PUNJABMAILUSA.COM

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਵਸ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਵਸ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਵਸ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ
March 15
17:35 2018

ਗੁਰੂ ਸਾਹਿਬਾਨ ਨੇ ਕੁਦਰਤ ਨੂੰ ਵੱਡਾ ਮਹੱਤਵ ਦੇ ਕੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਪੇ੍ਰਰਿਆ -ਡਾ. ਰੂਪ ਸਿੰਘ
ਅੰਮ੍ਰਿਤਸਰ, 15 ਮਾਰਚ (ਪੰਜਾਬ ਮੇਲ)- ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱੱਜ ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਨੇ ਅਰਦਾਸ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਹਰਮਿੱਤਰ ਸਿੰਘ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਗੁਰਸਿੱਖੀ ਜੀਵਨ ਵਿਚ ਪ੍ਰਪੱਕ ਰਹਿਣ ਦੀ ਪ੍ਰੇਰਣਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਸਤਨਾਮ ਸਿੰਘ, ਸ. ਲਖਬੀਰ ਸਿੰਘ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਕਰਮਬੀਰ ਸਿੰਘ ਕਿਆਮਪੁਰ, ਸ. ਪਰਮਦੀਪ ਸਿੰਘ, ਸ. ਪਲਵਿੰਦਰ ਸਿੰਘ, ਪ੍ਰੋਫੈਸਰ ਸੁਖਦੇਵ ਸਿੰਘ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਤੇ ਸੰਗਤਾਂ ਹਾਜ਼ਰ ਸਨ।

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ੍ਰੀ ਗੁਰੂ ਰਾਮਦਾਸ ਲੰਗਰ ਨਜ਼ਦੀਕ ਪਾਰਕ ਵਿਚ ਬੂਟੇ ਲਗਾਉਂਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਅਤੇ ਹੋਰ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਾਂ ਨੇ ਸਾਂਝੇ ਰੂਪ ਵਿਚ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਨਜ਼ਦੀਕ ਪਾਰਕ ਵਿਚ ਬੂਟੇ ਲਗਾਏ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਹਰ ਸਾਲ ਸਿੱਖ ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਵਾਤਾਵਰਣ ਦੀ ਸਾਂਭ ਸੰਭਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਾਤਾਵਰਣ ਪ੍ਰੇਮੀ ਹਨ ਕਿਉਂਕਿ ਗੁਰੂ ਸਾਹਿਬਾਨ ਨੇ ਕੁਦਰਤੀ ਵਾਤਾਵਰਣ ਦੀ ਸਾਂਭ ਸੰਭਾਲ ਲਈ ਪੇ੍ਰਰਣਾ ਕੀਤੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਰੁੱਖਾਂ, ਦਰੱਖ਼ਤਾਂ ਦੇ ਨਾਂ ’ਤੇ ਬਣੇ ਹੋਏ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਇਸ ਗੱਲ ਦੀ ਪ੍ਰਤੱਖ ਉਦਾਹਰਣ ਹਨ ਕਿ ਗੁਰੂ ਸਾਹਿਬ ਹਮੇਸ਼ਾਂ ਹੀ ਕੁਦਰਤ ਨੂੰ ਵੱਡਾ ਮਹੱਤਵ ਦਿੰਦੇ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਰੂਪ ਵਿਚ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article