PUNJABMAILUSA.COM

ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਪਦ-ਉੱਨਤ ਹੋਏ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ

ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਪਦ-ਉੱਨਤ ਹੋਏ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ

ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਪਦ-ਉੱਨਤ ਹੋਏ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ
July 25
18:32 2018

ਅੰਮ੍ਰਿਤਸਰ, 25 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਪਦ-ਉੱਨਤ ਕਰਕੇ ਸਕੱਤਰ ਬਣਾ ਦਿੱਤਾ ਹੈ। ਅੱਜ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਸ. ਦਿਲਜੀਤ ਸਿੰਘ ਬੇਦੀ ਸ਼੍ਰੋਮਣੀ ਕਮੇਟੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਕੰਮ ਕਰਨਗੇ। ਇਸੇ ਦੌਰਾਨ ਸਕੱਤਰ ਬਣੇ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਅਤੇ ਗੁਰੂ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਉਣਗੇ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਆਹਲਾ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਸ. ਦਿਲਜੀਤ ਸਿੰਘ ਬੇਦੀ ਪਿਛਲੇ ਲਗਭਗ 38 ਸਾਲ ਤੋਂ ਸ਼੍ਰੋਮਣੀ ਕਮੇਟੀ ਵਿਚ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾ ਰਹੇ ਹਨ ਅਤੇ ਇਸ ਸਮੇਂ ਦੌਰਾਨ ਉਹ ਕਰੀਬ 30 ਸਾਲ ਤੋਂ ਸ਼੍ਰੋਮਣੀ ਕਮੇਟੀ ਦੇ ਮੀਡੀਆ ਵਿਭਾਗ ਦੀ ਜ਼ੁੰਮੇਵਾਰੀ ਨਿਭਾਉਂਦੇ ਰਹੇ ਹਨ। ਦੋ ਦਰਜ਼ਨ ਦੇ ਕਰੀਬ ਪੁਸਤਕਾਂ ਦੇ ਰਚੇਤਾ ਸ. ਬੇਦੀ ਨੇ ਸੰਪਾਦਨਾ ਦੇ ਖੇਤਰ ਵਿਚ ਵੀ ਜ਼ਿਕਰਯੋਗ ਕਾਰਜ ਕੀਤਾ ਹੈ। ਉਹ ਲੰਮੇ ਅਰਸੇ ਤੋਂ ਸ਼੍ਰੋਮਣੀ ਕਮੇਟੀ ਦੇ ਮਾਸਕ ਪੱਤਰ ‘ਗੁਰਦੁਆਰਾ ਗਜ਼ਟ’ ਦੀ ਸੰਪਾਦਨਾ ਕਰਦੇ ਆ ਰਹੇ ਹਨ ਅਤੇ ਇਸ ਤੋਂ ਇਲਾਵਾ ਸਮੇਂ-ਸਮੇਂ ਸ਼੍ਰੋਮਣੀ ਕਮੇਟੀ ਦੀਆਂ ‘ਸੇਵਾ ਸਰਗਮੀਆਂ’ ਵੀ ਸੰਪਾਦਨਾ ਕਰਦੇ ਰਹੇ। ਉਨ੍ਹਾਂ ਨੂੰ ਵੱਖ-ਵੱਖ ਸ਼ਤਾਬਦੀਆਂ ਦੌਰਾਨ ਵਿਸ਼ੇਸ਼ ਯਾਦਗਾਰੀ ਸੋਵੀਨਰ ਤਿਆਰ ਕਰਨ ਦਾ ਮੌਕਾ ਵੀ ਮਿਲਿਆ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਮੇਂ ਵਿਚ ਸ਼ੁਰੂ ਕੀਤੇ ਗਏ ਮਾਸਕ ਅਖ਼ਬਾਰ ‘ਸ਼੍ਰੋਮਣੀ ਬੁਲੇਟਨ’ ਦੀ ਸੰਪਾਦਨਾ ਦੀ ਜ਼ੁੰਮੇਵਾਰੀ ਵੀ ਸ. ਬੇਦੀ ਨੇ ਹੀ ਨਿਭਾਈ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਪ੍ਰਧਾਨਾਂ ਨਾਲ ਮੀਡੀਆ ਸਲਾਹਕਾਰ ਵਜੋਂ ਕੰਮ ਕਰਨ ਦਾ ਮਾਣ ਹਾਸਲ ਹੈ। ਉਹ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰ ਅਤੇ ਗੁਰਦੁਆਰਾ ਇੰਸਪੈਕਟਰ ਵੀ ਰਹੇ। ਇਸ ਤੋਂ ਇਲਾਵਾ ਉਨ੍ਹਾਂ ਨੇ ਮੀਤ ਸਕੱਤਰ ਅਤੇ ਵਧੀਕ ਸਕੱਤਰ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਦਾ ਕੰਮ ਵੀ ਕੀਤਾ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਣਾਏ ਗਏ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਧਰਮ ਅਧਿਐਨ ਦੀ ਐਮ.ਏ. ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੋਇਆ ਹੈ ਅਤੇ ਉਹ ਵੀ ਅਨੇਕਾਂ ਪੁਸਤਕਾਂ ਦੇ ਰਚੇਤਾ ਹਨ। ਐਮ.ਫਿਲ. ਤੱਕ ਉੱਚ ਸਿੱਖਿਆ ਪ੍ਰਾਪਤ ਸ. ਜੌੜਾਸਿੰਘਾ ਦੇ ਸੈਂਕੜੇ ਲੇਖ ਵੱਖ-ਵੱਖ ਪੱਤਰਾਂ ਵਿਚ ਛਪੇ ਹਨ ਅਤੇ ਇਸ ਤੋਂ ਇਲਾਵਾ ਉਹ ਵੱਖ-ਵੱਖ ਸੈਮੀਨਾਰਾਂ ਵਿਚ ਖੋਜ ਪਰਚੇ ਵੀ ਪੜ੍ਹ ਚੁੱਕੇ ਹਨ। ਉਹ ਗੁਰਮਤਿ ਸੰਸਥਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਚ ਬਤੌਰ ਪ੍ਰੋਫ਼ੈਸਰ, ਸਿੱਖ ਇਤਿਹਾਸ ਰੀਸਰਚ ਬੋਰਡ ਵਿਚ ਰੀਸਰਚ ਸਕਾਲਰ ਤੇ ਇੰਚਾਰਜ ਤੋਂ ਇਲਾਵਾ ਮੀਤ ਸਕੱਤਰ ਅਤੇ ਵਧੀਕ ਸਕੱਤਰ ਹੁੰਦਿਆਂ ਵੱਖ-ਵੱਖ ਵਿਭਾਗਾਂ ਦੀ ਸੇਵਾ ਨਿਭਾਉਂਦੇ ਰਹੇ। ਪਿਛਲੇ ਕੁਝ ਸਮੇਂ ਤੋਂ ਉਹ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਦੇ ਪੜ੍ਹਾਏ ਅਨੇਕਾਂ ਵਿਦਿਆਰਥੀ ਅੱਜ ਧਰਮ ਪ੍ਰਚਾਰ ਦੇ ਖੇਤਰ ਵਿਚ ਕਾਰਜਸ਼ੀਲ ਹਨ ਅਤੇ ਇਨ੍ਹਾਂ ਵਿੱਚੋਂ ਕੁਝ ਆਪੋ-ਆਪਣੇ ਖੇਤਰ ਵਿਚ ਉਚਾਈਆਂ ਛੂਹ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article