PUNJABMAILUSA.COM

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇੰਗਲੈਂਡ ਦੀ ਅਦਾਲਤ ਵੱਲੋਂ ਜੂਨ 1984 ਨਾਲ ਸਬੰਧਤ ਦਸਤਾਵੇਜ਼ਾਂ ਬਾਰੇ ਫੈਸਲੇ ਦਾ ਕੀਤਾ ਸਵਾਗਤ

June 14
03:25 2018

ਭਾਰਤ ਸਰਕਾਰ ਵੀ ਜੂਨ 1984 ਸਬੰਧੀ ਦਸਤਾਵੇਜ਼ ਜਨਤਕ ਕਰੇ-ਭਾਈ ਲੌਂਗੋਵਾਲ
ਅੰਮ੍ਰਿਤਸਰ, 13 ਜੂਨ (ਪੰਜਾਬ ਮੇਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਗਲੈਂਡ ਦੀ ਇਕ ਅਦਾਲਤ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਭਾਰਤ ਦੀ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਨਾਲ ਸਬੰਧਤ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ਦਸਤਾਵੇਜ ਜਨਤਕ ਕਰਨ ਦੇ ਫੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਜੂਨ 1984 ਵਿਚ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਇਆ ਗਿਆ ਫ਼ੌਜੀ ਹਮਲਾ ਅਣਮਨੁੱਖੀ ਕਹਿਰ ਵਜੋਂ ਇਤਿਹਾਸ ਅੰਦਰ ਦਰਜ਼ ਹੈ ਅਤੇ ਇਸ ਵਿਚ ਜਿਸ ਕਿਸੇ ਦੀ ਵੀ ਸ਼ਮੂਲੀਅਤ ਹੈ ਉਹ ਉਜ਼ਾਗਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਅਦਾਲਤ ਵੱਲੋਂ ਬਰਤਾਨੀਆ ਸਰਕਾਰ ਦੀ ਸ਼ਮੂਲੀਅਤ ਨਾਲ ਸਬੰਧਤ ਦਸਤਾਵੇਜ ਜਨਤਕ ਕਰਨ ਦਾ ਫੈਸਲਾ ਸ਼ਲਾਘਾਯੋਗ ਹੈ ਅਤੇ ਇਸ ਮਾਮਲੇ ਵਿਚ ਪੈਰਵਾਈ ਕਰਨ ਵਾਲੇ ਪੱਤਰਕਾਰ ਮਿਲ ਫਿਲਰ ਦੇ ਯਤਨ ਪ੍ਰਸ਼ੰਸਾ ਯੋਗ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਬਰਤਾਨੀਆ ਦੀ ਤਰ੍ਹਾਂ ਭਾਰਤ ਸਰਕਾਰ ਨੂੰ ਵੀ ਜੂਨ 1984 ਦੇ ਫ਼ੌਜੀ ਹਮਲੇ ਨਾਲ ਸਬੰਧਤ ਦਸਤਾਵੇਜ਼ ਜਾਰੀ ਕਰਨ ਚਾਹੀਦੇ ਹਨ, ਤਾਂ ਜੋ ਪੂਰੀ ਦੁਨੀਆਂ ਨੂੰ ਪਤਾ ਲੱਗ ਸਕੇ ਕਿ ਇਸ ਘੱਲੂਘਾਰੇ ਦੀ ਸਾਜ਼ਿਸ਼ ਪਿੱਛੇ ਹੋਰ ਕਿਹੜੇ-ਕਿਹੜੇ ਦੇਸ਼ ਅਤੇ ਕਿਹੜੀਆਂ-ਕਿਹੜੀਆਂ ਸ਼ਕਤੀਆਂ ਸ਼ਾਮਲ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਤੋਂ ਵੀ ਮੰਗ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਕੀਤੇ ਗਏ ਹਮਲੇ ਦੌਰਾਨ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿੱਚੋਂ ਲੁਟਿਆ ਗਿਆ ਵਿਰਾਸਤੀ ਖ਼ਜ਼ਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਕੀਤਾ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article