PUNJABMAILUSA.COM

ਸ਼੍ਰੋਮਣੀ ਕਮੇਟੀ ਦਾ ਵਫਦ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ਿਲਾਂਗ ਲਈ ਰਵਾਨਾ

ਸ਼੍ਰੋਮਣੀ ਕਮੇਟੀ ਦਾ ਵਫਦ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ਿਲਾਂਗ ਲਈ ਰਵਾਨਾ

ਸ਼੍ਰੋਮਣੀ ਕਮੇਟੀ ਦਾ ਵਫਦ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ਿਲਾਂਗ ਲਈ ਰਵਾਨਾ
June 04
06:09 2018

ਮੇਘਾਲਿਆ ਦੇ ਮੁੱਖ ਮੰਤਰੀ, ਰਾਜਪਾਲ ਤੇ ਸਿੱਖਾਂ ਨੂੰ ਮਿਲ ਕੇ ਦੇਵੇਗਾ ਰਿਪੋਰਟ
ਅੰਮ੍ਰਿਤਸਰ, 4 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਸਿੱਖ ਵੱਸੋਂ ਵਾਲੀ ਕਲੋਨੀ ’ਤੇ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਦਾ ਸਖਤ ਨੋਟਿਸ ਲੈਂਦਿਆਂ ਸਿੱਖਾਂ ਦੀ ਮੱਦਦ ਲਈ ਇੱਕ ਉਚ ਪੱਧਰੀ ਵਫਦ ਸ਼ਿਲਾਂਗ ਭੇਜਿਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਭੇਜੇ ਗਏ ਇਸ ਵਫਦ ਦੇ ਮੈਂਬਰਾਂ ਵਿਚ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ ਅਤੇ ਵਧੀਕ ਸਕੱਤਰ ਸ. ਬਿਜੈ ਸਿੰਘ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਬੀਤੇ ਕੱਲ੍ਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਅੰਤਿੰ੍ਰਗ ਕਮੇਟੀ ਦੀ ਮੀਟਿੰਗ ਵਿਚ ਜਿਥੇ ਇਸ ਘਟਨਾ ਸਬੰਧੀ ਨਿੰਦਾ ਮਤਾ ਲਿਆਂਦਾ ਸੀ, ਉਥੇ ਹੀ ਸਥਾਨਕ ਸਿੱਖਾਂ ਦੀ ਮੱਦਦ ਲਈ ਇੱਕ ਉਚ ਪੱਧਰੀ ਵਫਦ ਭੇਜਣ ਦਾ ਵੀ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਅੱਜ ਭੇਜੇ ਗਏ ਵਫਦ ਨੂੰ ਭਾਈ ਲੌਂਗੋਵਾਲ ਨੇ ਉਥੋਂ ਦੇ ਸਿੱਖਾਂ ਨਾਲ ਰਾਬਤਾ ਕਰ ਕੇ ਉਨ੍ਹਾਂ ਨੂੰ ਲੋਂੜੀਦੀ ਮਦਦ ਦੇਣ ਦੇ ਨਾਲ-ਨਾਲ ਮੇਘਾਲਿਆ ਦੇ ਮੁੱਖ ਮੰਤਰੀ ਅਤੇ ਰਾਜਪਾਲ ਨਾਲ ਵੀ ਗੱਲਬਾਤ ਕਰਨ ਲਈ ਕਿਹਾ ਹੈ ਤਾਂ ਜੋ ਉਥੋਂ ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸ. ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਸਬੰਧੀ ਆਪਣਾ ਦਖਲ ਦੇਣ ਦੀ ਮਗ ਕੀਤੀ ਹੈ, ਕਿਉਂਕਿ ਦੇਸ਼ ਅੰਦਰ ਵੱਸਦੇ ਹਰ ਧਰਮ ਦੇ ਲੋਕਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਸਰਕਾਰ ਦੀ ਹੀ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਆਜਾਦੀ ਲਈ ਅੱਸੀ ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨੂੰ ਦੇਸ਼ ਅੰਦਰ ਦਬਾਉਣ ਦੇ ਕੋਝੇ ਯਤਨ ਹੋ ਰਹੇ ਹਨ। ਸਰਕਾਰਾਂ ਨੂੰ ਅਜਿਹੇ ਹਿੰਸਕ ਲੋਕਾਂ ਨੂੰ ਨੱਥ ਪਾਉਣੀ ਚਾਹੀਦੀ ਹੈ ਤਾਂ ਜੋ ਦੇਸ਼ ਵਿਚ ਸਦਭਾਵਨਾ ਬਣੀ ਰਹੇ। ਬੁਲਾਰੇ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਵਫਦ 5 ਜੂਨ ਦੀ ਸ਼ਾਮ ਨੂੰ ਵਾਪਸ ਪਰਤੇਗਾ ਅਤੇ 6 ਜੂਨ ਨੂੰ ਆਪਣੀ ਰਿਪੋਰਟ ਭਾਈ ਲੌਂਗੋਵਾਲ ਦੇ ਸਪੁਰਦ ਕਰੇਗਾ।

ਫੋਟੋ ਕੈਪਸ਼ਨ: ਸ਼ਿਲਾਂਗ ਲਈ ਰਵਾਨਾ ਹੋਣ ਸਮੇਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ. ਹਰਪਾਲ ਸਿੰਘ ਜੱਲ੍ਹਾ, ਸ. ਭਗਵੰਤ ਸਿੰਘ ਸਿਆਲਕਾ, ਸ. ਕੁਲਵੰਤ ਸਿੰਘ ਮੰਨਣ ਅਤੇ ਸ. ਬਿਜੈ ਸਿੰਘ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article