ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦੀ ਕਾਰ ਹਮਲਾ ਕਰਕੇ ਕੀਤੀ ਭੰਨਤੋੜ; ਡਰਾਈਵਰ ਗੰਭੀਰ ਜ਼ਖ਼ਮੀ

93
Share

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਮੇਲ)- ਇਥੇ ਅੱਜ ਦੇਰ ਸ਼ਾਮ ਕੁਝ ਵਿਅਕਤੀਆਂ ਨੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਦੀ ਗੱਡੀ ‘ਤੇ ਹਮਲਾ ਕਰ ਕੇ ਉਸ ਦੀ ਭੰਨਤੋੜ ਕੀਤੀ ਅਤੇ ਡਰਾਈਵਰ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਵਧੀਕ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਦੇਰ ਸ਼ਾਮ ਘਰ ਤੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੱਲ ਨੂੰ ਜਾ ਰਹੇ ਸਨ ਕਿ ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਕੁਝ ਸਿੱਖ ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਨੂੰ ਰੋਕਿਆ ਅਤੇ ਭੰਨ ਤੋੜ ਕੀਤੀ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੇ ਡਰਾਈਵਰ ਅੰਮ੍ਰਿਤ ਸਿੰਘ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਮਲਾਵਰ ਉਹੀ ਸਿੱਖ ਹਨ, ਜਿਨ੍ਹਾਂ ਨੇ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ‘ਤੇ ਹਮਲਾ ਕੀਤਾ ਸੀ।


Share