PUNJABMAILUSA.COM

ਸ਼੍ਰੋਮਣੀ ਕਮੇਟੀ ਨੂੰ ਜੀਐਸਟੀ ਕੌਂਸਲ ਦੀ ਰੀਵਿਊ ਮੀਟਿੰਗ ਤੋਂ ਰਾਹਤ ਮਿਲਣ ਦੀ ਉਮੀਦ

ਸ਼੍ਰੋਮਣੀ ਕਮੇਟੀ ਨੂੰ ਜੀਐਸਟੀ ਕੌਂਸਲ ਦੀ ਰੀਵਿਊ ਮੀਟਿੰਗ ਤੋਂ ਰਾਹਤ ਮਿਲਣ ਦੀ ਉਮੀਦ

ਸ਼੍ਰੋਮਣੀ ਕਮੇਟੀ ਨੂੰ ਜੀਐਸਟੀ ਕੌਂਸਲ ਦੀ ਰੀਵਿਊ ਮੀਟਿੰਗ ਤੋਂ ਰਾਹਤ ਮਿਲਣ ਦੀ ਉਮੀਦ
July 24
02:45 2017

ਅੰਮ੍ਰਿਤਸਰ, 23 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਨੇ ਉਮੀਦ ਜਤਾਈ ਹੈ ਕਿ 5 ਅਗਸਤ ਨੂੰ ਜੀਐਸਟੀ ਕੌਂਸਲ ਦੀ ਹੋਣ ਵਾਲੀ ਰੀਵਿਊ ਮੀਟਿੰਗ ਵਿੱਚ ਗੁਰਦੁਆਰਿਆਂ ਸਮੇਤ ਸਮੂਹ ਧਰਮ ਅਸਥਾਨਾਂ ਨੂੰ ਨਵੇਂ ਟੈਕਸ ਤੋਂ ਛੋਟ ਦੇਣ ਦਾ ਮਾਮਲਾ ਵਿਚਾਰਦਿਆਂ ਉਨ੍ਹਾਂ ਨੂੰ ਰਾਹਤ ਮਿਲ ਸਕਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਇਸ ਦਾ ਖ਼ੁਲਾਸਾ ਕਰਦਿਆਂ ਕਿਹਾ ਕਿ ਗੁਰਦੁਆਰਿਆਂ, ਜੋ ਸੇਵਾ ਦਾ ਕੇਂਦਰ ਹਨ, ਨੂੰ ਇਸ ਟੈਕਸ ਤੋਂ ਛੋਟ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਆਗੂਆਂ ਦਾ ਵਫ਼ਦ ਵੀ ਕੇਂਦਰ ਸਰਕਾਰ ਨੂੰ ਮਿਲ ਕੇ ਆਇਆ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪੱਤਰ ਭੇਜ ਕੇ ਗੁਰਦੁਆਰਿਆਂ ਨੂੰ ਟੈਕਸ ਤੋਂ ਛੋਟ ਮੰਗੀ ਹੈ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਖੁਦ ਧਰਮ ਨੂੰ ਮੰਨਣ ਵਾਲੇ ਹਨ ਅਤੇ ਕੇਂਦਰੀ ਵਿੱਤ ਮੰਤਰੀ ਤਾਂ ਅੰਮ੍ਰਿਤਸਰ ਨਾਲ ਸਬੰਧਤ ਹਨ। ਇਸ ਲਈ ਉਮੀਦ ਹੈ ਕਿ ਨਵੇਂ ਟੈਕਸ ਤੋਂ ਧਰਮ ਅਸਥਾਨਾਂ ਨੂੰ ਛੋਟ ਦੇ ਦਿੱਤੀ ਜਾਵੇਗੀ। ਸ੍ਰੀ ਬਡੂੰਗਰ ਨੇ ਕਿਹਾ ਕਿ ਸੇਵਾ ਕੇਂਦਰਾਂ ’ਤੇ ਅਜਿਹਾ ਟੈਕਸ ਲਾਉਣਾ ਨੈਤਿਕ ਅਤੇ ਸੰਵਿਧਾਨਕ ਤੌਰ ’ਤੇ ਗਲਤ ਹੈ। ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 33 ਵਰ੍ਹਿਆਂ ਮਗਰੋਂ ਕੋਈ ਸਮਾਨ ਨਾ ਹੋਣ ਦੀ ਗੱਲ ਗਲਤ ਹੈ ਜਦੋਂ ਕਿ ਪਿਛਲੀ ਸਰਕਾਰ ਕੁਝ ਹੋਰ ਦਾਅਵਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿੱਖ ਖਜ਼ਾਨਾ ਵਾਪਸ ਕਰ ਕੇ ਆਪਣੀ ਨੈਤਿਕ ਤੇ ਸੰਵਿਧਾਨਕ ਜ਼ਿੰਮੇਵਾਰੀ ਪੂਰੀ ਕਰੇ। ਉਨ੍ਹਾਂ ਸਪਸ਼ਟ ਕੀਤਾ ਕਿ ਲਾਇਬਰੇਰੀ ਦਾ ਖ਼ਜ਼ਾਨਾ ਵਾਪਸ ਕਰਨ ਨਾਲ ਪੰਜਾਬ ਦੇ ਹਾਲਾਤ ’ਤੇ ਕੋਈ ਮਾੜਾ ਅਸਰ ਨਹੀਂ ਹੋਵੇਗਾ। ਇਹ ਮਾਮਲਾ ਰਾਸ਼ਟਰਪਤੀ ਕੋਲ ਵੀ ਰੱਖਿਆ ਜਾ ਚੁੱਕਾ ਹੈ ਅਤੇ ਉਨ੍ਹਾਂ ਹਾਂ ਪੱਖੀ ਹੁੰਗਾਰਾ ਦਿੱਤਾ ਸੀ। ਸ਼੍ਰੋਮਣੀ ਕਮੇਟੀ ਅੰਡੇਮਾਨ ਨਿਕੋਬਾਰ ਸਥਿਤ ਕਾਲੇ ਪਾਣੀ ਦੀ ਸੈਲੂਲਰ ਜੇਲ੍ਹ ਵਿੱਚ ਸਜ਼ਾਵਾਂ ਭੁਗਤਣ ਵਾਲੇ ਪੰਜਾਬੀਆਂ ਦੀ ਯਾਦ ਵਿੱਚ ਪੰਜਾਬ ਵਿੱਚ ਯਾਦਗਾਰ ਸਥਾਪਤ ਕਰਨ ਦੀ ਇਛੁੱਕ ਹੈ। ਪ੍ਰਧਾਨ ਨੇ ਆਖਿਆ ਕਿ ਉਥੇ ਮਿਊਜ਼ੀਅਮ ਵਿੱਚ ਸਿੱਖਾਂ ਦੇ ਇਤਿਹਾਸ ਨੂੰ ਘੱਟ ਕਰ ਕੇ ਪੇਸ਼ ਕੀਤਾ ਗਿਆ ਹੈ। ਇਸ ਸਬੰਧੀ ਇੱਕ ਪੜਤਾਲੀਆ ਕਮੇਟੀ ਬਣਾਈ ਗਈ ਹੈ ਜਿਸ ਦੀ ਰਿਪੋਰਟ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਕਮੇਟੀ ਵਿੱਚ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ , ਚੰਡੀਗੜ੍ਹ ਤੋਂ ਪੱਤਰਕਾਰ ਜਗਤਾਰ ਸਿੰਘ, ਹਰਭਜਨ ਸਿੰਘ ਮਨਾਵਾ ਵਧੀਕ ਸਕੱਤਰ ਸ਼ਾਮਲ ਹਨ। ਉਨ੍ਹਾਂ ਆਖਿਆ ਕਿ ਕਾਲੇ ਪਾਣੀ ਦੀਆਂ ਸਜ਼ਾਵਾਂ ਕੱਟਣ ਵਾਲੇ ਸਿੱਖਾਂ ਦੇ ਵੇਰਵੇ ਇਕੱਠੇ ਕਰ ਕੇ ਇੱਕ ਕਿਤਾਬ ਛਾਪਣ ਦੀ ਵੀ ਯੋਜਨਾ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਯੂਕੇ ਦੀ ਪਾਰਲੀਮੈਂਟ ਵਿੱਚ ਸਾਬਤ ਸੂਰਤ ਸਿੱਖ ਮੈਂਬਰ ਬਣੇ ਤਨਮਨਜੀਤ ਸਿੰਘ ਢੇਸੀ ਨੂੰ 26 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ’ਚ ਆਮਦ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਤ ਕੀਤਾ ਜਾਏਗਾ। ਉਨ੍ਹਾਂ ਬਰਤਾਨੀਆ ਦੇ ਕੋਰਟ ਆਫ਼ ਅਪੀਲ ਦੇ ਪਹਿਲੇ ਸਿੱਖ ਜੱਜ ਬਣੇ ਰਬਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਸ੍ਰੀ ਹਰਿਮੰਦਰ ਸਾਹਿਬ ਆਉਣ ਦਾ ਸੱਦਾ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਦੇਵ ਦੇ 550 ਸਾਲਾ ਗੁਰਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਸੱਤ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ। ਸ਼੍ਰੋਮਣੀ ਕਮੇਟੀ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ 12 ਸਤੰਬਰ ਨੂੰ ਫਿਰੋਜ਼ਪੁਰ ਗੁਰਦੁਆਰਾ ਗੁਰੂਸਰ ਬਜੀਦਪੁਰ ਵਿਖੇ ਸਮਾਗਮ ਕਰ ਕੇ ਸਿੱਖ ਫੌਜੀਆਂ ਨੂੰ ਸ਼ਰਧਾਂਜਲੀ ਦੇਵੇਗੀ। ਇਸੇ ਤਰ੍ਹਾਂ ਜੈਤੋ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਨਾਭਾ ਸਥਿਤ ਗੁਰਦੁਆਰਾ ਅਕਾਲਗੜ੍ਹ ਵਿਖੇ ਸ਼ਹੀਦੀ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੋਗਾ ਦੀ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਇੱਕ ਲੱਖ ਰੁਪਏ ਦੇ ਕੇ ਸਨਮਾਨਤ ਕਰੇਗੀ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article