PUNJABMAILUSA.COM

ਸ਼੍ਰੋਮਣੀ ਕਮੇਟੀ ਕੈਪਟਨ ਸਰਕਾਰ ਵੱਲੋਂ ਸਿੱਖ ਮਸਲਿਆਂ ਬਾਰੇ ਅਪਣਾਏ ਨਾਂਹ ਪੱਖੀ ਰਵੱਈਏ ’ਤੇ ਚੁੱਪ ਨਹੀਂ ਬੈਠੇਗੀ –ਪ੍ਰੋ. ਬਡੂੰਗਰ

June 11
08:13 2017

ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਏ ਜਾ ਰਹੇ ਧਰਨਿਆਂ ਦਾ ਹਿੱਸਾ ਬਣੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 11 ਜੂਨ (ਪੰਜਾਬ ਮੇਲ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸਿੱਖ ਮਸਲਿਆਂ ’ਤੇ ਜਾਣਬੁੱਝ ਕੇ ਅਪਣਾਏ ਜਾ ਰਹੇ ਨਾਂਹਪੱਖੀ ਰਵੱਈਏ ਦੀ ਸਖਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਰਕਾਰ ਦੀ ਕਿਸੇ ਵੀ ਅਜਿਹੀ ਚਾਲ ਨੂੰ ਸਫਲ ਨਹੀਂ ਹੋਣ ਦੇਵੇਗੀ ਜੋ ਸਿੱਖ ਸਰੋਕਾਰਾਂ ਦੇ ਵਿਰੁੱਧ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਨਜ਼ਰੀਏ ਖਿਲਾਫ ਸ਼੍ਰੋਮਣੀ ਕਮੇਟੀ ਚੁੱਪ ਨਹੀਂ ਬੈਠੇਗੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 12 ਜੂਨ ਨੂੰ ਲਗਾਏ ਜਾ ਰਹੇ ਧਰਨਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਕਿਹਾ ਕਿ ਸਿੱਖ ਪੰਥ ਖਿਲਾਫ ਕੀਤੀਆਂ ਜਾ ਰਹੀਆਂ ਕਾਰਵਾਈਆਂ ਕਾਰਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਧਰਨਿਆਂ ਵਿਚ ਸ਼ਾਮਲ ਹੋ ਕੇ ਆਵਾਜ਼ ਉਠਾਉਣਗੇ। ਉਨ੍ਹਾਂ ਮੈਂਬਰ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸੰਗਤਾਂ ਨੂੰ ਲੈ ਕੇ ਧਰਨਿਆਂ ਵਿਚ ਪੁੱਜਣ।
ਪ੍ਰੋ. ਬਡੂੰਗਰ ਨੇ ਆਖਿਆ ਕਿ ਸਰਕਾਰ ਦੀ ਸ਼ਹਿ ਤੇ ਕਾਂਗਰਸੀ ਲੋਕਾਂ ਵੱਲੋਂ ਗੁਰਦੁਆਰਿਆਂ ਦੀਆਂ ਜ਼ਮੀਨਾਂ ਤੇ ਕਬਜੇ ਕੀਤੇ ਜਾ ਰਹੇ ਹਨ, ਸਰਕਾਰ ਦੇ ਮੰਤਰੀ ਸਿੱਖ ਵਿਰਾਸਤਾਂ ਪ੍ਰਤੀ ਗਲਤ ਸ਼ਬਦਾਵਲੀ ਵਰਤ ਰਹੇ ਹਨ ਅਤੇ ਸਰਕਾਰੀ ਅਦਾਰਿਆਂ ਵਿਚ ਸਿੱਖ ਸਾਹਿਤ ਦੀ ਅਣਮੋਲ ਵਿਰਾਸਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਨੂੰ ਵਿਗਾੜਿਆ ਜਾ ਰਿਹਾ ਹੈ। ਇਥੇ ਹੀ ਬਸ ਨਹੀਂ ਅਧਿਆਤਮਿਕਤਾ ਦੇ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਂਦੇ ਮਾਰਗ ’ਤੇ ਚੱਲਦੀਆਂ ਸਕਰੀਨਾਂ ’ਤੇ ਨਸ਼ਿਆਂ ਸਮੇਤ ਹੋਰ ਇਤਰਾਜ਼ਯੋਗ ਮਸ਼ਹੂਰੀਆਂ ਪ੍ਰਸਾਰਿਤ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸ਼ਰਧਾ ਸਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੇ ਮਨਾਂ ਨੂੰ ਠੇਸ ਪੁੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿੱਖ ਪੰਥ ਵਿਰੋਧੀ ਇਸ ਵਰਤਾਰੇ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੁੱਪ ਨਹੀਂ ਬੈਠੇਗੀ ਅਤੇ ਹਰ ਮੁਹਾਜ਼ ’ਤੇ ਆਵਾਜ਼ ਬੁਲੰਦ ਕਰਦੀ ਰਹੇਗੀ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article