PUNJABMAILUSA.COM

ਸ਼੍ਰੋਮਣੀ ਅਕਾਲੀ ਦਲ ਦੇ ਫਿਲੌਰ ਤੋਂ ਵਿਧਾਇਕ ਅਵਿਨਾਸ਼ ਚੰਦਰ ਵੱਲੋਂ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਫਿਲੌਰ ਤੋਂ ਵਿਧਾਇਕ ਅਵਿਨਾਸ਼ ਚੰਦਰ ਵੱਲੋਂ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਫਿਲੌਰ ਤੋਂ ਵਿਧਾਇਕ ਅਵਿਨਾਸ਼ ਚੰਦਰ ਵੱਲੋਂ ਅਸਤੀਫ਼ਾ
November 18
21:30 2016

avinash
ਜਲੰਧਰ, 18 ਨਵੰਬਰ (ਪੰਜਾਬ ਮੇਲ)- ਟਿਕਟ ਕੱਟੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਫਿਲੌਰ ਤੋਂ ਵਿਧਾਇਕ ਅਵਿਨਾਸ਼ ਚੰਦਰ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਫਤਹਿ ਬੁਲਾ ਦਿੱਤੀ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਭੇਜ ਦਿੱਤਾ ਹੈ। ਸਰਬਣ ਸਿੰਘ ਫਿਲੌਰ ਤੋਂ ਬਾਅਦ ਅਵਿਨਾਸ਼ ਚੰਦਰ ਦੂਜੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸਣਯੋਗ ਹੈ ਕਿ ਅਵਿਨਾਸ਼ ਚੰਦਰ ਤੇ ਸਰਬਣ ਸਿੰਘ ਫਿਲੌਰ ਛੇ ਹਜ਼ਾਰ ਕਰੋੜ ਦੇ ਸਿੰਥੈਟਿਕ ਡਰੱਗ ਦੇ ਮਾਮਲੇ ਵਿੱਚ ਈਡੀ ਦੇ ਨਿਸ਼ਾਨੇ ’ਤੇ ਹਨ ਤੇ ਉਨ੍ਹਾਂ ਨੂੰ ਈਡੀ ਵੱਲੋਂ ਤਲਬ ਵੀ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਅਵਿਨਾਸ਼ ਚੰਦਰ ਨੇ 2002 ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਹਲਕਾ ਕਰਤਾਰਪੁਰ ਤੋਂ ਚੋਣ ਲੜੀ ਸੀ ਪਰ ਉਹ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ ਤੇ ਉਨ੍ਹਾਂ ਨੇ 2007 ਵਿੱਚ ਕਰਤਾਰਪੁਰ ਤੋਂ ਚੋਣ ਲੜੀ ਸੀ ਤੇ ਜੇਤੂ ਰਹੇ ਸਨ। ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦਾ ਹਲਕਾ ਕਰਤਾਰਪੁਰ ਤੋਂ ਬਦਲ ਕੇ ਫਿਲੌਰ ਕਰ ਦਿੱਤਾ ਸੀ, ਜਿਥੋਂ ਉਹ ਮਹਿਜ਼ 31 ਵੋਟਾਂ ਦੇ ਫਰਕ ਨਾਲ ਜਿੱਤੇ ਸਨ। ਉਥੇ ਉਨ੍ਹਾਂ ਨੂੰ ਬਸਪਾ ਦੇ ਉਮੀਦਵਾਰ ਬਲਦੇਵ ਖਹਿਰਾ ਨੇ ਸਖ਼ਤ ਟੱਕਰ ਦਿੱਤੀ ਸੀ। ਦਿਲਚਸਪ ਗੱਲ ਇਹ ਹੈ ਕਿ ਬਲਦੇਵ ਖਹਿਰਾ ਬਸਪਾ ਛੱਡ ਕੇ ਅਕਾਲੀ ਦਲ ਵਿੱਚ ਆ ਗਏ ਹਨ ਤੇ ਉਨ੍ਹਾਂ ਨੂੰ ਫਿਲੌਰ ਤੋਂ ਉਮੀਦਵਾਰ ਵੀ ਐਲਾਨ ਦਿੱਤਾ ਗਿਆ ਹੈ। ਪਿਛਲੇ ਦੋ ਮਹੀਨਿਆਂ ਤੋਂ ਅਵਿਨਾਸ਼ ਚੰਦਰ ਨੂੰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਿਆਸਤ ’ਚ ਹਾਸ਼ੀਏ ’ਤੇ ਧੱਕ ਦਿੱਤਾ ਸੀ। ਹਲਕਾ ਫਿਲੌਰ ਵਿਚ ਕੀਤੇ ਗਏ ਸੰਗਤ ਦਰਸ਼ਨਾਂ ਦੌਰਾਨ ਵਿਧਾਇਕ ਹੋਣ ਦੇ ਬਾਵਜੂਦ ਵੀ ਅਵਿਨਾਸ਼ ਚੰਦਰ ਨੂੰ ਸੁਖਬੀਰ ਬਾਦਲ ਨੇ ਨੇੜੇ ਨਹੀਂ ਸੀ ਲੱਗਣ ਦਿੱਤਾ ਜਾਂਦਾ। ਉਨ੍ਹਾਂ ਦੀ ਥਾਂ ਬਲਦੇਵ ਖਹਿਰਾ ਨੂੰ ਹੀ ਨਾਲ ਬਿਠਾ ਕੇ ਲੋਕਾਂ ਤੇ ਪ੍ਰਸ਼ਾਸਨ ਦੇ ਰੂ-ਬ-ਰੂ ਕਰਵਾਇਆ ਸੀ।
ਅਵਿਨਾਸ਼ ਚੰਦਰ ਦੇ ਬਸਪਾ ਵੱਲੋਂ ਚੋਣ ਲੜਨ ਦੇ ਚਰਚੇ ਚੱਲ ਰਹੇ ਹਨ। ਅਕਤੂਬਰ ਦੇ ਆਖ਼ਰੀ ਹਫਤੇ ਅਵਿਨਾਸ਼ ਚੰਦਰ ਦੀਆਂ ਮੀਟਿੰਗਾਂ ਬਸਪਾ ਦੀ ਪੰਜਾਬ ਲੀਡਰਸ਼ਿਪ ਨਾਲ ਅਤੇ ਦਿੱਲੀ ਵਿੱਚ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਨਾਲ ਹੋ ਚੁੱਕੀਆਂ ਹਨ। ਹਾਲਾਂਕਿ ਉਦੋਂ ਅਵਿਨਾਸ਼ ਚੰਦਰ ਨੇ ਇਨ੍ਹਾਂ ਮੀਟਿੰਗਾਂ ਤੋਂ ਇਨਕਾਰ ਕੀਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article