ਸ਼੍ਰੋਮਣੀ ਅਕਾਲੀ ਦਲ ਦੀਪ ਸਿੱਧੂ ਦੀ ਨਹੀਂ ਕਰੇਗਾ ਹਮਾਇਤ : ਬਿਕਰਮ ਮਜੀਠੀਆ

83
Share

ਚੰਡੀਗੜ੍ਹ, 4 ਮਾਰਚ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਲਾਲ ਕਿਲਾ ਹਿੰਸਾ ਮਾਮਲੇ ਵਿਚ ਗਿ੍ਰਫਤਾਰ ਦੀਪ ਸਿੱਧੂ ਦੀ ਹਮਾਇਤ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਸੀ ਕਿ ਦੀਪ ਸਿੱਧੂ ਦੀ ਰਿਹਾਈ ਲਈ ਚਾਰਾਜੋਈ ਕੀਤੀ ਜਾਵੇਗੀ।
ਇਸ ਬਾਰੇ ਜਦੋਂ ਮਜੀਠੀਆ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਸਿਰਸਾ ਨਾਲ ਕੋਈ ਗੱਲ ਨਹੀਂ ਹੋਈ। ਇਸ ਲਈ ਸਿਰਸਾ ਦੇ ਬਿਆਨ ਬਾਰੇ ਅਜੇ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਪ ਸਿੱਧੂ ਦੀ ਹਮਾਇਤ ਨਹੀਂ ਕਰੇਗਾ।
ਦੱਸ ਦਈਏ ਕਿ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ’ਤੇ ਹਿੰਸਾ ਦੇ ਮਾਮਲੇ ’ਚ ਦੀਪ ਸਿੱਧੂ ਗਿ੍ਰਫਤਾਰ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ’ਚ ਗਿ੍ਰਫਤਾਰ ਲੋਕਾਂ ਦੀਆਂ ਜ਼ਮਾਨਤਾਂ ਕਰਵਾ ਰਹੀ ਹੈ। ਇਸ ਬਾਰੇ ਹੀ ਸਿਰਸਾ ਨੇ ਕਿਹਾ ਹੈ ਕਿ ਉਹ ਦੀਪ ਸਿੱਧੂ ਨੂੰ ਵੀ ਜੇਲ੍ਹ ਵਿਚੋਂ ਰਿਹਾਅ ਕਰਵਾਉਣਗੇ ਪਰ ਦੂਜੇ ਪਾਸੇ ਮਜੀਠੀਆ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ।

Share