰੋਕਿਆ ਜਾਂਦਾ ਸੀ।
ਕਰਨਦੀਪ ਸਿੰਘ ਨੇ ਕਿਹਾ ‘‘ ਮੈਂ ਜੇਲ੍ਹ ਅਧਿਕਾਰੀਆਂ ਦਾ ਕਸੂਰ ਨਹੀਂ ਗਿਣਦਾ। ਸ਼ਾਇਦ ਉਹ ਸਿੱਖ ਰਹੁ ਰੀਤਾਂ ਬਾਰੇ ਜਾਣਦੇ ਹੀ ਨਹੀਂ।’’ 22 ਸਾਲਾ ਲਵਪ੍ਰੀਤ ਸਿੰਘ ਨੇ ਆਪਣੇ ਦੁਭਾਸ਼ੀਏ ਰਾਹੀਂ ਦੱਸਿਆ ‘‘ ਅਸੀਂ ਵਾਕਈ ਬਹੁਤ ਨਿਰਾਸ਼ ਸਾਂ। ਸਾਨੂੰ ਆਪਣੇ ਸੈੱਲਾਂ ਵਿੱਚ ਬਾਹਰ ਆਉਣ ਦੀ ਆਗਿਆ ਨਹੀਂ ਦਿੱਤੀ ਜਾਂਦੀ ਸੀ ਤੇ ਅਸੀਂ ਆਪਣੇ ਪਰਿਵਾਰਕ ਜੀਆਂ ਨਾਲ ਗੱਲ ਵੀ ਨਹੀਂ ਕਰ ਸਕਦੇ ਸਾਂ। ਜੇਲ੍ਹ ਅਧਿਕਾਰੀਆਂ ਨੂੰ ਵੀ ਸਾਡੇ ਬਾਰੇ ਕੋਈ ਖਾਸ ਜਾਣਕਾਰੀ ਨਹੀਂ ਸੀ ਸਾਡੇ ਪਰਿਵਾਰ ਕਿਵੇਂ ਮਦਦ ਕਰ ਸਕਦੇ ਸਨ ਜਦੋਂ ਉਨ੍ਹਾਂ ਨੂੰ ਸਾਡੇ ਇੱਥੇ ਹੋਣ ਦੀ ਖ਼ਬਰ ਸਾਰ ਹੀ ਨਹੀਂ ਸੀ।’’
ਇਨੋਵੇਸ਼ਨ ਲਾਅ ਲੈਬ ਨਾਲ ਜੁੜੇ ਬੇਜਾਰੈਨੋ ਮੁਇਰਹੈੱਡ ਨੇ ਦੱਸਿਆ ਕਿ ਸ਼ੈਰੀਡਨ ਜੇਲ੍ਹ ’ਚੋਂ ਕੱਲ੍ਹ ਅੱਠ ਸ਼ਰਨਾਰਥੀ ਛੱਡੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸ਼ਰਨਾਰਥੀ ਰਿਹਾਅ ਹੋ ਸਕਦੇ ਹਨ। -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article