PUNJABMAILUSA.COM

ਸ਼੍ਰੋਮਣੀ ਕਮੇਟੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਲੰਡਨ ਦੀ ਸੰਸਥਾ ਵੱਲੋਂ ‘ਮੋਸਟ ਵਿਜ਼ਿਟਡ ਪਲੇਸ ਆਫ ਦਾ ਵਰਲਡ’ ਐਵਾਰਡ ਭੇਟ

November 24
17:35 2017

ਅੰਮ੍ਰਿਤਸਰ, 24 ਨਵੰਬਰ (ਪੰਜਾਬ ਮੇਲ)- ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਲਈ ‘ਵਰਲਡ ਬੁੱਕ ਆਫ ਰੀਕਾਰਡਜ਼’, ਲੰਡਨ (ਯੂ.ਕੇ.) ਵੱਲੋਂ ‘ਮੋਸਟ ਵਿਜ਼ਿਟਡ ਪਲੇਸ ਆਫ ਦਾ ਵਰਲਡ’ ਐਵਾਰਡ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤਾ ਗਿਆ। ਇਹ ਐਵਾਰਡ ਦੇਸ਼-ਵਿਦੇਸ਼ਾਂ ਤੋਂ ਵੱਖ-ਵੱਖ ਧਰਮਾਂ, ਜਾਤਾਂ ਦੇ ਸ਼ਰਧਾਲੂਆਂ ਦੀ ਸਭ ਤੋਂ ਵੱਧ ਆਮਦ ਵਾਲਾ ਧਾਰਮਿਕ ਅਸਥਾਨ ਹੋਣ ਲਈ ਭੇਟ ਕੀਤਾ ਗਿਆ ਹੈ। ਇਹ ਐਵਾਰਡ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਲੰਡਨ ਤੋਂ ਆਏ ਬੀਬੀ ਸੁਰਭੀ ਕੌਲ ਜਨਰਲ ਸੈਕਟਰੀ ਤੇ ਸ. ਰਨਦੀਪ ਸਿੰਘ ਕੋਹਲੀ ਪੰਜਾਬ ਪ੍ਰਧਾਨ ਦੀ ਟੀਮ ਪਾਸੋਂ ਪ੍ਰਾਪਤ ਕੀਤਾ। ਇਸ ਸਮੇਂ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ ਤੇ ਸ. ਹਰਜਾਪ ਸਿੰਘ ਸੁਲਤਾਨਵਿੰਡ ਵੀ ਮੌਜੂਦ ਸਨ। ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਬੀਬੀ ਸੁਰਭੀ ਕੌਲ, ਸ. ਰਨਦੀਪ ਸਿੰਘ ਕੋਹਲੀ, ਸ੍ਰੀ ਗੌਰਵ ਆਨੰਦ, ਕੈਪਟਨ ਅਭੀਨਵ ਗਰਗ, ਸ੍ਰੀ ਸਾਗਰ ਕਪੂਰ ਤੇ ਸ੍ਰੀ ਮਿਨੀ ਕੋਹਲੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦ ਸੁਨਹਿਰੀ ਮਾਡਲ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵਰਲਡ ਬੁੱਕ ਆਫ ਰੀਕਾਰਡਜ਼ ਲੰਡਨ ਦੇ ਨੁਮਾਇੰਦਿਆਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਦਾ ਇਕੱਲਾ ਅਜਿਹਾ ਧਾਰਮਿਕ ਅਸਥਾਨ ਹੈ ਜਿੱਥੇ ਮਾਨਵਤਾ ਦੀ ਸੇਵਾ, ਹਰ ਵੇਲੇ ਹੁੰਦੀ ਸਰਬੱਤ ਦੇ ਭਲੇ ਦੀ ਅਰਦਾਸ, ਗੁਰਬਾਣੀ ਦਾ ਅਮੋਲਕ ਉਪਦੇਸ਼, ਸੰਗਤਾਂ ਲਈ ਕੀਤੇ ਜਾਂਦੇ ਵੱਡੇ ਪ੍ਰਬੰਧ, ਸਾਫ-ਸਫਾਈ, ਮਨੁੱਖੀ ਬਰਾਬਰਤਾ ਅਤੇ ਹਰ ਧਰਮ, ਜਾਤ-ਪਾਤ, ਨਸਲ, ਰੰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਛਕਾਇਆ ਜਾਂਦਾ ਅਤੁੱਟ ਲੰਗਰ ਆਪਣੇ ਆਪ ਵਿਚ ਸਦੀਆਂ ਤੋਂ ਵਿਸ਼ਵ ਰੀਕਾਰਡ ਬਣਾ ਰਿਹਾ ਹੈ। ਇਸਦੀ ਵਿਲੱਖਣਤਾ ਹੀ ਦੁਨੀਆਂ ਭਰ ਦੇ ਲੋਕਾਂ ਅੰਦਰ ਇਥੇ ਆਉਣ ਲਈ ਖਿੱਚ ਪੈਦਾ ਕਰਦੀ ਹੈ। ਸੋ ਇਸ ਪਾਵਨ ਅਸਥਾਨ ਨੂੰ ਐਵਾਰਡ ਭੇਟ ਕਰਨ ਵਾਲੀ ਸੰਸਥਾ ਦੀ ਆਪਣੀ ਸੋਭਾ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਮਿਲਣਾ ਵੀ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਸਿੱਖਾਂ ਨੇ ਘੱਟ-ਗਿਣਤੀ ਹੁੰਦਿਆਂ ਵੀ ਵਿਸ਼ਵ ਭਰ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਇਸ ਮੌਕੇ ਬੀਬੀ ਸੁਰਭੀ ਕੌਲ ਤੇ ਸ. ਰਨਦੀਪ ਸਿੰਘ ਕੋਹਲੀ ਨੇ ਸਾਂਝੇ ਰੂਪ ਵਿਚ ਐਵਾਰਡ ਦੇਣ ਦੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਾਡਾ ਮਕਸਦ ਪ੍ਰਮੁੱਖ ਅਸਥਾਨਾਂ ਦੀ ਮਹਾਨਤਾ ਦਾ ਪ੍ਰਚਾਰ ਦੁਨੀਆਂ ਦੇ ਹਰੇਕ ਕੋਨੇ ਵਿਚ ਪਹੁੰਚਾਉਣਾ ਹੈ ਤਾਂ ਜੋ ਵਿਸ਼ਵ ਭਰ ਦੇ ਲੋਕਾਂ ਨੂੰ ਵੀ ਅਜਿਹੇ ਮਾਨਵ ਭਲਾਈ ਅਸਥਾਨਾਂ ਤੋਂ ਪ੍ਰੇਰਨਾ ਮਿਲ ਸਕੇ। ਜਨਰਲ ਸੈਕਟਰੀ ਬੀਬੀ ਸੁਰਭੀ ਕੌਲ ਨੇ ਕਿਹਾ ਕਿ ਲੋਕਾਂ ਦੀ ਆਮਦ, ਸ਼ਰਧਾ-ਸਤਿਕਾਰ, ਇਸ ਅਸਥਾਨ ਦੇ ਸਮਾਨਤਾ ਵਾਲੇ ਵਾਤਾਵਰਣ ਦੇ ਆਧਾਰ ’ਤੇ ਇਸ ਪਾਵਨ ਅਸਥਾਨ ਨੂੰ ਇਹ ਐਵਾਰਡ ਭੇਟ ਕੀਤਾ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ ਤੇ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਮਨਜੀਤ ਸਿੰਘ ਤੇ ਸ. ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੌੜਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਿੰਦਰਪਾਲ ਸਿੰਘ, ਸ. ਹਰਜਿੰਦਰ ਸਿੰਘ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਰਘਬੀਰ ਸਿੰਘ ਮੰਡ ਤੇ ਸ. ਗੁਰਿੰਦਰ ਸਿੰਘ ਮਥਰੇਵਾਲ, ਸ/ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ ਸਿੰਘ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article