PUNJABMAILUSA.COM

ਸ਼੍ਰੋਮਣੀ ਕਮੇਟੀ ਟਾਸਕ ਫੋਰਸ ਤੇ ਗਰਮ ਖਿਆਲੀ ਜਥੇਬੰਦੀਆਂ ਵਿਚਾਲੇ ਬਣੀ ਟਕਰਾਅ ਦੀ ਸਥਿਤੀ

ਸ਼੍ਰੋਮਣੀ ਕਮੇਟੀ ਟਾਸਕ ਫੋਰਸ ਤੇ ਗਰਮ ਖਿਆਲੀ ਜਥੇਬੰਦੀਆਂ ਵਿਚਾਲੇ ਬਣੀ ਟਕਰਾਅ ਦੀ ਸਥਿਤੀ

ਸ਼੍ਰੋਮਣੀ ਕਮੇਟੀ ਟਾਸਕ ਫੋਰਸ ਤੇ ਗਰਮ ਖਿਆਲੀ ਜਥੇਬੰਦੀਆਂ ਵਿਚਾਲੇ ਬਣੀ ਟਕਰਾਅ ਦੀ ਸਥਿਤੀ
June 07
09:28 2017


ਅੰਮ੍ਰਿਤਸਰ, 7 ਜੂਨ (ਪੰਜਾਬ ਮੇਲ)- ਸ੍ਰੀ ਹਰਿਮੰਦਰ ਸਾਹਿਬ ‘ਚ ਮੰਗਲਵਾਰ ਨੂੰ ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ (ਘੱਲੂਘਾਰਾ ਦਿਵਸ) ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਤੇ ਗਰਮ ਖਿਆਲੀ ਸਿੱਖ ਜਥੇਬੰਦੀਆਂ ਵਿਚਾਲੇ ਟਕਰਾਅ ਦੀ ਸਥਿਤੀ ਬਣ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਤਿਹਾਸ ‘ਚ ਪਹਿਲੀ ਵਾਰ ਦਰਵਾਜ਼ੇ ਬੰਦ ਕਰਕੇ ਕੌਮ ਦੇ ਨਾਂ ਸੰਦੇਸ਼ ਪੜ੍ਹਨਾ ਪਿਆ। ਖਾਲਿਸਤਾਨ ਸਮਰਥਕ ਸਿੱਖ ਜਮਾਤਾਂ ਨੇ ਕਿਰਪਾਨਾਂ ਲਹਿਰਾਉਂਦਿਆਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਨਾਅਰੇਬਾਜ਼ੀ ਕੀਤੀ। ਜਥੇਦਾਰ ਗਿਆਨੀ ਗੁਰਬਚਨ ਸਿੰਘ ਕੌਮ ਦੇ ਨਾਂ ਸੰਦੇਸ਼ ਪੜ੍ਹਨ ਲੱਗੇ, ਤਾਂ ਸੰਗਤ ਭੜਕ ਗਈ ਤੇ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਸਤਨਾਮ ਸਿੰਘ ਪਾਉਂਟਾ ਸਾਹਿਬ ਨੇ ਵਿਰੋਧ ਵਿਚ ਜੈਕਾਰਾ ਲਾਉਂਦਿਆਂ ਸਮਾਗਮ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਅਤੇ ਦਲ ਦੇ ਸਮੂਹ ਕਾਰਕੁਨ ਸਮਾਗਮ ਛੱਡ ਕੇ ਵਾਪਸ ਚਲੇ ਗਏ। ਇਸ ਮੌਕੇ ਅਕਾਲ ਤਖ਼ਤ ‘ਤੇ ਵੀ ਵਿਰੋਧ ਵਿਚ ਨਾਅਰੇਬਾਜ਼ੀ ਹੋਈ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਵਿਰੋਧ ਕਰਨ ਵਾਲਿਆਂ ਨੂੰ ਬਾਹਰ ਕੱਢਣ ਦਾ ਯਤਨ ਕੀਤਾ। ਇਸ ‘ਤੇ ਐੱਸ.ਜੀ.ਪੀ.ਸੀ. ਦੀ ਟਾਸਕ ਫੋਰਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਬੰਦ ਹਾਲ ਵਿਚ ਹੀ ਗਿਆਨੀ ਗੁਰਬਚਨ ਸਿੰਘ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਸੰਦੇਸ਼ ‘ਚ ਸਿੱਖ ਕੌਮ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸਮੁੱਚੇ ਸਿੱਖ ਪੰਥ ਨੂੰ ਇਕਜੁੱਟ ਹੋਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਕਾਇਮ ਰੱਖਣ ਲਈ ਠੋਸ ਪ੍ਰੋਗਰਾਮ ਉਲੀਕਣ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਵੀ ਪ੍ਰੋਗਰਾਮ ਉਲੀਕਣ ਦਾ ਸੱਦਾ ਦਿੱਤਾ। ਉਪਰੰਤ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵੱਖ-ਵੱਖ ਸ਼ਹੀਦ ਪਰਿਵਾਰਾਂ ਦੇ ਜੀਆਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਵਿਚ ਸੰਤ ਭਿੰਡਰਾਂਵਾਲਿਆਂ ਦਾ ਬੇਟਾ ਭਾਈ ਈਸ਼ਰ ਸਿੰਘ, ਭਾਈ ਅਮਰੀਕ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਅਤੇ ਭਰਾ ਭਾਈ ਮਨਜੀਤ ਸਿੰਘ, ਭਾਈ ਨਛੱਤਰ ਸਿੰਘ ਭਲਵਾਨ ਦਾ ਬੇਟਾ ਭੁਪਿੰਦਰ ਸਿੰਘ ਤੇ ਹੋਰ ਸ਼ਾਮਲ ਸਨ। ਹਾਲਾਂਕਿ ਨਾਅਰੇਬਾਜ਼ੀ ਕਰ ਕੇ ਜਥੇਦਾਰ ਦੀ ਆਵਾਜ਼ ਬਾਹਰ ਨਹੀਂ ਆ ਸਕੀ। ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਲੱਗਾ ਸਪੀਕਰ ਤੋੜ ਦਿੱਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

Read Full Article
    ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

Read Full Article
    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article