PUNJABMAILUSA.COM

ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ
July 31
14:31 2018

ਅੰਮ੍ਰਿਤਸਰ, 31 ਜੁਲਾਈ (ਪੰਜਾਬ ਮੇਲ)- ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸਾਂਝੇ ਤੌਰ ’ਤੇ ਪ੍ਰਦਾਨ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੋਜੀ ਹਮਲੇ ਸਮੇਂ ਆਪਣੀ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਸਹਾਇਤਾ ਦਿੱਤੀ ਜਾਂਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਨ੍ਹਾਂ ਧਰਮੀ ਫ਼ੌਜੀਆਂ ਨੂੰ ਸਰਕਾਰ ਵੱਲੋਂ ਪੈਨਸ਼ਨ ਨਹੀਂ ਦਿੱਤੀ ਜਾਂਦੀ, ਉਨ੍ਹਾਂ ਨੂੰ ਹਰ ਸਾਲ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸੇ ਤਹਿਤ ਹੀ ਅੱਜ ਕੁਝ ਧਰਮੀ ਫ਼ੌਜੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ ਅਤੇ ਅਗਲੇ ਦਿਨਾਂ ਵਿਚ ਬਾਕੀ ਰਹਿੰਦੇ ਧਰਮੀ ਫ਼ੌਜੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮੀ ਫ਼ੌਜੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀਆਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ਸਮੇਂ ਸਹਾਇਤਾ ਪ੍ਰਾਪਤ ਕਰਨ ਵਾਲੇ ਧਰਮੀ ਫ਼ੌਜੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਸਮੇਂ-ਸਮੇਂ ’ਤੇ ਬਾਂਹ ਫੜ੍ਹੀ ਹੈ। ਇਸ ਮੌਕੇ ਧਰਮ ਫ਼ੌਜੀਆਂ ਵਿੱਚੋਂ ਸ. ਬਖਸ਼ੀਸ਼ ਸਿੰਘ ਕਾਦੀਆ ਜਨਰਲ ਸਕੱਤਰ, ਸ. ਸਰਵਣ ਸਿੰਘ, ਸ. ਹਰਭਜਨ ਸਿੰਘ, ਸ. ਕੁਲਵੰਤ ਸਿੰਘ, ਸ. ਬਲਕਾਰ ਸਿੰਘ, ਸ. ਜਗਜੋਤ ਸਿੰਘ, ਸ. ਰਣਜੀਤ ਸਿੰਘ, ਸ. ਸਵਿੰਦਰ ਸਿੰਘ, ਸ. ਹਰਨੇਕ ਸਿੰਘ, ਸ. ਬਲਦੇਵ ਸਿੰਘ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article