PUNJABMAILUSA.COM

ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਦਾ ਸਿੱਖ ਸੰਗਤ ਵੱਲੋਂ ਕੁੱਟਾਪਾ

ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਦਾ ਸਿੱਖ ਸੰਗਤ ਵੱਲੋਂ ਕੁੱਟਾਪਾ

ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਦਾ ਸਿੱਖ ਸੰਗਤ ਵੱਲੋਂ ਕੁੱਟਾਪਾ
October 18
21:45 2015

membran-da-kutapa-169x300
ਫਿਰੋਜ਼ਪੁਰ, 18 ਅਕਤੂਬਰ (ਪੰਜਾਬ ਮੇਲ) – ਫਿਰੋਜ਼ਪੁਰ-ਜ਼ੀਰਾ ਰੋਡ ‘ਤੇ ਪਿੰਡ ਨਾਜੂ ਸ਼ਾਹ ਮਿਸ਼ਰੀ ਵਾਲਾ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ ਅਤੇ ਤਰਨ ਤਾਰਨ ਨੇੜਲੇ ਪਿੰਡ ਬਾਠ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ (ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ) ਦੀ ਸਿੱਖ ਸੰਗਤ ਨੇ ਕੁੱਟਮਾਰ ਕੀਤੀ ਹੈ।
ਨਾਜੂ ਸ਼ਾਹ ਮਿਸ਼ਰੀ ਵਾਲਾ ਵਿੱਚ ਕਿਸੇ ਸ਼ਰਾਰਤੀ ਅਨਸਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਤਾਂ ਮਾਹੌਲ ਵਿਗੜ ਗਿਆ। ਰੋਹ ਵਿੱਚ ਆਏ ਲੋਕਾਂ ਨੇ ਇਕ ਮੋਟਰ ਸਾਈਕਲ ਨੂੰ ਅੱਗ ਲਾ ਦਿੱਤੀ ਅਤੇ ਐਸ ਜੀ ਪੀ ਸੀ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ ਨਾਲ ਕੁੱਟਮਾਰ ਕੀਤੀ ਤੇ ਉਨ੍ਹਾਂ ਦੀ ਸਕਾਰਪੀਓ ਗੱਡੀ ਭੰਨ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਪਿੰਡ ਦੇ ਗੁਰਦੁਆਰੇ ਵਿੱਚ ਮੁਰੰਮਤ ਦਾ ਕੰਮ ਚੱਲਦਾ ਹੋਣ ਕਾਰਨ ਪਾਠੀ ਸੁਖਦੇਵ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਗੁਰਦੁਆਰੇ ਨਾਲ ਲੱਗਦੇ ਆਪਣੇ ਮਕਾਨ ਵਿੱਚ ਕੀਤਾ ਸੀ। ਸੁਖਦੇਵ ਸਿੰਘ ਦੁਪਹਿਰ ਵੇਲੇ ਕਿਧਰੇ ਕੰਮ ਚਲਾ ਗਿਆ ਤੇ ਜਦੋਂ ਵਾਪਸ ਆਇਆ ਤਾਂ ਪਾਵਨ ਸਰੂਪ ਦੇ ਕੁਝ ਅੰਗ ਖੰਡਿਤ ਸਨ। ਇਸ ਬਾਰੇ ਪਤਾ ਲੱਗਣ ‘ਤੇ ਪਿੰਡ ਇਕੱਠਾ ਹੋ ਗਿਆ ਤੇ ਰੋਹ ਵਿੱਚ ਸੜਕ ‘ਤੇ ਜਾਮ ਕਰ ਦਿੱਤੀ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਨੇੜਲੇ ਪਿੰਡ ਸ਼ੇਰ ਖਾਂ ਤੋਂ ਦਰਸ਼ਨ ਸਿੰਘ ਸ਼ੇਰ ਖਾਂ ਮੌਕੇ ‘ਤੇ ਪੁੱਜੇ। ਕਿਸੇ ਗੱਲੋਂ ਉਨ੍ਹਾਂ ਦੀ ਲੋਕਾਂ ਨਾਲ ਬਹਿਸ ਹੋ ਗਈ। ਕੁਝ ਲੋਕਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਤੇ ਗੱਡੀ ਭੰਨ ਦਿੱਤੀ। ਦਰਸ਼ਨ ਸਿੰਘ ਕਿਸੇ ਦੇ ਮੋਟਰ ਸਾਈਕਲ ‘ਤੇ ਭੱਜਣ ਲੱਗੇ ਤਾਂ ਭੀੜ ਨੇ ਮੋਟਰ ਸਾਈਕਲ ਨੂੰ ਅੱਗ ਲਾ ਦਿੱਤੀ।
ਓਧਰ ਤਰਨ ਤਾਰਨ ਨੇੜਲੇ ਪਿੰਡ ਬਾਠ ‘ਚ ਪਾਵਨ ਸਰੂਪ ਦੀ ਬੇਅਦਬੀ ਦੇ ਖਿਲਾਫ ਰੋਸ ਜ਼ਾਹਰ ਕਰਦੇ ਲੋਕਾਂ ਨੇ ਹਾਕਮ ਧਿਰ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ ਤੇ ਉਸ ਦੇ ਸਾਥੀਆਂ ‘ਤੇ ਕਿਰਪਾਨਾਂ, ਡਾਂਗਾਂ ਤੇ ਬੇਸਬਾਲਾਂ ਨਾਲ ਹਮਲਾ ਕਰ ਦਿੱਤਾ। ਪੱਖੋਕੇ ਦੇ ਹਮਾਇਤੀਆਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋਵੇਂ ਧਿਰਾਂ ਦੇ ਅੱਠ ਜਣੇ ਜ਼ਖਮੀ ਹੋ ਗਏ। ਇਸ ਪਿੱਛੋਂ ਕਿਸੇ ਧਿਰ ਨੇ ਪੁਲਸ ਨੂੰ ਸ਼ਿਕਾਇਤ ਨਹੀਂ ਦਿੱਤੀ। ਜਦੋਂ ਸ੍ਰੀ ਪੱਖੋਕੇ ਆਪਣੇ ਹਮਾਇਤੀਆਂ ਨਾਲ ਮੌਕੇ ‘ਤੇ ਆਏ ਤਾਂ ਉਨ੍ਹਾਂ ਨੂੰ ਦੇਖਦਿਆਂ ਹੀ ਸਿੱਖ ਸੰਗਤ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਫਿਰ ਵਿਰੋਧ ਕਰਨ ਵਾਲਿਆਂ ਨੇ ਪੱਖੋਕੇ ਅਤੇ ਉਸ ਦੇ ਸਾਥੀਆਂ ਉੱਤੇ ਹਮਲਾ ਕਰ ਦਿੱਤਾ ਤਾਂ ਉਨ੍ਹਾ ਦੇ ਸਾਥੀਆਂ ਨੇ ਵੀ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਕਰ ਦਿੱਤਾ। ਪੱਖੋਕੇ ਨੇ ਕਿਹਾ ਕਿ ਇਸ ਹਮਲੇ ‘ਚ ਦੋਵਾਂ ਧਿਰਾਂ ਦੇ ਕੁਝ ਹਮਾਇਤੀਆਂ ਦੀਆਂ ਦਸਤਾਰਾਂ ਲੱਥੀਆਂ ਤੇ ਸੱਟਾਂ ਲੱਗੀਆਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article