PUNJABMAILUSA.COM

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਬਲਕਾਰ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਨਿੱਘੀ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਬਲਕਾਰ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਨਿੱਘੀ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਬਲਕਾਰ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਨਿੱਘੀ ਵਿਦਾਇਗੀ
July 31
14:59 2017

ਅੰਮ੍ਰਿਤਸਰ, 31 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਬਲਕਾਰ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਇਕੱਤਰਤਾ ਹਾਲ ‘ਚ ਰੱਖੇ ਗਏ ਸਾਦਾ ਵਿਦਾਇਗੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਕਿ ਸ. ਬਲਕਾਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਵਿਭਾਗਾਂ ਵਿਚ ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਨਿਭਾਈ ਸੇਵਾ ਨਵੇਂ ਮੁਲਾਜਮਾਂ ਲਈ ਸੇਧਮਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਸ. ਬਲਕਾਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਸੇਵਾ ਮੁਕਤ ਹੋਏ ਸ. ਬਲਕਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਮਾਣ ਸਨਮਾਨ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਭਾਈ ਰਾਮ ਸਿੰਘ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ ਸਮੇਤ ਹੋਰ ਅਧਿਕਾਰੀਆਂ ਵੱਲੋਂ ਸ. ਬਲਕਾਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਹੋਰਨਾ ਤੋਂ ਇਲਾਵਾ ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ, ਡਾ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਸਤਿੰਦਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਬਘੇਲ ਸਿੰਘ ਐਡੀਸ਼ਨਲ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article