PUNJABMAILUSA.COM

ਸ਼੍ਰੋਮਣੀ ਅਕਾਲੀ ਦਲ ਦੀ ਸਦਭਾਵਨਾ ਰੈਲੀ ਬਣੀ ਚੋਣ ਰੈਲੀ

ਸ਼੍ਰੋਮਣੀ ਅਕਾਲੀ ਦਲ ਦੀ ਸਦਭਾਵਨਾ ਰੈਲੀ ਬਣੀ ਚੋਣ ਰੈਲੀ

ਸ਼੍ਰੋਮਣੀ ਅਕਾਲੀ ਦਲ ਦੀ ਸਦਭਾਵਨਾ ਰੈਲੀ ਬਣੀ ਚੋਣ ਰੈਲੀ
November 25
12:26 2015

21
ਬਠਿੰਡਾ, 25 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਕਰੀਬ ਡੇਢ ਮਹੀਨਾ ਲੋਕਾਂ ਤੋਂ ਪਾਸਾ ਵੱਟਣ ਤੋਂ ਬਾਅਦ ਇੱਥੇ ਪੰਜਾਬ ਵਾਸੀਆਂ ਨੂੰ ਇਕ ਵੱਡੀ ਰੈਲੀ ਰਾਹੀਂ ਸਿਆਸੀ ਵਜੂਦ ਦਾ ਸੁਨੇਹਾ ਦਿੱਤਾ। ਅਕਾਲੀ ਦਲ ਨੇ ਪਹਿਲੀ ਸਦਭਾਵਨਾ ਰੈਲੀ ਰਾਹੀਂ ਕਾਂਗਰਸ ਨੂੰ ਸਿੱਧੀ ਚੁਣੌਤੀ ਦਿੰਦਿਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਲੋਕ ਰੋਹ ਵਿਚ ਉਖੜੀ ਹੋਈ ਅਕਾਲੀ ਲੀਡਰਸ਼ਿਪ ਇਸ ਰੈਲੀ ਵਿਚ ਅਸਰਦਾਰ ਇਕੱਠ ਕਰਨ ‘ਚ ਕਾਮਯਾਬ ਰਹੀ। ਮਾਲਵੇ ਦੇ ਬਠਿੰਡਾ, ਮਾਨਸਾ, ਫਰੀਦਕੋਟ, ਮੁਕਤਸਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਲੋਕਾਂ ਦਾ ਇਕੱਠ ਭਾਵੇਂ ਅਕਾਲੀ ਦਲ ਦੇ ਟੀਚੇ ਤੋਂ ਤਾਂ ਕਾਫ਼ੀ ਘੱਟ ਰਿਹਾ, ਪਰ ਇਹ ਬੁਝੀ ਪਈ ਅਕਾਲੀ ਲੀਡਰਸ਼ਿਪ ਵਿਚ ਮੁੜ ਜਾਨ ਪਾਉਣ ‘ਚ ਸਹਾਈ ਹੋਇਆ। ਬਠਿੰਡਾ-ਗੋਨਿਆਣਾ ਸੜਕ ‘ਤੇ ਪਰਲਜ਼ ਕੰਪਨੀ ਵਾਲੀ ਜਗ੍ਹਾ ‘ਤੇ ਹੋਈ ਸਦਭਾਵਨਾ ਰੈਲੀ ਬਿਨਾਂ ਕਿਸੇ ਰੌਲੇ-ਰੱਪੇ ਤੋਂ ਪੁਰਅਮਨ ਢੰਗ ਨਾਲ ਹੋ ਗਈ, ਜਿਸ ਨਾਲ ਪੁਲਿਸ ਦੇ ਸੁੱਖ ਦਾ ਸਾਹ ਲਿਆ। ਭਾਜਪਾ ਲੀਡਰਸ਼ਿਪ ਰੈਲੀ ‘ਚ ਉਚੇਚੀ ਹਾਜ਼ਰੀ ਲਵਾ ਕੇ ਗਠਜੋੜ ਵਿਚ ਪੂਰੀ ਸਦਭਾਵਨਾ ਹੋਣ ਦਾ ਦਿਖਾਵਾ ਕੀਤਾ। ਅਕਾਲੀ ਲੀਡਰਸ਼ਿਪ ਸਿੱਧੇ ਤੌਰ ‘ਤੇ ਕਾਂਗਰਸ ਨੂੰ ਨਿਸ਼ਾਨੇ ‘ਤੇ ਰੱਖਿਆ। ਗਰਮ-ਦਲੀਆਂ ਅਤੇ ਕਾਂਗਰਸ ਵਿੱਚ ਗੱਠਜੋੜ ਦੀ ਗੱਲ ਨੂੰ ਮਜ਼ਬੂਤੀ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਅਤੇ ਲੋਕਾਂ ਨੂੰ ਕਈ ਤਰ੍ਹਾਂ ਦੇ ਡਰ ਅਤੇ ਤੌਖਲੇ ਦਿਖਾ ਕੇ ਅਮਨ-ਸ਼ਾਂਤੀ ਅਤੇ ਭਾਈਚਾਰੇ ਲਈ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ। ਕੁਝ ਲੀਡਰਾਂ ਨੇ ਕਾਂਗਰਸ ਖਿਲਾਫ ਕਾਫ਼ੀ ਕੁੜੱਤਣ ਭਰੇ ਲਫ਼ਜ਼ਾਂ ਦਾ ਇਸਤੇਮਾਲ ਕੀਤਾ। ਰੈਲੀ ਵਿਚ ਯੂਥ ਦਲ ਦਾ ਮਨੋਬਲ ਤਾਂ ਭਾਵੇਂ ਉਚਾ ਸੀ ਪਰ ਪੰਡਾਲ ‘ਚ ਲੋਕਾਂ ਵਿਚ ਕੋਈ ਜੋਸ਼ ਨਹੀਂ ਸੀ। ਰੈਲੀ ਵਿਚ ਗਰੀਬ ਤਬਕੇ ਅਤੇ ਨੌਜਵਾਨ ਵਰਗ ਦੀ ਜ਼ਿਆਦਾ ਹਾਜ਼ਰੀ ਰਹੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਅਕਾਲੀ ਦਲ ਪੰਜਾਬ ਵਿਚ ਅਮਨ ਕਾਇਮ ਰੱਖਣ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਸਮੇਤ ਵਿਰੋਧੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਅੱਗ ਵਾਲੀ ਖੇਡ ਨਾ ਖੇਡਣ ਅਤੇ ਜੇ ਭਾਂਬੜ ਮੱਚਿਆ ਤਾਂ ਉੁਹ ਖ਼ੁਦ ਵੀ ਨਹੀਂ ਬਚਣਗੇ। ਉਨ੍ਹਾਂ ਖਾਲਿਸਤਾਨੀਆਂ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਕਿਹਾ ਕਿ ਇਹ ਲੋਕ ਪੰਜਾਬ ਵਿਚ ਸਿਆਸੀ ਮੁਫਾਦ ਲਈ ਮਾਹੌਲ ਵਿਗਾੜ ਰਹੇ ਹਨ। ਉਨ੍ਹਾਂ ਹਾਜ਼ਰ ਲੋਕਾਂ ਨੂੰ ਅਮਨ ਕਾਇਮ ਰੱਖਣ ਲਈ ਜਾਨਾਂ ਵਾਰਨ ਦਾ ਅਹਿਦ ਵੀ ਦਿਵਾਇਆ।
ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਕੱਠ ਤੋਂ ਜੋਸ਼ ਵਿਚ ਆ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਸਿੱਧੇ ਤੌਰ ‘ਤੇ ਵੰਗਾਰਦਿਆਂ ਆਖਿਆ ਕਿ ਜੇ ਹਿੰਮਤ ਹੈ, ਤਾਂ ਉਹ ਇਸੇ ਜਗ੍ਹਾ ਇੰਨਾ ਇਕੱਠ ਕਰ ਕੇ ਦਿਖਾਉਣ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਰਾਜਭਾਗ ਦੇ ਸੁਪਨੇ ਲੈਣੇ ਬੰਦ ਕਰਨ ਦੀ ਗੱਲ ਆਖਦੇ ਹੋਏ ਆਪਣੇ 25 ਸਾਲ ਰਾਜ ਕਰਨ ਦੀ ਗੱਲ ਦੁਹਰਾਈ ਤੇ 2017 ਦੀ ਚੋਣ-ਜੰਗ ਦੇ ਆਗਾਜ਼ ਦਾ ਐਲਾਨ ਵੀ ਕੀਤਾ। ਉਨ੍ਹਾਂ ਆਖਿਆ ਕਿ ਅਖੌਤੀ ਪੰਥਕ ਲੋਕ ਅਤੇ ਕਾਂਗਰਸ ਦਾ ਨਵਾਂ ਗਠਜੋੜ ਬਣ ਗਿਆ ਹੈ, ਜੋ ਪੰਜਾਬ ਸੱਤਾ ਲਈ ਮਾਹੌਲ ਖਰਾਬ ਕਰਨ ‘ਚ ਲੱਗਾ ਹੋਇਆ ਹੈ ਤੇ ‘ਰਾਹੁਲ ਗਾਂਧੀ ਪੰਜਾਬ ਨੂੰ ਫਿਰ ਤੋਂ ਅੱਗ ਲਾਉਣ ਲਈ’ ਤੁਰਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਲਦੀ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਹੋਰਨਾਂ ਘਟਨਾਵਾਂ ਪਿਛਲੇ ਚਿਹਰਿਆਂ ਨੂੰ ਬੇਨਕਾਬ ਕਰ ਦੇਵੇਗੀ। ਉਨ੍ਹਾਂ ‘ਆਪ’ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਲੋਕ-ਵਿਰੋਧੀ ਦੱਸਿਆ। ਸਦਭਾਵਨਾ ਰੈਲੀ ਵਿਚ ਹਰੇਕ ਨੇਤਾ ਨੇ 1984 ਦੇ ਦੰਗਿਆਂ ਅਤੇ ਦਰਬਾਰ ਸਾਹਿਬ ‘ਤੇ ਹਮਲੇ ਦੀ ਗੱਲ ਕਰਦੇ ਹੋਏ ਕਾਂਗਰਸ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਬੰਦੀ-ਛੋੜ ਦਿਵਸ ਮੌਕੇ ਕਾਲੀਆਂ ਝੰਡੀਆਂ ਲਵਾਉਣ ਵਾਲਿਆਂ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਭਰਵੀਂ ਦੀਪਮਾਲਾ ਰਾਹੀਂ ਜਵਾਬ ਦੇਣ। ਸੋਸ਼ਲ ਮੀਡੀਆ ਰਾਹੀਂ ਆਪਣੇ ਖ਼ਿਲਾਫ਼ ਹੋ ਰਹੀ ਅਸੱਭਿਅਕ ਭਾਸ਼ਾ ਦੀ ਵਰਤੋਂ ਬਾਰੇ ਆਖਿਆ ਕਿ ਉਹ ਵੀ ਕਿਸੇ ਦੀ ਨੂੰਹ-ਧੀ ਹੈ, ਪਰ ਕੁਝ ਲੋਕ ਉਨ੍ਹਾਂ ਖਿਲਾਫ ਗਲਤ ਸ਼ਬਦਾਵਲੀ ਵਰਤ ਰਹੇ ਹਨ। ਭਾਜਪਾ ਪ੍ਰਧਾਨ ਕਮਲ ਸ਼ਰਮਾ ਨੇ ਆਖਿਆ ਕਿ ਕੁਝ ਲੋਕ ਪੰਜਾਬ ਦੇ ਅਮਨ ਨੂੰ ਢਾਹ ਲਾਉਣ ਵਾਸਤੇ ਹੋਰ ਵੀ ਸਾਜ਼ਿਸ਼ਾਂ ਘੜ ਸਕਦੇ ਹਨ ਅਤੇ ਮੁੱਖ ਮੰਤਰੀ ਜਲਦੀ ਅਜਿਹੇ ਲੋਕਾਂ ਨੂੰ ਬੇਨਕਾਬ ਕਰਨ।
ਰੈਲੀ ਨੂੰ ਕੇਂਦਰੀ ਮੰਤਰੀ ਵਿਜੇ ਸਾਂਪਲਾ, ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਮੰਤਰੀ ਸੁਰਜੀਤ ਕੁਮਾਰ ਜਿਆਣੀ, ਐੱਮ.ਪੀਜ਼ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਬੋਧਨ ਕੀਤਾ। ਮੰਚ ਸੰਚਾਲਨ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤਾ। ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਸ਼ੁਰੂ ‘ਚ ਲੋਕਾਂ ਨੂੰ ਜੀ ਆਇਆਂ ਆਖਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article