PUNJABMAILUSA.COM

ਸ਼੍ਰੋਮਣੀ ਕਮੇਟੀ ਦੀ ਹਰਿਮੰਦਰ ਸਾਹਿਬ ਨੂੰ ਵਿਸ਼ਵ ਵਿਰਾਸਤ ਬਣਾੳੁਣ ਲੲੀ ਰੁਚੀ ਨਹੀਂ

ਸ਼੍ਰੋਮਣੀ ਕਮੇਟੀ ਦੀ ਹਰਿਮੰਦਰ ਸਾਹਿਬ ਨੂੰ ਵਿਸ਼ਵ ਵਿਰਾਸਤ ਬਣਾੳੁਣ ਲੲੀ ਰੁਚੀ ਨਹੀਂ

ਸ਼੍ਰੋਮਣੀ ਕਮੇਟੀ  ਦੀ ਹਰਿਮੰਦਰ ਸਾਹਿਬ ਨੂੰ ਵਿਸ਼ਵ ਵਿਰਾਸਤ ਬਣਾੳੁਣ ਲੲੀ ਰੁਚੀ ਨਹੀਂ
December 24
05:46 2015

golden temple
ਅੰਮ੍ਰਿਤਸਰ, 23 ਦਸੰਬਰ (ਪੰਜਾਬ ਮੇਲ)-ਸ੍ਰੀ ਹਰਿਮੰਦਰ ਸਾਹਿਬ ਦਾ ਨਾਂ ਵਿਸ਼ਵ ਵਿਰਾਸਤ ਦੀ ਸੂਚੀ ਵਿੱਚ ਸ਼ਾਮਲ ਕਰਾਉਣ ਦਾ ਜ਼ਿਕਰ ਸੰਸਦ ਵਿੱਚ ਆਉਣ ਨਾਲ ਇਹ ਮਾਮਲਾ ਮੁਡ਼ ਚਰਚਾ ਵਿੱਚ ਆ ਗਿਆ ਹੈ, ਪਰ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਕੋਈ ਵਿਸ਼ੇਸ਼ ਰੁਚੀ ਨਹੀਂ ਦਿਖਾਈ ਗਈ ਹੈ।
ਦੱਸਣਯੋਗ ਹੈ ਕਿ 2005 ਵਿੱਚ ਵੀ ਇਹ ਮਾਮਲਾ ਚਰਚਾ ਵਿੱਚ ਆਇਆ ਸੀ। ਉਸ ਵੇਲੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੇ ਸਾਂਝੇ ਯਤਨ ਨਾਲ ਇਸ ਸਬੰਧੀ ਇਕ ਡੋਜ਼ੀਅਰ (ਦਸਤਾਵੇਜ਼) ਤਿਆਰ ਕੀਤਾ ਸੀ, ਪਰ ਅੈਨ ਮੌਕੇ ਉਸ ਵੇਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਹ ਦਸਤਾਵੇਜ਼ ਵਾਪਸ ਲੈ ਲਿਆ ਸੀ, ਜਿਸ ਕਾਰਨ ਇਹ ਕਾਰਵਾਈ ਮੁਕੰਮਲ ਨਹੀਂ ਹੋ ਸਕੀ।
ਹੁਣ ਬੀਤੇ ਦਿਨ ਸੰਸਦ ਵਿੱਚ ਇਕ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਤੇ ਮਹੇਸ਼ ਸ਼ਰਮਾ ਨੇ ਦੱਸਿਆ ਕਿ ਵਿਸ਼ਵ ਵਿਰਾਸਤ ਦਾ ਦਰਜਾ ਦਿਵਾਉਣ ਲਈ ਤਿਆਰ ਆਰਜ਼ੀ ਸੂਚੀ ’ਚ 46 ਭਾਰਤੀ ਸਥਾਨ ਸ਼ਾਮਲ ਹਨ, ਜਿਨ੍ਹਾਂ ਵਿੱਚ ਸ੍ਰੀ ਹਰਿਮੰਦਰ ਸਾਹਿਬ ਦਾ ਨਾਂ ਵੀ ਸ਼ਾਮਲ ਹੈ। ਯੂਨੈਸਕੋ ਵੱਲੋਂ ਪਹਿਲਾਂ ਹੀ ਵਿਸ਼ਵ ਵਿਰਾਸਤ ਦੀ ਸੂਚੀ ਵਿੱਚ ਐਲਾਨੇ ਹੋਏ ਅਸਥਾਨਾਂ ਵਿੱਚ ਭਾਰਤ ਦੇ 32 ਅਸਥਾਨ ਸ਼ਾਮਲ ਹਨ। ਉਨ੍ਹਾਂ ਆਖਿਆ ਕਿ ਜੇਕਰ ਕੋਈ ਅਸਥਾਨ ਵਿਸ਼ਵ ਵਿਰਾਸਤ ਦੀ ਸੂਚੀ ਵਿੱਚ ਦਰਜ ਕੀਤਾ ਜਾਂਦਾ ਹੈ ਤਾਂ ਉੱਥੇ ਕੋਈ ਵੀ ਨਵਾਂ ਇਮਾਰਤੀ ਢਾਂਚਾ ਆਪਣੀ ਮਰਜ਼ੀ ਨਾਲ ਨਹੀਂ ਉਸਾਰਿਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਵਿਸ਼ਵ ਵਿਰਾਸਤ ਵਾਲੇ ਅਸਥਾਨਾਂ ਦੀ ਸੂਚੀ ਵਿੱਚ ਪੱਛਮੀ ਬੰਗਾਲ ਦਾ ਬਿਸ਼ਨੂਪੁਰ ਮੰਦਿਰ, ਕੇਰਲ ਦਾ ਐਰਨਾਕੁਲਮ, ਮੱਧ ਪ੍ਰਦੇਸ਼ ਦੀ ਮਾਂਡੂ ਯਾਦਗਾਰ, ਬੁੱਧ ਧਰਮ ਦੇ ਅਸਥਾਨ, ਭੁਵਨੇਸ਼ਵਰ ਦਾ ਮੰਦਿਰ ਅਤੇ ਰਾਜਸਥਾਨ ਦਾ ਜੈਪੁਰ ਸ਼ਹਿਰ ਸ਼ਾਮਲ ਹਨ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਜਿਨ੍ਹਾਂ ਦੀ ਅਗਵਾਈ ਹੇਠ 2005 ਵਿੱਚ ਸ੍ਰੀ ਹਰਿਮੰਦਰ ਸਾਹਿਬ ਨੂੰ ਵਿਸ਼ਵ ਵਿਰਾਸਤ ਦੀ ਸੂਚੀ ਵਿੱਚ ਸ਼ਾਮਲ ਕਰਾਉਣ ਲਈ ਯਤਨ ਹੋਏ ਸਨ, ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਦਾ ਨਾਂ 2005 ਤੋਂ ਹੀ ਆਰਜ਼ੀ ਸੂਚੀ ਵਿੱਚ ਸ਼ਾਮਲ ਹੈ। 2005 ਤੋਂ ਲੈ ਕੇ 2015 ਤਕ ਇੱਥੇ ਇਮਾਰਤੀ ਢਾਂਚੇ ਵਿੱਚ ਵੱਡੀ ਤਬਦੀਲੀ ਆਈ ਹੈ, ਜਿਸ ਨਾਲ ਇਸ ਦੀ ਪੁਰਾਤਨ ਦਿੱਖ ਲਗਪਗ ਖ਼ਤਮ ਹੋ ਗਈ ਹੈ। ਨਵੇਂ ਬਣੇ ਇਮਾਰਤੀ ਢਾਂਚੇ ਵਿੱਚ ਸ਼ਾਮਲ ਸ੍ਰੀ ਹਰਿਮੰਦਰ ਸਾਹਿਬ ਪ੍ਰਵੇਸ਼ ਦੁਆਰ ਪਲਾਜ਼ਾ ਅਤੇ ਅਕਾਲ ਤਖ਼ਤ ਦੇ ਨੇੜੇ ਬਣਾਈ ਗਈ ਸ਼ਹੀਦੀ ਯਾਦਗਾਰ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਗੁਰਦੁਆਰਾ ਥੜ੍ਹਾ ਸਾਹਿਬ ਦੀ ਇਮਾਰਤ ਨਾਲ ਵੀ ਛੇੜਛਾੜ ਕੀਤੀ ਗਈ ਹੈ, ਜਿਸ ਨਾਲ ਇਸ ਦੀ ਪੁਰਾਤਨ ਦਿੱਖ ਖ਼ਤਮ ਹੋਈ ਹੈ। ਅਜਿਹੀ ਸਥਿਤੀ ਵਿੱਚ ਇਸ ਅਸਥਾਨ ਨੂੰ ਵਿਸ਼ਵ ਵਿਰਾਸਤ ਤੇ ਪੁਰਾਤਨ ਅਸਥਾਨਾਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਘੱਟ ਗਈ ਹੈ। ਉਂਜ ਵੀ ਜਦੋਂ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿਚ ਕੋਈ ਰੁਚੀ ਨਹੀਂ ਦਿਖਾਈ ਜਾਂਦੀ, ਕੇਂਦਰ ਸਰਕਾਰ ਆਪਣੇ ਤੌਰ ‘ਤੇ ਇਸ ਮਾਮਲੇ ਨੂੰ ਅਗਾਂਹ ਨਹੀਂ ਭੇਜ ਸਕਦੀ। ਇਸ ਲਈ ਇਹ ਮਾਮਲਾ ਫਿਲਹਾਲ ਠੰਢੇ ਬਸਤੇ ਵਿਚ ਹੀ ਹੈ।
ਅੰਦਰੂਨੀ ਮਾਮਲਿਅਾਂ ਵਿੱਚ ਦਖ਼ਲ ਦਾ ਖਦਸ਼ਾ: ਜਥੇਦਾਰ ਅਵਤਾਰ ਸਿੰਘ
ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜੇਕਰ ਸ੍ਰੀ ਹਰਿਮੰਦਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਮਿਲਦਾ ਹੈ ਤਾਂ ਇਸ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰੂਨੀ ਮਾਮਲਿਆਂ ਅਤੇ ਇਮਾਰਤਸਾਜ਼ੀ ਵਿੱਚ ਦਖਲ ਅੰਦਾਜ਼ੀ ਸ਼ੁਰੂ ਹੋ ਜਾਵੇਗੀ, ਜਿਸ ਨੂੰ ਸ਼੍ਰੋਮਣੀ ਕਮੇਟੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਪਹਿਲਾਂ ਹੀ ਵਿਸ਼ਵ ਭਰ ਵਿੱਚ ਇਕ ਰੂਹਾਨੀ ਅਸਥਾਨ ਹੈ ਅਤੇ ਉਸ ਨੂੰ ਸ਼ਰਧਾਲੂਆਂ ਵੱਲੋਂ ਵਿਸ਼ਵ ਵਿਰਾਸਤ ਦਾ ਦਰਜਾ ਮਿਲਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਜੇਕਰ ਵਿਸ਼ਵ ਵਿਰਾਸਤ ਦਾ ਦਰਜਾ ਮਿਲਣ ਮਗਰੋਂ ਕੋਈ ਦਖ਼ਲ ਅੰਦਾਜ਼ੀ ਨਾ ਹੋਵੇ ਜਾਂ ਫਿਰ ਸ਼੍ਰੋਮਣੀ ਕਮੇਟੀ ਦੀ ਸਹਿਮਤੀ ਤੋਂ ਬਿਨਾਂ ਕੰਮ ਨਾ ਕੀਤਾ ਜਾਵੇ ਤਾਂ ਉਨ੍ਹਾਂ ਨੂੰ ਇਹ ਦਰਜਾ ਹਾਸਲ ਕਰਨ ਲਈ ਯਤਨ ਕਰਨ ਵਿੱਚ ਕੋਈ ਗੁਰੇਜ਼ ਨਹੀਂ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

Read Full Article
    ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

Read Full Article
    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article