PUNJABMAILUSA.COM

ਸ਼੍ਰੋਮਣੀ ਕਮੇਟੀ ‘ਚ ਵਿਵਾਦ ‘ਚ ਆਈਆਂ ਨਵੀਆਂ ਨਿਯੁਕਤੀਆਂ ਤੇ ਤਰੱਕੀਆਂ ਦੀ ਹੋਵੇਗੀ ਪੜਤਾਲ

ਸ਼੍ਰੋਮਣੀ ਕਮੇਟੀ ‘ਚ ਵਿਵਾਦ ‘ਚ ਆਈਆਂ ਨਵੀਆਂ ਨਿਯੁਕਤੀਆਂ ਤੇ ਤਰੱਕੀਆਂ ਦੀ ਹੋਵੇਗੀ ਪੜਤਾਲ

ਸ਼੍ਰੋਮਣੀ ਕਮੇਟੀ ‘ਚ ਵਿਵਾਦ ‘ਚ ਆਈਆਂ ਨਵੀਆਂ ਨਿਯੁਕਤੀਆਂ ਤੇ ਤਰੱਕੀਆਂ ਦੀ ਹੋਵੇਗੀ ਪੜਤਾਲ
December 13
10:09 2017

ਦੋਰਾਹਾ, 13 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਿਚ ਪਿਛਲੇ ਸਮੇਂ ‘ਚ ਹੋਈਆਂ ਵਿਵਾਦਪੂਰਨ ਨਿਯੁਕਤੀਆਂ ਦੀ ਪੜਤਾਲ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ, ਕਟਾਣਾ ਸਾਹਿਬ (ਲੁਧਿਆਣਾ) ਵਿਖੇ ਹੋਈ ਇਕੱਤਰਤਾ ਵਿਚ ਇਹ ਫੈਸਲਾ ਲਿਆ ਗਿਆ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਵਿਚ ਪਿਛਲੇ ਸਮੇਂ ਦੌਰਾਨ ਵਿਵਾਦਾਂ ਵਿਚ ਆਈਆਂ ਨਵੀਆਂ ਨਿਯੁਕਤੀਆਂ ਅਤੇ ਤਰੱਕੀਆਂ ਸਬੰਧੀ ਪੜਤਾਲ ਕਰਵਾਈ ਜਾਵੇਗੀ ਅਤੇ ਇਸ ਲਈ ਅੰਤ੍ਰਿੰਗ ਕਮੇਟੀ ਵੱਲੋਂ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ, ਟਰੱਸਟਾਂ ਅਤੇ ਵਿਦਿਅਕ ਅਦਾਰਿਆਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਰਹਿਤ ਮਰਿਯਾਦਾ ਦੀ ਉਲੰਘਣਾ ਕਰਨ, ਨਸ਼ਿਆਂ ਦੀ ਵਰਤੋਂ ਅਤੇ ਆਚਰਣਹੀਣਤਾ ਵਰਗੇ ਇਲਜ਼ਾਮ ਸਾਹਮਣੇ ਆਉਣ ‘ਤੇ ਸੇਵਾ ਤੋਂ ਮੁਅੱਤਲ ਕਰਨ ਦੀ ਬਜਾਏ ਸਿੱਧਾ ਫਾਰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਅਜਿਹੇ ਕਿਸੇ ਵੀ ਦੋਸ਼ੀ ਮੁਲਾਜ਼ਮ ਨੂੰ ਦੁਬਾਰਾ ਸਰਵਿਸ ਵਿਚ ਨਹੀਂ ਲਿਆ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਅੰਦਰ ਅਨੁਸ਼ਾਸਨ ਬਣਾਈ ਰੱਖਣ ਲਈ ਬਾਇਓਮੈਟ੍ਰਿਕ ਹਾਜ਼ਰੀ ਤਕਨੀਕ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਅਤੇ ਧਰਮ ਪ੍ਰਚਾਰ ਦੇ ਨਾਲ-ਨਾਲ ਵਿਦਿਅਕ ਅਤੇ ਸਿੱਖ ਸੱਭਿਆਚਾਰ ਨੂੰ ਦਰਸਾਉਂਦੇ ਕਾਰਜਾਂ ਨੂੰ ਸੋਸ਼ਲ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਇਕ ਵੱਖਰਾ ਵਿੰਗ ਸਥਾਪਤ ਕਰਨ ਅਤੇ ਇਸ ਕਾਰਜ ਲਈ ਤਕਨੀਕੀ ਮਾਹਿਰਾਂ ਦੀਆਂ ਸੇਵਾਵਾਂ ਲੈਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਅੰਤ੍ਰਿੰਗ ਕਮੇਟੀ ਨੇ ਸਿੱਖ ਨੌਜਆਨਾਂ ਲਈ ਆਈ.ਏ.ਐੱਸ. ਅਤੇ ਆਈਪੀ.ਐੱਸ. ਦੀ ਉੱਚ ਪੱਧਰੀ ਕੋਚਿੰਗ ਦੇਣ ਲਈ ਅਕੈਡਮੀ ਖੋਲ੍ਹਣ ਦਾ ਫ਼ੈਸਲਾ ਵੀ ਕੀਤਾ।
ਉਨ੍ਹਾਂ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਪ੍ਰੰਪਰਾਵਾਂ ਅਤੇ ਰਵਾਇਤਾਂ ਅਨੁਸਾਰ ਕੌਮਾਂਤਰੀ ਪੱਧਰ ‘ਤੇ ਮਨਾਉਣ ਲਈ ਵਿਚਾਰ-ਵਿਟਾਦਰੇ ਉਪਰੰਤ ਕੇਂਦਰੀ ਅਤੇ ਰਾਜ ਪੱਧਰੀ ਕਮੇਟੀਆਂ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਹ ਕਮੇਟੀਆਂ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਅਤੇ ਗੁ: ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨਗੀਆਂ। ਉਨ੍ਹਾਂ ਦੱਸਿਆ ਕਿ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਦਸੰਬਰ ਨੂੰ ਗੁਰਬਾਣੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ ਅਤੇ ਇਹ ਹਰ ਸਾਲ ਮਨਾਇਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਲਈ ਫ਼੍ਰੀ ਬੱਸ ਸੇਵਾ ਦੀ ਸਹੂਲਤ ਆਰੰਭ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article