PUNJABMAILUSA.COM

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਮਨਜੀਤ ਸਿੰਘ ਜੀ.ਕੇ. ’ਤੇ ਹਮਲੇ ਦੀ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਮਨਜੀਤ ਸਿੰਘ ਜੀ.ਕੇ. ’ਤੇ ਹਮਲੇ ਦੀ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਮਨਜੀਤ ਸਿੰਘ ਜੀ.ਕੇ. ’ਤੇ ਹਮਲੇ ਦੀ ਕੀਤੀ ਨਿੰਦਾ
August 26
17:28 2018

ਅੰਮ੍ਰਿਤਸਰ, 26 ਅਗਸਤ (ਪੰਜਾਬ ਮੇਲ)- ਅਮਰੀਕਾ ’ਚ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ ’ਤੇ ਅੱਜ ਦੂਜੀ ਵਾਰ ਹੋਏ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਥੋਂ ਜਾਰੀ ਇੱਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਭਰਾ ਮਾਰੂ ਜੰਗ ਲਈ ਵਿਦੇਸ਼ਾਂ ਵਿਚ ਸਿੱਖਾਂ ਨੂੰ ਭੜਕਾ ਰਹੀਆਂ ਹਨ। ਉਨ੍ਹਾਂ ਇਸ ਗੱਲ ‘ਤੇ ਡੂੰਘਾ ਦੁੱਖ ਪ੍ਰਗਟਾਇਆ ਕਿ ਵਿਰੋਧੀ ਦਿਮਾਗ ਦੇ ਪਿੱਛੇ ਲਗ ਕੇ ਅੱਜ ਸਿੱਖ ਹੀ ਸਿੱਖ ਦੀ ਦਸਤਾਰ ਉਛਾਲ ਰਹੇ ਹਨ ਜਿਸ ਨਾਲ ਸਿੱਖ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਸਰਦਾਰ ਜੀ.ਕੇ. ਉਤੇ ਹਮਲਾ ਕਰਨ ਵਾਲ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਈ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਮਸਲੇ ਦੇ ਹੱਲ ਲਈ ਗੱਲ-ਬਾਤ ਹੀ ਸਾਰਥਿਕ ਤਰੀਕਾ ਹੈ। ਭਾਈ ਲੌਂਗੋਵਾਲ ਨੇ ਸ. ਮਨਜੀਤ ਸਿੰਘ ਜੀ.ਕੇ. ਨੂੰ ਸਿੱਖਾਂ ਦੇ ਹੱਕ ਵਿਚ ਖੜਨ ਵਾਲਾ ਆਗੂ ਦੱਸਦਿਆਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਸ. ਮਨਜੀਤ ਸਿੰਘ ਜੀ.ਕੇ. ਸਦਾ ਹੀ ਆਵਾਜ ਉਠਾਉਂਦੇ ਰਹੇ ਹਨ। ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਜਿਹੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸ. ਜੀ.ਕੇ. ਨੇ ਹਮੇਸ਼ਾਂ ਹੀ ਮੋਹਰੀ ਰੋਲ ਅਦਾ ਕੀਤਾ ਹੈ। ਲੇਕਿਨ ਦੁੱਖ ਦੀ ਗੱਲ ਹੈ ਕਿ ਉਸ ’ਤੇ ਹਮਲਾ ਕਰਨ ਵਾਲੇ ਲੋਕ ਇਹ ਸਭ ਕੁਝ ਭੁੱਲ ਕੇ ਪੰਥ ਵਿਰੋਧੀ ਤਾਕਤਾਂ ਦਾ ਹੱਥ ਠੋਕਾ ਬਣੇ ਹੋਏ ਹਨ। ਉਨ੍ਹਾਂ ਕਿਹਾ ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਦੀ ਮਨਸ਼ਾ ਹੈ ਕਿ ਕਿਸੇ ਵੀ ਤਰ੍ਹਾਂ ਉਨ੍ਹਾਂ ਲੋਕਾਂ ਦੀ ਆਵਾਜ ਦਬਾ ਦਿੱਤੀ ਜਾਵੇ ਜੋ ਸਿੱਖ ਵਿਰੋਧੀਆਂ ਦਾ ਪਰਦਾ ਫਾਸ ਕਰਦੀ ਹੈ। ਉਨ੍ਹਾਂ ਸਾਫ ਕੀਤਾ ਕਿ ਕੌਮ ਦੀ ਆਵਾਜ ਬੁਲੰਦ ਕਰਨ ਅਤੇ ਸਿਖੀ ਦਾ ਪ੍ਰਚਾਰ ਪ੍ਰਸਾਰ ਕਰਨ ਵਾਲ਼ਿਆਂ ਦੀ ਆਵਾਜ਼ ਨੂੰ ਹਮਲੇ ਕਰਕੇ ਦਬਾਇਆ ਨਹੀਂ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦੇਸ਼ਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਕਿਹਾ ਕਿ ਅਜਿਹੇ ਖਾਨਾਜੰਗੀ ਵਾਲੇ ਮਾਹੌਲ ਨੂੰ ਪੈਦਾ ਹੋਣ ਤੋਂ ਰੋਕਣ ਲਈ ਅੱਗੇ ਆਉਣ ਤਾਂ ਜੋ ਭਰਾ ਮਾਰੂ ਜੰਗ ਤੋਂ ਬਚਿਆ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article