PUNJABMAILUSA.COM

ਸ਼੍ਰੋਮਣੀ ਕਮੇਟੀ ਬਣਾਵੇਗੀ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ –ਪ੍ਰੋ. ਬਡੂੰਗਰ

ਸ਼੍ਰੋਮਣੀ ਕਮੇਟੀ ਬਣਾਵੇਗੀ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ –ਪ੍ਰੋ. ਬਡੂੰਗਰ

ਸ਼੍ਰੋਮਣੀ ਕਮੇਟੀ ਬਣਾਵੇਗੀ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ –ਪ੍ਰੋ. ਬਡੂੰਗਰ
July 17
02:38 2017

ਅੰਮ੍ਰਿਤਸਰ, 16 ਜੁਲਾਈ (ਪੰਜਾਬ ਮੇਲ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ ਬਣਾਈ ਜਾਵੇਗੀ। ਉਹ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਆਏ ਸਨ। ਸਮਾਗਮ ਤੋਂ ਬਾਅਦ ਦਫਤਰ ਸ਼੍ਰੋਮਣੀ ਕਮੇਟੀ ਵਿਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਹਾਲ ਹੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਲਏ ਗਏ ਫੈਸਲੇ ਅਨੁਸਾਰ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਗੈਲਰੀ ਦੀ ਸੇਵਾ ਦਮਦਮੀ ਟਕਸਾਲ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਗਏ ਹਮਲੇ ਸਮੇਂ ਆਪਣੀਆਂ ਬੈਰਕਾਂ ਛੱਡਣ ਵਾਲੇ ਉਨ੍ਹਾਂ ਸਿੱਖ ਧਰਮੀ ਫੌਜੀਆਂ ਦੀ ਵੀ ਸ਼੍ਰੋਮਣੀ ਕਮੇਟੀ ਯਾਦਗਾਰ ਬਣਾਵੇਗੀ ਜਿਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਮਾਮਲਾ ੨੮ ਜੁਲਾਈ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ ਤਾਂ ਜੋ ਇਸ ਸਬੰਧੀ ਮੁਕੰਮਲ ਰੂਪ-ਰੇਖਾ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਸਿੱਖ ਧਰਮੀ ਫੌਜੀ ਕੌਮ ਲਈ ਅਤਿਅੰਤ ਸਤਿਕਾਰਤ ਹਨ ਅਤੇ ਯਾਦਗਾਰ ਬਣਨ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਮਨਾਂ ਨੂੰ ਸ਼ਾਂਤੀ ਮਿਲੇਗੀ।
ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਗਏ ਸ਼ਰਧਾਲੂਆਂ ਦੇ ਲਾਪਤਾ ਹੋਣ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਥਾਨਕ ਸੂਬੇ ਦੀ ਸਰਕਾਰ ਨੂੰ ਇਸ ਮਾਮਲੇ ਨੂੰ ਸੰਜਦਿਗੀ ਨਾਲ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਲ ਲਈ ਬੜੀ ਤੇਜੀ ਨਾਲ ਯਤਨ ਕਰਨੇ ਚਾਹੀਦੇ ਹਨ। ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਸੀ ਅਤੇ ਜੇਕਰ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਟੀਮ ਵੀ ਉੱਤਰਾਖੰਡ ਵਿਖੇ ਭੇਜੀ ਜਾਵੇਗੀ। ਗੁਰਦੁਆਰਿਆਂ ਨੂੰ ਜੀ.ਐੱਸ.ਟੀ. ਤੋਂ ਛੋਟ ਨਾ ਦੇਣ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰਾਂ ਨਾਲ ਕੀਤੀ ਗਈ ਲਿਖਾ-ਪੜ੍ਹੀ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਹਾਂ ਨੂੰ ਹੀ ਇਸ ਸਬੰਧੀ ਪੱਤਰ ਲਿਖੇ ਗਏ ਹਨ। ਉਨ੍ਹਾਂ ਹੈਰਾਨਗੀ ਨਾਲ ਕਿਹਾ ਕਿ ਰੱਬ ਦੇ ਘਰਾਂ ਨੂੰ ਵੀ ਟੈਕਸ ਲਗਾ ਕੇ ਸਰਕਾਰਾਂ ਪਤਾ ਨਹੀਂ ਕੀ ਸਿੱਧ ਕਰਨਾ ਚਾਹੁੰਦੀਆਂ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਦੇਰੀ ਗੁਰੂ ਘਰਾਂ ਨੂੰ ਜੀ.ਐੱਸ.ਟੀ. ਮੁਕਤ ਕਰਨ ਤਾਂ ਜੋ ਗੁਰਦੁਆਰਾ ਸਾਹਿਬਾਨ ‘ਤੇ ਵਾਧੂ ਵਿਤੀ ਬੋਝ ਨਾ ਪਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਜਾਇਬ ਸਿੰਘ ਅਭਿਆਸੀ, ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

Read Full Article
    ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

Read Full Article
    ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

Read Full Article
    ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

Read Full Article
    ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

Read Full Article
    ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

Read Full Article
    ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

Read Full Article
    ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

Read Full Article
    ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

Read Full Article
    1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

Read Full Article