PUNJABMAILUSA.COM

ਸ਼੍ਰੋਮਣੀ ਕਮੇਟੀ ਨੇ ਸਕੂਲਾਂ ਲਈ 335 ਅਸਾਮੀਆਂ ਕੱਢੀਆਂ

ਸ਼੍ਰੋਮਣੀ ਕਮੇਟੀ ਨੇ ਸਕੂਲਾਂ ਲਈ 335 ਅਸਾਮੀਆਂ ਕੱਢੀਆਂ

ਸ਼੍ਰੋਮਣੀ ਕਮੇਟੀ ਨੇ ਸਕੂਲਾਂ ਲਈ 335 ਅਸਾਮੀਆਂ ਕੱਢੀਆਂ
April 07
20:59 2018

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਮੇਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਵਿਦਿਅਕ ਅਦਾਰਿਆਂ ਅੰਦਰ ਭਰਤੀ ਪ੍ਰਕਿਰਿਆ ਆਰੰਭ ਕਰਦਿਆਂ ਵੱਖ-ਵੱਖ ਸਕੂਲਾਂ ਲਈ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ 335 ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕ, ਲਾਇਬ੍ਰੇਰੀਅਨ, ਕਲਰਕ, ਡਰਾਈਵਰ, ਕੰਪਿਊਟਰ ਓਪਰੇਟਰ, ਲੈਬ ਅਟੈਂਡੈਂਟ, ਅਕਾਊਂਟਸ ਕਲਰਕ, ਦਫ਼ਤਰੀ ਸਹਾਇਕ, ਹੈਲਪਰ ਆਦਿ ਪ੍ਰਮੁੱਖ ਹਨ। ਇਹ ਅਸਾਮੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਗੁਰੂ ਕਾ ਬਾਗ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ, ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ, ਭਾਈ ਬਹਿਲੋ ਜੀ ਪਬਲਿਕ ਸਕੂਲ ਫਫੜੇ ਭਾਈਕੇ, ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸਕੂਲ ਕੈਂਥਲ, ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ, ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ, ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ, ਮਾਤਾ ਗੰਗਾ ਕੰਨਿਆ ਸੀਨੀ: ਸੈਕੰ: ਸਕੂਲ ਬਾਬਾ ਬਕਾਲਾ, ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਮੋਗਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ ਬੁੱਢਾ ਸਾਹਿਬ ਸਮੇਤ 49 ਸਕੂਲਾਂ ਲਈ ਕੱਢੀਆਂ ਗਈਆਂ ਹਨ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਅਕ ਅਦਾਰਿਆਂ ਵਿਚ ਵੱਖ-ਵੱਖ ਅਸਾਮੀਆਂ ਲਈ ਦਰਖ਼ਾਸਤਾਂ ਮੰਗੀਆਂ ਗਈਆਂ ਹਨ, ਜਿਨ੍ਹਾਂ ’ਤੇ ਯੋਗ ਉਮੀਦਵਾਰ 16 ਅਪ੍ਰੈਲ ਤੀਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਅਸਾਮੀਆਂ ਕੇਵਲ ਸਕੂਲਾਂ ਲਈ ਹਨ ਅਤੇ ਲੋੜ ਅਨੁਸਾਰ ਕਾਲਜਾਂ ਲਈ ਵੀ ਵੱਖ-ਵੱਖ ਅਸਾਮੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਫਾਰਗ ਕੀਤੇ ਗਏ ਮੁਲਾਜ਼ਮ ਵੀ ਇਨ੍ਹਾਂ ਅਸਾਮੀਆਂ ਲਈ ਯੋਗਤਾ ਅਨੁਸਾਰ ਦਰਖ਼ਾਸਤਾਂ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਵੈਬ-ਸਾਈਟ www.desgpc.org ਤੋਂ ਮੁਕੰਮਲ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article