PUNJABMAILUSA.COM

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਜਥੇਦਾਰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਜਥੇਦਾਰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਜਥੇਦਾਰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
September 17
04:29 2017

ਬਠਿੰਡਾ, 17 ਸਤੰਬਰ (ਪੰਜਾਬ ਮੇਲ)– ਬਠਿੰਡਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਜਥੇਦਾਰ ਅਕਬਰ ਸਿੰਘ ਗਿੱਲਪੱਤੀ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ‘ਦਬੋਚ’ ਲਿਆ ਹੈ, ਜੋ ਕੈਨੇਡਾ ਜਾਣ ਦੀ ਤਿਆਰੀ ਵਿੱਚ ਸੀ। ਪਿੰਡ ਗਿੱਲਪੱਤੀ ਦੀ ਮਹਿਲਾ ਸਰਪੰਚ ਪਰਮਜੀਤ ਕੌਰ ਦੇ ਪਤੀ ਅਕਬਰ ਸਿੰਘ ਖ਼ਿਲਾਫ਼ ਥਾਣਾ ਨੇਹੀਆਂ ਵਾਲਾ ਵਿੱਚ ਕੇਸ ਦਰਜ ਹੈ। ਜ਼ਿਲ੍ਹਾ ਅਦਾਲਤ ’ਚੋਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਸੀ ਤੇ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੋਈ ਸੀ, ਜਿਸ ਦੀ 14 ਸਤੰਬਰ ਤਰੀਕ ਸੀ। ਥਾਣਾ ਨੇਹੀਆਂ ਵਾਲਾ ਪੁਲਿਸ ਨੇ ਜਦੋਂ ਅਕਬਰ ਸਿੰਘ ਗਿੱਲਪੱਤੀ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਉਸ ਨੂੰ 50 ਹਜ਼ਾਰ ਦੇ ਮੁਚੱਲਕੇ ’ਤੇ ਰਿਹਾਅ ਕਰ ਦਿੱਤਾ।
ਵੇਰਵਿਆਂ ਅਨੁਸਾਰ 14 ਸਤੰਬਰ ਦੀ ਰਾਤ ਨੂੰ ਅਕਾਲੀ ਆਗੂ ਅਕਬਰ ਸਿੰਘ ਗਿੱਲਪੱਤੀ ਦੀ ਕੈਨੇਡਾ ਦੀ ਉਡਾਣ ਸੀ, ਪਰ ਇਮੀਗਰੇਸ਼ਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਬਠਿੰਡਾ ਪੁਲਿਸ ਨੂੰ ਸੂਚਨਾ ਭੇਜ ਦਿੱਤੀ। ਥਾਣਾ ਨੇਹੀਆ ਵਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਸੀ।
ਦੱਸਣਯੋਗ ਹੈ ਕਿ ਥਾਣਾ ਨੇਹੀਆਂ ਵਾਲਾ ਵਿੱਚ ਦਰਜ ਐਫਆਈਆਰ 131 ਤਹਿਤ ਪੰਜ ਵਿਅਕਤੀਆਂ ਖ਼ਿਲਾਫ਼ ਧਾਰਾ 323, 354, 427, 447, 120 ਬੀ ਤਹਿਤ ਕੇਸ ਦਰਜ ਹੋਇਆ ਸੀ, ਜਿਸ ਵਿੱਚ ਅਕਬਰ ਸਿੰਘ ਨੂੰ 28 ਜੁਲਾਈ ਨੂੰ ਨਾਮਜ਼ਦ ਕੀਤਾ ਗਿਆ ਸੀ। ਇਹ ਕੇਸ ਪਿੰਡ ਗਿੱਲਪੱਤੀ ਦੇ ਪ੍ਰੀਤਮ ਸਿੰਘ ਨੇ ਦਰਜ ਕਰਾਇਆ ਸੀ, ਜਿਸ ਨੇ ਆਪਣੀ 14 ਕਨਾਲ ਜ਼ਮੀਨ ਠੇਕੇ ’ਤੇ ਦਿੱਤੀ ਹੋਈ ਸੀ ਤੇ ਜ਼ਮੀਨ ਸਬੰਧੀ ਲੜਾਈ-ਝਗੜਾ ਹੋ ਗਿਆ ਸੀ। ਤਫ਼ਤੀਸ਼ੀ ਅਫ਼ਸਰ ਗੁਰਚਰਨ ਸਿੰਘ ਨੇ ਦੱਸਿਆ ਕਿ ਅਕਬਰ ਸਿੰਘ ਪੁਲੀਸ ਕੇਸ ਵਿੱਚ ਲੋੜੀਂਦਾ ਸੀ ਅਤੇ ਉਹ ਆਪਣੇ ਵੱਡੇ ਲੜਕੇ ਕੋਲ ਕੈਨੇਡਾ ਜਾ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article