PUNJABMAILUSA.COM

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਪੰਥਕ ਏਕਤਾ ਦੀ ਕੀਤੀ ਅਪੀਲ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਪੰਥਕ ਏਕਤਾ ਦੀ ਕੀਤੀ ਅਪੀਲ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਪੰਥਕ ਏਕਤਾ ਦੀ ਕੀਤੀ ਅਪੀਲ
May 28
21:41 2018

ਅੰਮ੍ਰਿਤਸਰ, 28 ਮਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਪ੍ਰਚਾਰਕਾਂ ਨੂੰ ਪੰਥਕ ਏਕਤਾ ਲਈ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਇਕੱਠੇ ਹੋ ਕੇ ਕੌਮ ਦੀ ਚੜ੍ਹਦੀ ਕਲਾ ਲਈ ਹੰਭਲਾ ਮਾਰਨ। ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮਨਾਉਣ ਜਾ ਰਹੀ ਹੈ ਤਾਂ ਇਸ ਮੌਕੇ ਕੌਮ ਨੂੰ ਇਕਜੁੱਟਤਾ ਦੀ ਹੋਰ ਵੀ ਜਿਆਦਾ ਲੋੜ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਬਹੁਤ ਸਾਰੀਆਂ ਅਜਿਹੀਆਂ ਸ਼ਕਤੀਆਂ ਕਾਰਜਸ਼ੀਲ ਹਨ, ਜਿਨ੍ਹਾਂ ਦਾ ਮਕਸਦ ਕੇਵਲ ਪੰਥ ਨੂੰ ਪਾੜ ਕੇ ਆਪਣੇ ਮਨਸੂਬਿਆਂ ਵਿਚ ਕਾਮਯਾਬ ਹੋਣਾ ਹੈ। ਇਸ ਲਈ ਸਾਨੂੰ ਅਜਿਹੀਆਂ ਸ਼ਕਤੀਆਂ ਤੋਂ ਸਾਵਧਾਨ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਰਾ ਮਾਰੂ ਜੰਗ ਕੌਮ ਦੇ ਹਿੱਤ ਵਿਚ ਨਹੀਂ ਹੈ ਅਤੇ ਅਜਿਹੇ ਵਰਤਾਰੇ ਨਾਲ ਖ਼ਾਲਸਾ ਪੰਥ ਦੇ ਵਿਰੋਧੀਆਂ ਨੂੰ ਹਮਲਾ ਕਰਨ ਦੀ ਹੋਰ ਵੀ ਸ਼ਕਤੀ ਮਿਲਦੀ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਦੇ ਮਸਲਿਆਂ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਖ਼ਲ ਠੀਕ ਨਹੀਂ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਦਾਇਰੇ ਵਿਚ ਰਹਿਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਚਾਰਕ ਸ਼੍ਰੇਣੀ ਅਤੇ ਸਿੱਖ ਸੰਸਥਾਵਾਂ ਵਿਚ ਪਾੜਾ ਪਾਉਣ ਤੋਂ ਗੁਰੇਜ ਕਰਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਦਮਦਮੀ ਟਕਸਾਲ ਵਿਰੁੱਧ ਕੀਤੀ ਗਈ ਬਿਆਨਬਾਜ਼ੀ ਨੂੰ ਵੀ ਗਲਤ ਕਰਾਰ ਦਿੰਦਿਆਂ ਕਿਹਾ ਕਿ ਦਮਦਮੀ ਟਕਸਾਲ ਨੇ ਲੰਮੇ ਸਮੇਂ ਤੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਪ੍ਰਚਾਰਕਾਂ ਵਿਚ ਪੈਦਾ ਹੋ ਰਹੀਆਂ ਦੂਰੀਆਂ ਨੂੰ ਖ਼ਤਮ ਕਰਨ ਅਤੇ ਸਭ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਇਕੱਠਾ ਕਰਨ ਲਈ ਸ਼੍ਰੋਮਣੀ ਕਮੇਟੀ ਸੁਹਿਰਦ ਯਤਨ ਕਰੇਗੀ। ਭਾਈ ਲੌਂਗੋਵਾਲ ਨੇ ਸਿੱਖ ਪ੍ਰਚਾਰਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਮਤਿ ਪ੍ਰਚਾਰ ਦਾ ਮੁੱਖ ਸਰੋਤ ਗੁਰਬਾਣੀ ਨੂੰ ਬਣਾਉਣ ਅਤੇ ਕਿਸੇ ਵੀ ਅਜਿਹੇ ਮੁੱਦੇ ਨੂੰ ਨਾ ਪ੍ਰਚਾਰਨ, ਜਿਸ ਨਾਲ ਆਪਸੀ ਦੂਰੀਆਂ ਵਧਦੀਆਂ ਹੋਣ ਤੇ ਕੌਮ ਕਮਜ਼ੋਰ ਹੁੰਦੀ ਹੋਵੇ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article