PUNJABMAILUSA.COM

ਸ਼੍ਰੋਮਣੀ ਅਕਾਲੀ ਦਲ ਦੀ ਪੋਲ ਖੋਲ੍ਹ ਰੈਲੀ ‘ਤੇ ਪ੍ਰਸ਼ਾਸਨ ਨੇ ਲਗਾਈ ਰੋਕ

ਸ਼੍ਰੋਮਣੀ ਅਕਾਲੀ ਦਲ ਦੀ ਪੋਲ ਖੋਲ੍ਹ ਰੈਲੀ ‘ਤੇ ਪ੍ਰਸ਼ਾਸਨ ਨੇ ਲਗਾਈ ਰੋਕ

ਸ਼੍ਰੋਮਣੀ ਅਕਾਲੀ ਦਲ ਦੀ ਪੋਲ ਖੋਲ੍ਹ ਰੈਲੀ ‘ਤੇ ਪ੍ਰਸ਼ਾਸਨ ਨੇ ਲਗਾਈ ਰੋਕ
September 14
12:10 2018

ਚੰਡੀਗੜ੍ਹ, 14 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੀ ਫ਼ਰੀਦਕੋਟ ਵਿੱਚ 16 ਨੂੰ ਹੋਣ ਵਾਲੀ ਪੋਲ ਖੋਲ੍ਹ ਰੈਲੀ ‘ਤੇ ਪ੍ਰਸ਼ਾਸਨ ਨੇ ਰੋਕ ਲਾ ਦਿੱਤੀ ਹੈ। ਪ੍ਰਸ਼ਾਸਨ ਨੂੰ ਖ਼ਦਸ਼ਾ ਹੈ ਕਿ ਫ਼ਰੀਦਕੋਟ ਦੀ ਇਸ ਰੈਲੀ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਸਕਦਾ ਹੈ ਤੇ ਟਕਰਾਅ ਤੇ ਹਿੰਸਾ ਹੋਣ ਦੇ ਕਾਫੀ ਆਸਾਰ ਹਨ। ਦਰਅਸਲ, ਅਕਾਲੀ ਦਲ ਨੇ ਬੇਅਦਬੀ ਤੇ ਗੋਲ਼ੀਕਾਂਡਾਂ ‘ਤੇ ਤਿਆਰ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਜਵਾਬ ਦੇਣ ਲਈ ਪੋਲ ਖੋਲ੍ਹ ਰੈਲੀ ਕਰਨ ਦਾ ਐਲਾਨ ਕੀਤਾ ਸੀ। ਪਹਿਲਾਂ ਇਹ ਰੈਲੀ ਬਰਗਾੜੀ ਵਿੱਚ ਹੀ ਕੀਤੀ ਜਾਣੀ ਸੀ। ਬਰਗਾੜੀ ਵਿੱਚ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਮੁਤਵਾਜ਼ੀ ਜਥੇਦਾਰਾਂ ਦੀ ਅਗਵਾਈ ਵਿੱਚ ਪਹਿਲਾਂ ਹੀ ਮੋਰਚਾ ਲੱਗਾ ਹੋਇਆ ਹੈ। ਅਕਾਲੀ ਦਲ ਨੇ ਮੋਰਚੇ ਕਾਰਨ ਸੰਭਾਵੀ ਟਕਰਾਅ ਤੋਂ ਬਚਣ ਲਈ 16 ਤਾਰੀਖ਼ ਦੀ ਰੈਲੀ ਨੂੰ ਫ਼ਰੀਦਕੋਟ ਵਿੱਚ ਕਰਨ ਦਾ ਫੈਸਲਾ ਕੀਤਾ, ਜਿਸ ਤੋਂ ਬਾਅਦ ਮੋਰਚੇ ਦੇ ਆਗੂਆਂ ਨੇ 16 ਤਾਰੀਖ਼ ਨੂੰ ਹੀ ਵੱਧ ਤੋਂ ਵੱਧ ਸੰਗਤ ਨੂੰ ਬਰਗਾੜੀ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ। ਮੋਰਚੇ ਤੋਂ ਪਿਛਲੀ ਬਾਦਲ ਸਰਕਾਰ ਦੀ ਲਗਾਤਾਰ ਖ਼ਿਲਾਫ਼ਤ ਹੁੰਦੀ ਆਈ ਹੈ। ਇਸ ਤੋਂ ਬਾਅਦ ਅੱਜ ਫ਼ਰੀਦਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਰੈਲੀ ਉੱਪਰ ਰੋਕ ਲਾ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਬੇਅਦਬੀ ਰਿਪੋਰਟ ‘ਤੇ ਵਿਧਾਨ ਸਭਾ ਵਿੱਚ ਵਾਕਆਊਟ ਕਰਨ ਤੋਂ ਬਾਅਦ ਅਕਾਲੀ ਦਲ ਆਪਣੀ ਹੋਈ ਕਿਰਕਿਰੀ ਨੂੰ ਸੰਭਾਲਣ ਲਈ ਇਸ ਰੈਲੀ ਰਾਹੀਂ ਹੰਭਲਾ ਮਾਰਨਾ ਚਾਹੁੰਦਾ ਸੀ। ਮੋਰਚਾ ਤੇ ਰੈਲੀ ਇੱਕੋ ਜ਼ਿਲ੍ਹੇ ਵਿੱਚ ਹੋਣ ਕਾਰਨ ਟਕਰਾਅ ਹੋਣ ਦੇ ਖ਼ਦਸ਼ੇ ਨੇ ਅਕਾਲੀ ਦਲ ਦੀ ਅਕਸ ਸੁਧਾਰਨ ਦੀ ਮਨਸ਼ਾ ‘ਤੇ ਵੀ ਪਾਣੀ ਫੇਰ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕਿ ਅਕਾਲੀ ਦਲ ਇਸ ‘ਤੇ ਕੀ ਪ੍ਰਤੀਕਿਰਿਆ ਜ਼ਾਹਰ ਕਰਦਾ ਹੈ, ਕਿਉਂਕਿ ਕੁਝ ਸਮੇਂ ਬਾਅਦ ਸੁਖਬੀਰ ਬਾਦਲ ਨੇ ਇੱਥੇ ਰੈਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਆਉਣਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article