PUNJABMAILUSA.COM

ਸ਼੍ਰੋਮਣੀ ਕਮੇਟੀ ਜੋਧਪੁਰ ਜ਼ੇਲ੍ਹ ’ਚ ਬੰਦੀ ਰਹੇ ਸਿੱਖਾਂ ਨਾਲ ਹਰ ਸਮੇਂ ਖੜ੍ਹੀ –ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਜੋਧਪੁਰ ਜ਼ੇਲ੍ਹ ’ਚ ਬੰਦੀ ਰਹੇ ਸਿੱਖਾਂ ਨਾਲ ਹਰ ਸਮੇਂ ਖੜ੍ਹੀ –ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਜੋਧਪੁਰ ਜ਼ੇਲ੍ਹ ’ਚ ਬੰਦੀ ਰਹੇ ਸਿੱਖਾਂ ਨਾਲ ਹਰ ਸਮੇਂ ਖੜ੍ਹੀ –ਭਾਈ ਲੌਂਗੋਵਾਲ
June 24
18:40 2018

ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਜੋਧਪੁਰ ਜੇਲ੍ਹ ਕੈਦੀ ਸਹਾਇਤਾ ਸੈੱਲ ਸਥਾਪਤ ਕਰਨ ਦਾ ਕੀਤਾ ਐਲਾਨ
ਕਿਹਾ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲ ਉਠਾਏ ਸਿੱਖ ਮਸਲੇ

ਅੰਮ੍ਰਿਤਸਰ, 24 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਕਿਹਾ ਕਿ ਸ਼੍ਰੋਮਣੀ ਕਮੇਟੀ ਜੋਧਪੁਰ ਜ਼ੇਲ੍ਹ ’ਚ ਬੰਦੀ ਰਹੇ ਸਿੱਖਾਂ ਦੀ ਮੱਦਦ ਲਈ ਵਚਨਬਧ ਹੈ ਅਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਮੁਆਵਜੇ ਸਬੰਧੀ ਕੇਸ ਲਈ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਜੋਧਪੁਰ ਜੇਲ੍ਹ ਨਾਲ ਸਬੰਧਤ ਸਿੱਖਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਿਸ਼ੇਸ਼ ਸੈੱਲ ਸਥਾਪਿਤ ਕਰਨ ਦਾ ਐਲਾਨ ਵੀ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਜੋਧਪੁਰ ਜੇਲ੍ਹ ਚ ਨਰਜਬੰਦ ਰਹੇ ਸਿੱਖਾਂ ਦੇ ਨਾਲ ਸੀ ਅਤੇ ਅਗਾਂਹ ਵੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਇੱਕ ਸਬ ਕਮੇਟੀ ਵੀ ਬਣਾ ਦਿੱਤੀ ਗਈ ਹੈ ਜਿਸ ਵਿਚ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਵਧੀਕ ਸਕੱਤਰ ਸ. ਜਗਜੀਤ ਸਿੰਘ ਜੱਗੀ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੀਤੇ ਜਾਣ ਵਾਲੇ ਵਿਸ਼ੇਸ਼ ਸੈਲ ਵਿਚ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਸ. ਪ੍ਰੀਤਪਾਲ ਸਿੰਘ, ਟ੍ਰਸਟ ਵਿਭਾਗ ਦੇ ਇੰਚਾਰਜ, ਸ. ਗੁਰਦਰਸ਼ਨ ਸਿੰਘ ਸਾਬਕਾ ਵਧੀਕ ਸਕੱਤਰ ਤੇ ਸ. ਹਰਦੀਪ ਸਿੰਘ ਘੁੰਗਰਾਲੀ ਸਿੱਖਾਂ ਸਾਬਕਾ ਮੁਲਾਜਮ ਸ਼੍ਰੋਮਣੀ ਕਮੇਟੀ ਸੇਵਾਵਾਂ ਨਿਭਾਉਣਗੇ। ਉਨ੍ਹਾਂ ਜੋਧਪੁਰ ਜੇਲ੍ਹ ਕੱਟ ਚੁੱਕੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮੁਕੰਮਲ ਜਾਣਕਾਰੀ ਸ਼੍ਰੋਮਣੀ ਕਮੇਟੀ ਪਾਸ ਪਹੁੰਚਾਉਣ ਤਾਂ ਜੋ ਉਨ੍ਹਾਂ ਦੀ ਸਹਾਇਤਾ ਕੀਤੀ ਜਾ ਸਕੇ।
ਭਾਈ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਸਮੇਂ 365 ਸਿੱਖਾਂ ਨੂੰ ਗ੍ਰਿਫ਼ਤਾਰ ਕਰਕੇ ਜੋਧਪੁਰ ਜ਼ੇਲ੍ਹ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਸੀ ਪਰ ਇਨ੍ਹਾਂ ਵਿੱਚੋਂ ਕੇਵਲ 40 ਸਿੰਘਾਂ ਨੂੰ ਅੰਮ੍ਰਿਤਸਰ ਦੀ ਸੈਸ਼ਨ ਕੋਰਟ ਨੇ ਕੇਂਦਰ ਸਰਕਾਰ ਨੂੰ ਮੁਆਵਜ਼ਾ ਦੇਣ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰਿਆਂ ਨੂੰ ਹੀ ਮੁਆਵਜਾ ਦਿਵਾਉਣ ਲਈ ਯਤਨ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਜੋਧਪੁਰ ਜੇਲ੍ਹ ਨਾਲ ਸਬੰਧਤ ਸਿੱਖਾਂ ਨੂੰ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਅਨੇਕਾਂ ਜੋਧਪੁਰੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀਆਂ ਦਿੱਤੀਆਂ ਗਈਆਂ ਹਨ। ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਦੇ ਫੈਸਲੇ ਵਿਰੁੱਧ ਹਾਈ ਕੋਰਟ ਵਿਚ ਅਪੀਲ ਮਾਮਲੇ ’ਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਸਾਂਝੇ ਵਫ਼ਦ ਵੱਲੋਂ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਹ ਕੇਸ ਵਾਪਸ ਲੈਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਸ ਮਾਮਲੇ ਦਾ ਉਹ ਜਲਦੀ ਹੀ ਹੱਲ ਕੱਢਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਗੱਲ ਦੀ ਵੀ ਵਚਨਬੱਧਤਾ ਦੁਹਰਾਈ ਕਿ ਜੇਕਰ ਕੇਂਦਰੀ ਗ੍ਰਹਿ ਮੰਤਰੀ ਦੁਬਾਰਾ ਮਿਲਣ ਦੀ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਪਿੱਛੇ ਨਹੀਂ ਹਟੇਗੀ।
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਸਮੇਂ ਵੱਖ-ਵੱਖ ਸਿੱਖ ਮਸਲੇ ਉਠਾਏ ਗਏ ਸਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੱਕ ਡੇਰਾ ਬਾਬਾ ਨਾਨਕ ਤੋਂ ਖੁੱਲ੍ਹਾ ਲਾਂਘਾ ਦੇਣ, ਸਿੱਖ ਰੈਂਫਰੈਂਸ ਲਾਇਬ੍ਰੇਰੀ ਦਾ ਜੂਨ 1984 ਦੌਰਾਨ ਲੁਟਿਆ ਖ਼ਜ਼ਾਨਾ ਵਾਪਸ ਕਰਨ, ਸਜ਼ਾਵਾਂ ਪੂਰੀਆਂ ਕਰਨ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਨ, ਜੰਮੂ ਕਸ਼ਮੀਰ ਵਿਚ ਸਿੱਖਾਂ ਨੂੰ ਘਟ-ਗਿਣਤੀ ਦਰਜ਼ਾ ਦੇਣ, ਸਿੱਕਮ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਦਾ ਮਸਲਾ ਹੱਲ ਕਰਨ ਤੋਂ ਇਲਾਵਾ ਸ਼ਿਲਾਂਗ ਵਿਚ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਪੀਲ ਕੀਤੀ ਗਈ ਸੀ। ਭਾਈ ਲੌਂਗੋਵਾਲ ਅਨੁਸਾਰ ਇਨ੍ਹਾਂ ਸਿੱਖ ਮਸਲਿਆਂ ਸਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਾਂ-ਪੱਖੀ ਹੁੰਗਾਰਾ ਭਰਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਸਮੇਤ ਹੋਰ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article