PUNJABMAILUSA.COM

ਸ਼ੋਸਲ ਮੀਡੀਆ ‘ਤੇ ਵਾਇਰਲ ਚਿੱਠੀ ਤੋਂ ਬਾਅਦ ਨਵਾਂਸ਼ਹਿਰ ਦੀ ਪੁਲਿਸ ਹੋਈ ਚੌਕਸ

ਸ਼ੋਸਲ ਮੀਡੀਆ ‘ਤੇ ਵਾਇਰਲ ਚਿੱਠੀ ਤੋਂ ਬਾਅਦ ਨਵਾਂਸ਼ਹਿਰ ਦੀ ਪੁਲਿਸ ਹੋਈ ਚੌਕਸ

ਸ਼ੋਸਲ ਮੀਡੀਆ ‘ਤੇ ਵਾਇਰਲ ਚਿੱਠੀ ਤੋਂ ਬਾਅਦ ਨਵਾਂਸ਼ਹਿਰ ਦੀ ਪੁਲਿਸ ਹੋਈ ਚੌਕਸ
September 16
10:52 2018

ਨਵਾਂਸ਼ਹਿਰ, 16 ਸਤੰਬਰ (ਪੰਜਾਬ ਮੇਲ)- ‘ਭਿੰਡਰਾਂਵਾਲਾ ਟਾਈਗਰਜ਼ ਫੋਰਸ ਆਫ ਖਾਲਿਸਤਾਨ’ ਦੇ ਲੈਟਰ ਪੈਡ ‘ਤੇ ਸ਼ੋਸਲ ਮੀਡੀਆ ‘ਤੇ ਵਾਇਰਲ ਹੋਈ ਚਿੱਠੀ ਤੋਂ ਬਾਅਦ ਨਵਾਂਸ਼ਹਿਰ ਦੀ ਪੁਲਿਸ ਬੇਹੱਦ ਚੌਕੰਨੀ ਹੋ ਗਈ ਹੈ। ਜਿਸ ਦੇ ਤਹਿਤ ਸ਼ਨੀਵਾਰ ਨੂੰ ਦੇਰ ਰਾਤ ਤੱਕ ਨਾ ਸਿਰਫ ਉੱਚ ਪੁਲਿਸ ਅਧਿਕਾਰੀਆਂ ਦੀਆਂ ਬੈਠਕਾਂ ਦਾ ਦੌਰ ਚਲਦਾ ਰਿਹਾ ਸਗੋਂ ਐੱਸ.ਐੱਸ.ਪੀ. ਦਫਤਰ ਦੀ ਚੌਕਸੀ ਨੂੰ ਵਧਾ ਕੇ ਦਫਤਰ ਦੇ ਬਾਹਰ ਲਾਈਟ ਮਸ਼ੀਨਗਨ ਨਾਲ ਲੈਸ ਵਿਸ਼ੇਸ਼ ਪੁਲਿਸ ਦਸਤਾ ਵੀ ਤਾਇਨਾਤ ਕਰ ਦਿੱਤਾ ਗਿਆ। ਪੁਲਿਸ ਸੂਤਰਾਂ ਨੇ ਦੱਸਿਆ ਕਿ ਐੱਸ.ਐੱਸ.ਪੀ. ਕੈਂਪਸ ‘ਚ ਆਯੋਜਿਤ ਬੈਠਕ ‘ਚ ਐੱਸ.ਪੀ. ਅਤੇ ਡੀ.ਐੱਸ.ਪੀ. ਰੈਂਕ ਦੇ ਅਧਿਕਾਰੀ ਹਾਜ਼ਰ ਸਨ। ਐੱਸ.ਪੀ. (ਜਾਂਚ) ਬਲਰਾਜ ਸਿੰਘ ਨੇ ਐੱਸ.ਐੱਸ.ਪੀ. ਦਫਤਰ ਪਹੁੰਚ ਕੇ ਐੱਸ.ਐਚ.ਓ. ਸਿਟੀ ਸਮੇਤ ਕਈ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਪੁਲਿਸ ਵੱਲੋਂ ਐੱਸ.ਐੱਸ.ਪੀ. ਦਫਤਰ ‘ਚ ਹਰ ਕੌਨੇ ਤੋਂ ਜਾਂਚ ਕੀਤੀ ਗਈ।
ਦੱਸਣਯੋਗ ਹੈ ਕਿ ‘ਭਿੰਡਰਾਂਵਾਲਾ ਟਾਈਗਰਜ਼ ਫੋਰਸ ਆਫ ਖਾਲਿਸਤਾਨ’ ਦੀ ਵਾਇਰਲ ਹੋਈ ਚਿੱਠੀ ‘ਚ ਸੰਗਠਨ ਨੇ ਜਲੰਧਰ ਦੇ ਮਕਸੂਦਾਂ ਥਾਣੇ ‘ਚ ਹੋਏ ਬੰਬ ਧਮਾਕੇ, ਐੱਸ.ਐੱਸ.ਪੀ. ਦਫਤਰ ਨਵਾਂਸ਼ਹਿਰ ਅਤੇ ਦਰਿਆ ਪੁਲਿਸ ਸਟੇਸ਼ਨ ਚੰਡੀਗੜ੍ਹ ‘ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਅਪਣੇ ਸਿਰ ਲਈ ਹੈ ਅਤੇ ਪੁਲਿਸ ਅਧਿਕਾਰੀਆਂ ਨੂੰ ਪਰਲੋਕ ਦੀ ਤਿਆਰੀਆਂ ਸਬੰਧੀ ਧਮਕੀ ਦਿੱਤੀ ਗਈ ਹੈ।
ਵਾਇਰਲ ਚਿੱਠੀ ਪੂਰੀ ਤਰ੍ਹਾਂ ਬੋਗਸ; ਪੁਲਿਸ ਨੇ ਸਖਤ ਕੀਤੀ ਸੁਰੱਖਿਆ ਵਿਵਸਥਾ
‘ਭਿੰਡਰਾਂਵਾਲਾ ਟਾਈਗਰਜ਼ ਫੋਰਸ ਆਫ ਖਾਲਿਸਤਾਨ’ ਦੇ ਲੈਟਰ ਹੈਡ ‘ਤੇ ਵਾਇਰਲ ਚਿੱਠੀ ਸਬੰਧੀ ਗੱਲਬਾਤ ਕਰਦੇ ਹੋਏ ਐੱਸ.ਐੱਸ.ਪੀ. ਦੀਪਕ ਹਿਲੌਰੀ ਨੇ ਦੱਸਿਆ ਕਿ ਪੂਰੀ ਤਰ੍ਹਾਂ ਬੋਗਸ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਕੋਈ ਮਾਮਲਾ ਨਵਾਂਸ਼ਹਿਰ ‘ਚ ਨਹੀਂ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਹੀ ਬਾਅਦ ਦੁਪਹਿਰ ਐੱਸ.ਐੱਸ.ਪੀ. ਦਫਤਰ ਵਿਖੇ ਪੱਤਰਕਾਰ ਮਿਲਣੀ ਵੀ ਕੀਤੀ ਗਈ ਸੀ।
ਇਸ ਸਬੰਧ ‘ਚ ਐੱਸ.ਪੀ. (ਜਾਂਚ) ਬਲਰਾਜ ਸਿੰਘ ਨੇ ਦੱਸਿਆ ਕਿ ਚਾਹੇ ਵਾਇਰਲ ਚਿੱਠੀ ‘ਚ ਕੋਈ ਸੱਚਾਈ ਨਹੀਂ ਹੈ ਅਤੇ ਪੂਰੀ ਤਰ੍ਹਾਂ ਨਾਲ ਬੋਗਸ ਹੈ ਪਰ ਬਾਵਜੂਦ ਇਸ ਦੇ ਪੁਲਿਸ ਪੂਰੀ ਤਰ੍ਹਾਂ ਨਾਲ ਚੌਕੰਨੀ ਹੈ ਅਤੇ ਪੁਲਿਸ ਵੱਲੋਂ ਚੌਕਸੀ ਰੱਖੀ ਜਾ ਰਹੀ ਹੈ। ਜਿਸ ਦੇ ਤਹਿਤ ਪੁਲਿਸ ਦੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਵੀ ਉਕਤ ਵਾਇਰਲ ਚਿੱਠੀ ਸਬੰਧੀ ਐੱਸ.ਐੱਸ.ਪੀ. ਦਫਤਰ ਵਿਖੇ ਅੱਜ ਵੀ ਪੁਲਿਸ ਅਧਿਕਾਰੀਆਂ ਦੀ ਇਕ ਬੈਠਕ ਆਯੋਜਿਤ ਕੀਤੀ ਗਈ। ਇਸ ਸਬੰਧ ਵਿਚ ਹਾਲਾਂਕਿ 1 ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੈਠਕ ਪੰਚਾਇਤ ਸਮਿਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਦੇ ਸਬੰਧ ‘ਚ ਹੈ। ਜਦੋਂ ਉਕਤ ਅਧਿਕਾਰੀ ਨਾਲ ਵਾਇਰਲ ਚਿੱਠੀ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਬੈਠਕ ‘ਚ ਇਸ ਮੁੱਦੇ ‘ਤੇ ਵੀ ਵਿਚਾਰ ਹੋ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article